Punjab News : ਨਾਜਾਇਜ਼ ਕਬਜ਼ੇ ਦੇ ਮਾਮਲੇ ’ਚ ਤੁਰੰਤ ਕਾਰਵਾਈ, ਨਗਰ ਕੌਂਸਲ ਜ਼ੀਰਕਪੁਰ ਨੇ ਵਾਈਨ ਸ਼ਾਪ ਦੇ ਅਸਥਾਈ ਢਾਂਚੇ ਨੂੰ ਢਾਹਿਆ

By : BALJINDERK

Published : May 29, 2025, 7:08 pm IST
Updated : May 29, 2025, 7:08 pm IST
SHARE ARTICLE
ਨਾਜਾਇਜ਼ ਕਬਜ਼ੇ ਦੇ ਮਾਮਲੇ ’ਚ ਤੁਰੰਤ ਕਾਰਵਾਈ, ਨਗਰ ਕੌਂਸਲ ਜ਼ੀਰਕਪੁਰ ਨੇ ਵਾਈਨ ਸ਼ਾਪ ਦੇ ਅਸਥਾਈ ਢਾਂਚੇ ਨੂੰ ਢਾਹਿਆ
ਨਾਜਾਇਜ਼ ਕਬਜ਼ੇ ਦੇ ਮਾਮਲੇ ’ਚ ਤੁਰੰਤ ਕਾਰਵਾਈ, ਨਗਰ ਕੌਂਸਲ ਜ਼ੀਰਕਪੁਰ ਨੇ ਵਾਈਨ ਸ਼ਾਪ ਦੇ ਅਸਥਾਈ ਢਾਂਚੇ ਨੂੰ ਢਾਹਿਆ

Punjab News : ਪੀਰ ਮੁਛੱਲਾ ਖੇਤਰ ’ਚ ਇੱਕ ਗੈਰ-ਕਾਨੂੰਨੀ ਵਾਈਨ ਸ਼ਾਪ ਦੇ ਅਸਥਾਈ ਢਾਂਚੇ ਨੂੰ ਤੁਰੰਤ ਢਾਹ ਦਿੱਤਾ

Punjab News in Punjabi : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੇ ਨਿਰਦੇਸ਼ਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਨਗਰ ਕੌਂਸਲ, ਜ਼ੀਰਕਪੁਰ ਨੇ ਐਮਸੀ ਜ਼ੀਰਕਪੁਰ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪੀਰ ਮੁਛੱਲਾ ਖੇਤਰ ਵਿੱਚ ਇੱਕ ਗੈਰ-ਕਾਨੂੰਨੀ ਵਾਈਨ ਸ਼ਾਪ ਦੇ ਅਸਥਾਈ ਢਾਂਚੇ ਨੂੰ ਤੁਰੰਤ ਢਾਹ ਦਿੱਤਾ ਹੈ।

ਵੇਰਵਿਆਂ ਦੀ ਪੁਸ਼ਟੀ ਕਰਦਿਆਂ  ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਪੀਰ ਮੁਛੱਲਾ ਵਿੱਚ ਐਮਸੀ ਦੀ ਜ਼ਮੀਨ 'ਤੇ ਗੈਰ-ਕਾਨੂੰਨੀ ਕਬਜ਼ੇ ਦੀ ਸ਼ਿਕਾਇਤ ਮਿਲਣ 'ਤੇ  ਡਾ. ਰਵਜੋਤ ਸਿੰਘ ਨੇ ਵਾਈਨ ਸ਼ਾਪ ਦੇ ਢਾਂਚੇ ਨੂੰ ਹਟਾਉਣ ਦੇ ਹੁਕਮ ਦਿੱਤੇ ਸਨ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਮੰਤਰੀ ਨੂੰ ਇਸ ਨਾਜਾਇਜ਼ ਉਸਾਰੀ ਵਿਰੁੱਧ ਕੀਤੀ ਗਈ ਕਾਰਵਾਈ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਸ ਤੁਰੰਤ ਕਾਰਵਾਈ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਵਾਈਨ ਸ਼ਾਪ ਨਗਰ ਨਿਗਮ ਦੇ ਨਾਜਾਇਜ਼ ਕਬਜ਼ੇ ਵਾਲੇ ਖੇਤਰ ਵਿੱਚ ਚੱਲ ਰਹੀ ਸੀ ਅਤੇ ਜਦੋਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਸਵੇਰੇ ਨਗਰ ਨਿਗਮ ਜ਼ੀਰਕਪੁਰ ਦੇ ਦੌਰੇ ‘ਤੇ ਆਏ ਤਾਂ ਇਹ ਮੁੱਦਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ।

1

ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ  ਕੈਬਨਿਟ ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਇਸਦੀ ਰਿਪੋਰਟ ਮੰਗੀ, ਜਿਸਦੇ ਜਵਾਬ ‘ਚ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਤੁਰੰਤ ਇਸ ਗੈਰ-ਕਾਨੂੰਨੀ ਢਾਂਚੇ ਨੂੰ ਢਾਹ ਦਿੱਤਾ।

ਸਥਾਨਕ ਸਰਕਾਰਾਂ ਮੰਤਰੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਅਜਿਹੀ ਕਾਰਵਾਈ ਤੋਂ ਬਚਣ ਲਈ ਕਿਸੇ ਵੀ ਕਬਜ਼ੇ ਵਾਲੀ ਜ਼ਮੀਨ 'ਤੇ ਉਸਾਰੀ ਕਰਨ ਤੋਂ ਗੁਰੇਜ਼ ਕਰਨ।

(For more news apart from Immediate action in case illegal encroachment; Municipal Council Zirakpur demolishes temporary structure of wine shop News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement