Mohali News : ਮੋਹਾਲੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਤਿੰਨ ਵੱਖ-ਵੱਖ ਫ਼ਾਇਰਿੰਗ ਮਾਮਲਿਆਂ ਨੂੰ ਕੀਤਾ ਹੱਲ 

By : BALJINDERK

Published : May 29, 2025, 6:05 pm IST
Updated : May 29, 2025, 6:05 pm IST
SHARE ARTICLE
ਮੋਹਾਲੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਤਿੰਨ ਵੱਖ-ਵੱਖ ਫ਼ਾਇਰਿੰਗ ਮਾਮਲਿਆਂ ਨੂੰ ਕੀਤਾ ਹੱਲ 
ਮੋਹਾਲੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਤਿੰਨ ਵੱਖ-ਵੱਖ ਫ਼ਾਇਰਿੰਗ ਮਾਮਲਿਆਂ ਨੂੰ ਕੀਤਾ ਹੱਲ 

Mohali News : 4 ਮੁਲਜ਼ਮ ਨਾਜਾਇਜ਼ ਪਿਸਤੌਲਾਂ ਤੇ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ, ਅਦਾਲਤ ’ਚ ਪੇਸ਼ ਕਰ ਲਿਆ 4 ਦਿਨ ਦਾ ਪੁਲਿਸ ਰਿਮਾਂਡ

Mohali News in Punjabi : ਮੋਹਾਲੀ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਤਿੰਨ ਵੱਖ-ਵੱਖ ਫ਼ਾਇਰਿੰਗ ਮਾਮਲਿਆਂ ਨੂੰ ਹੱਲ ਕੀਤਾ ਹੈ। ਇਸ ਸਬੰਧੀ  Sirivennela, IPS, SP ਸਿਟੀ ਐਸ.ਏ.ਐਸ ਨਗਰ ਵੱਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਫੇਜ਼-1 ਮੋਹਾਲੀ ਪੁਲਿਸ ਨੂੰ ਉਸ ਵੇਲੇ ਬਹੁਤ ਵੱਡੀ ਸਫਲਤਾ ਮਿਲੀ ਜਦੋਂ  ਇੰਸਪੈਕਟਰ ਸੁਖਬੀਰ ਸਿੰਘ ਮੁੱਖ ਅਫਸਰ ਥਾਣਾ ਫੇਜ਼-1 ਮੋਹਾਲੀ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਅਧਾਰ ’ਤੇ ਅਸਲਾ ਐਕਟ ਥਾਣਾ ਫੇਜ਼-1 ਮੋਹਾਲੀ ਦਰਜ ਰਜਿਸਟਰ ਕਰਕੇ ਸੋਨੂੰ, ਆਰਿਸ਼ ਚੌਧਰੀ, ਅਕਾਸ਼ ਚੌਧਰੀ ਅਤੇ ਹਰਮਿੰਦਰ ਸਿੰਘ ਨਾਮ ਦੇ ਵਿਅਕਤੀ ਜੋ ਯੂ.ਪੀ ਦੇ ਰਹਿਣ ਵਾਲੇ ਹੈ, ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇੱਕ ਦੇਸੀ ਕੱਟਾ 315 ਸਮੇਤ ਇੱਕ ਜ਼ਿੰਦਾ ਕਾਰਤੂਸ 315 ਬੋਰ ਅਤੇ ਇੱਕ ਦੇਸੀ 32 ਬੋਰ ਪਿਸਟਲ ਬਰਾਮਦ ਕਰ ਗ੍ਰਿਫ਼ਤਾਰ ਕੀਤਾ ਗਿਆ। 

ਸਾਰੇ ਹੀ ਦੋਸ਼ੀ ਯੂ.ਪੀ ਦੇ ਰਹਿਣ ਵਾਲੇ ਹਨ, ਜ਼ੋ ਮੋਹਾਲੀ ਵਿੱਚ ਵੱਖ-ਵੱਖ ਜਗ੍ਹਾ ’ਤੇ ਕਿਰਾਏ ’ਤੇ  ਰਹਿੰਦੇ ਹਨ, ਜਿੰਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਮਿਤੀ 27 ਮਈ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 4 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਜਿੰਨ੍ਹਾਂ ਪਾਸੋਂ ਮੁੱਢਲੀ ਪੁੱਛ ਗਿੱਛ ਤੋਂ ਫਿਲਹਾਲ ਇਹ ਸਾਹਮਣੇ ਆਇਆ ਹੈ ਕਿ ਇਹ ਯੂ.ਪੀ. ਸਾਈਡ ਤੋਂ ਹੀ ਅਸਲਾ ਲਿਆਉਂਦੇ ਹਨ ਅਤੇ ਪੰਜਾਬ ਵਿੱਚ ਆ ਕੇ ਵਾਰਦਾਤਾਂ ਕਰਦੇ ਹਨ, ਜਿੰਨ੍ਹਾਂ ਵੱਲੋਂ 25 ਮਈ  ਨੂੰ ਪਿੰਡ ਲਖਨੌਰ ਥਾਣਾ ਸੋਹਾਣਾ ਵਿਖੇ ਵੀ ਫਾਈਰਿੰਗ ਕੀਤੀ ਗਈ ਸੀ ਅਤੇ ਪਿੱਛਲੇ ਦਿਨੀਂ ਹੀਰੋ ਹੋਮਜ ਸੈਕਟਰ 88 ਮੋਹਾਲੀ ਪਾਸ ਵੀ ਅਸਲਾ ਲੈ ਕੇ ਬਦਮਾਸ਼ੀ ਕੀਤੀ ਸੀ ਅਤੇ ਕੁਝ ਸਮਾਂ ਪਹਿਲਾ ਫੇਜ਼-8ਬੀ ਇੰਡਸਟਰੀਅਲ ਏਰੀਆ ਵਿਖੇ ਵੀ ਇਨ੍ਹਾਂ ਵੱਲੋਂ ਫਾਈਰਿੰਗ ਕਰਨ ਸਬੰਧੀ ਗੱਲ ਸਾਹਮਣੇ ਆਈ ਹੈ।

1

 ਦੋਸ਼ੀਆਨ ਵੱਲੋਂ ਆਪਣਾ ਨਾਮ ਚਮਕਾਉਣ ਲਈ ਇੱਕ ਗੈਂਗ ਬਣਾਇਆ ਜਾ ਰਿਹਾ ਸੀ, ਜਿੰਨ੍ਹਾ ਵੱਲੋਂ ਮੋਹਾਲੀ ਵਿੱਚ ਨਾਜਾਇਜ਼ ਹਥਿਆਰਾਂ ਨਾਲ ਫ਼ਾਈਰਿੰਗ ਕਰਕੇ, ਲੜਾਈ ਝਗੜੇ ਕਰਕੇ ਲੋਕਾਂ ’ਚ ਆਪਣੀ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿੰਨ੍ਹਾਂ ਦਾ ਮੁੱਖੀ ਸੋਨੂੰ ਹੈ, ਇਨ੍ਹਾਂ ਨੇ ਸਾਰੀਆਂ ਵਾਰਦਾਤਾਂ ਸੋਨੂੰ ਦੇ ਇਸ਼ਾਰੇ ’ਤੇ ਕਰਨੀਆਂ ਸਨ। ਜਿੰਨ੍ਹਾਂ ਪਾਸੋਂ ਪੁਲਿਸ ਰਿਮਾਂਡ ਦੌਰਾਨ ਹੋਰ ਵੀ ਕਈ ਤਰ੍ਹਾਂ ਦੇ ਖੁਲਾਸੇ ਹੋਣ ਦੀ ਆਸ ਹੈ। 

ਦੋਸ਼ੀਆਨ ਖਿਲਾਫ਼ ਪਹਿਲਾ ਵੀ ਯੂ.ਪੀ ਵਿਖੇ ਲੜਾਈ ਝਗੜੇ / ਅਤੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਹਨ। 

(For more news apart from Mohali Police gets big success, solves three separate firing cases News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement