ਖ਼ਬਰਾਂ |

ਤਾਜ਼ਾ |

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ
Published : May 29, 2026, 4:57 pm IST
Updated : May 29, 2026, 4:57 pm IST
SHARE ARTICLE
Punjabi University Senior Assistant's daughter becomes Sub-Lieutenant in Indian Navy
Punjabi University Senior Assistant's daughter becomes Sub-Lieutenant in Indian Navy

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਸਾਬਕਾ ਵਿਦਿਆਰਥਣ ਨਿਸ਼ਾ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਵਜੋਂ ਸ਼ਾਮਲ

ਚੰਡੀਗੜ੍ਹ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਇੱਕ ਹੋਰ ਕੈਡਿਟ ਨਿਸ਼ਾ ਨੂੰ ਭਾਰਤੀ ਜਲ ਸੈਨਾ ਵਿੱਚ ਸਬ ਲੈਫਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਉਸ ਨੇ ਇੰਡੀਅਨ ਨੇਵਲ ਅਕੈਡਮੀ, ਏਝੀਮਾਲਾ (ਕੇਰਲਾ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ ਅਤੇ ਆਪਣੀ ਸੰਸਥਾ ਅਤੇ ਪਰਿਵਾਰ ਦਾ ਮਾਣ ਵਧਾਇਆ।

ਇਸ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਜੋ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਦੱਖਣੀ ਨੇਵਲ ਕਮਾਂਡ ਹਨ, ਵੱਲੋਂ ਕੀਤਾ ਗਿਆ। ਭਾਰਤੀ ਨੇਵੀ ਦੀ ਸਿੱਖਿਆ ਸ਼ਾਖਾ ਵਿੱਚ ਕਮਿਸ਼ਨ ਹਾਸਲ ਕਰਨ ਵਾਲੀ ਸਬ ਲੈਫਟੀਨੈਂਟ ਨਿਸ਼ਾ ਦੇ ਪਿਤਾ ਸ੍ਰੀ ਦਿਨੇਸ਼ ਚੰਦਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਬ ਲੈਫਟੀਨੈਂਟ ਨਿਸ਼ਾ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਪ੍ਰਤੀ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਕੁੜੀਆਂ ਲਈ ਇੱਕ ਐਨਡੀਏ ਪ੍ਰਾਪਰੇਟਰੀ ਵਿੰਗ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦਾ ਤੀਜਾ ਬੈਚ ਇਸ ਸਮੇਂ ਸਿਖਲਾਈ ਪ੍ਰਾਪਤ ਕਰ ਰਿਹਾ ਹੈ।

ਮਾਈ ਭਾਗੋ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਸਬ ਲੈਫਟੀਨੈਂਟ ਨਿਸ਼ਾ ਦੀ ਇਸ ਪ੍ਰਾਪਤੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਹਥਿਆਰਬੰਦ ਸੈਨਾਵਾਂ ਵਿੱਚ ਹੋਰ ਲੜਕੀਆਂ ਨੂੰ ਸ਼ਾਮਲ ਕਰਨ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਨੂੰ ਵੱਡਾ ਹੁਲਾਰਾ ਦੇਵੇਗੀ। ਉਨ੍ਹਾਂ ਨੇ ਨਵੀਂ ਕਮਿਸ਼ਨਡ ਅਫਸਰ ਨੂੰ ਭਾਰਤੀ ਜਲ ਸੈਨਾ ਵਿੱਚ ਉੱਜਵਲ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement