Punjab News : ਮਾਨ ਸਰਕਾਰ ਸੂਬੇ ਦੇ ਸ਼ਹਿਰਾਂ ਦੀ ਸਾਫ਼-ਸਫ਼ਾਈ ਸਬੰਧੀ ਕੋਈ ਸਮਝੌਤਾ ਨਹੀਂ ਕਰੇਗੀ : ਡਾ. ਰਵਜੋਤ ਸਿੰਘ

By : BALJINDERK

Published : May 29, 2025, 6:58 pm IST
Updated : May 29, 2025, 6:58 pm IST
SHARE ARTICLE
 ਡਾ. ਰਵਜੋਤ ਸਿੰਘ
ਡਾ. ਰਵਜੋਤ ਸਿੰਘ

Punjab News : ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸ਼ਨਾਂ ਅਤੇ ਵਿਭਾਗੀ ਅਧਿਕਾਰੀਆਂ ਨੂੰ ਦਿੱਤਾ ਸਪੱਸ਼ਟ ਸੰਦੇਸ਼

Punjab News in Punjabi : ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਵਿਭਿੰਨ ਸ਼ਹਿਰਾਂ ਦੇ ਸਾਫ ਸਫਾਈ ਪ੍ਰਬੰਧਾਂ ਨੂੰ ਸਚਾਰੂ ਰੂਪ ‘ਚ ਚਲਾਉਣ ਸਬੰਧੀ ਕੋਈ ਸਮਝੌਤਾ ਨਹੀਂ ਕਰੇਗੀ ਅਤੇ ਜੇਕਰ ਕੋਈ ਅਧਿਕਾਰੀ ਤੇ ਕਰਮਚਾਰੀ ਇਸ ਸਬੰਧੀ ਡਿਊਟੀ ‘ਚ ਅਣਗਹਿਲੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਵਿਭਾਗੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਦਿਨੇਸ਼ ਚੱਢਾ, ਲਖਵੀਰ ਸਿੰਘ ਰਾਏ ਦੀ ਹਾਜ਼ਰੀ ਵਿੱਚ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਮੰਡੀ ਗੋਬਿੰਦਗੜ੍ਹ, ਸਰਹਿੰਦ, ਸ੍ਰੀ ਫਤਿਹਗੜ ਸਾਹਿਬ, ਬਸੀ ਪਠਾਣਾ, ਨੰਗਲ, ਸ੍ਰੀ ਅਨੰਦਪੁਰ ਸਾਹਿਬ,ਰੂਪਨਗਰ, ਮੋਰਿੰਡਾ, ਸ੍ਰੀ ਚਮਕੌਰ ਸਾਹਿਬ, ਰਾਜਪੁਰਾ, ਨਾਭਾ, ਸਮਾਣਾ, ਪਾਤੜਾਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ, ਖਰੜ, ਕੁਰਾਲੀ, ਨਯਾ ਗਾਓਂ, ਬਨੂੜ, ਖਮਾਣੋਂ ਅਤੇ ਕੀਰਤਪੁਰ ਸਾਹਿਬ ਆਦਿ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਸਬੰਧਤ ਸ਼ਹਿਰਾਂ ਦੇ ਵਿਭਿੰਨ ਪ੍ਰਗਤੀ ਅਧੀਨ ਪ੍ਰਾਜੈਕਟਾਂ, ਵਾਟਰ ਸਪਲਾਈ ਅਤੇ ਸੀਵਰੇਜ਼ ਪ੍ਰਬੰਧਾਂ ਨਾਲ ਸਬੰਧਤ ਵਿਸਥਾਰਪੂਰਬਕ ਜਾਣਕਾਰੀ ਹਾਸਲ ਕੀਤੀ।

ਕੈਬਨਿਟ ਮੰਤਰੀ ਨੇ ਪੰਜਾਬ ਦੇ ਸ਼ਹਿਰਾਂ ਨੂੰ ਕੁੜਾ-ਮੁਕਤ ਬਣਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸ਼ਹਿਰਾਂ ਨੂੰ ਸਾਫ-ਸੁਥਰਾ ਅਤੇ ਆਧੁਨਿਕ ਸੁਵਿਧਾਵਾਂ ਨਾਲ ਲੈਸ ਬਣਾਉਣਾ ਪੰਜਾਬ ਸਰਕਾਰ ਦੀ ਮੱਖ ਤਰਜੀਹ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਸਫਾਈ ਕਾਰਜਾਂ ਵਿੱਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰੀ ਸੰਸਥਾਵਾਂ ਦੇ ਵਿਕਾਸ ਦੇ ਕੰਮਾਂ ਅਤੇ ਹੋਰ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਰਿਵਿਊ ਕਰਦਿਆਂ ਕਿਹਾ ਕਿ ਸਮੂਹ ਵਿਭਾਗੀ ਕਰਮਚਾਰੀ ਅਤੇ ਅਧਿਕਾਰੀ ਜੇਕਰ ਆਪਣੀ ਡਿਊਟੀ ਬਾਖੂਬੀ ਕਰਨ ਤਾਂ ਹਰ ਤਰ੍ਹਾਂ ਦੀ ਮੁਸ਼ਕਿਲ ਨੂੰ ਸਮੇਂ-ਸਿਰ ਹੱਲ ਕੀਤਾ ਜਾ ਸਕਦਾ ਹੈ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਰਸਾਤਾਂ ਦਾ ਮੌਸਮ ਨੇੜੇ ਆਉਂਦੇ ਹੋਏ ਸੀਵਰੇਜ਼ ਲਾਈਨਾਂ ਦੀ ਅਗਾਊਂ ਸਫਾਈ ਹੋਣੀ ਬਹੁਤ ਜ਼ਰੂਰੀ ਹੈ, ਤਾਂ ਜੋ ਸੜਕਾਂ ਅਤੇ ਗਲੀਆਂ ਵਿੱਚ ਗੰਦਾਂ ਪਾਣੀ ਇਕੱਠਾ ਹੋਣ ਦੀ ਸਮੱਸਿਆ ਨਾ ਆਵੇ। ਉਨ੍ਹਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਸਮੁੱਚੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਖੇਤਰੀ ਅਧਿਕਾਰੀ ਮੁੱਖ ਦਫਤਰ ਨੂੰ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਤਜਵੀਜ਼ ਤਿਆਰ ਕਰਕੇ ਭੇਜਣ।

ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਹਰ ਖੇਤਰ `
‘ਚ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਜ਼ਮੀਨੀ ਪੱਧਰ ‘ਤੇ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

(For more news apart from Mann government will not compromise on cleanliness of cities in state: Dr. Ravjot Singh News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement