ਜਾਂਚ ਦੌਰਾਨ 80 ਕਿਲੋ ਪਲਾਸਟਿਕ ਦੇ ਲਿਫ਼ਾਫੇ ਜ਼ਬਤ
Published : Jun 29, 2018, 2:46 pm IST
Updated : Jun 29, 2018, 2:46 pm IST
SHARE ARTICLE
Officers During Investigation
Officers During Investigation

'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਕਮਿਸ਼ਨਰ ਨਗਰ ਨਿਗਮ ਮੋਗਾ ਜਗਵਿੰਦਰਜੀਤ ਸਿੰਘ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ.......

ਮੋਗਾ : 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਕਮਿਸ਼ਨਰ ਨਗਰ ਨਿਗਮ ਮੋਗਾ ਜਗਵਿੰਦਰਜੀਤ ਸਿੰਘ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਸਤੇਮਾਲ ਕਰਨ ਵਾਲੇ ਦੁਕਾਨਦਾਰਾਂ ਵਿਰੁਧ ਕਾਰਵਾਈ ਕਰਨ ਲਈ ਨਗਰ ਨਿਗਮ ਮੋਗਾ ਦੀ ਟੀਮ ਵਲੋਂ ਅਚਨਚੇਤ ਚੈਕਿੰਗ ਕੀਤੀ ਗਈ। 
ਇਸ ਚੈਕਿੰਗ ਦੌਰਾਨ ਪੁਰਾਣੀ ਸਬਜ਼ੀ ਮੰਡੀ ਮੋਗਾ ਦੇ ਦੁਕਾਨਦਾਰ ਪਰਮਿੰਦਰ ਕੁਮਾਰ ਕੋਲੋਂ 80 ਕਿਲੋਗ੍ਰਾਮ ਪਲਾਸਟਿਕ ਦੇ ਲਿਫ਼ਾਫ਼ੇ ਪਕੜ ਕੇ ਜ਼ਬਤ ਕੀਤੇ ਗਏ। ਇਸ ਮਿਸ਼ਨ ਲਈ ਨਗਰ ਨਿਗਮ ਮੋਗਾ ਦੇ ਸੈਨੇਟਰੀ ਇੰਸਪੈਕਟਰ ਸੁਮਨ ਕੁਮਾਰ, ਇੰਸਪੈਕਟਰ ਅਰਜਨ ਸਿੰਘ,

ਵਿਕਾਸ ਸ਼ਰਮਾ ਅਤੇ ਜਗਸੀਰ ਸਿੰਘ ਦੀ ਟੀਮ ਨੇ ਸਬਜ਼ੀ ਮੰਡੀ 'ਚ ਛਾਪਾ ਮਾਰਿਆ ਅਤੇ ਦੁਕਾਨਦਾਰ ਪਰਮਿੰਦਰ ਕੁਮਾਰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਦਾ ਪਾਇਆ ਗਿਆ ਅਤੇ ਦੁਕਾਨਦਾਰ ਦੇ ਪਲਾਸਟਿਕ ਦੇ ਲਿਫ਼ਾਫ਼ੇ ਜ਼ਬਤ ਕੀਤੇ ਗਏ। ਛਾਪੇਮਾਰੀ ਦੌਰਾਨ ਕਈ ਦੁਕਾਨਦਾਰ ਕੁਦਰਤੀ ਤੌਰ 'ਤੇ ਗਲਣਸ਼ੀਲ ਲਿਫ਼ਾਫ਼ਿਆਂ ਦੀ ਵਰਤੋਂ ਕਰਦੇ ਵੀ ਪਾਏ ਗਏ। ਸੈਨੇਟਰੀ ਇੰਸਪੈਕਟਰ ਸੁਮਨ ਕੁਮਾਰ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਭਾਵੇਂ ਕਿ ਇਹ ਮੁਹਿੰਮ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਵਿਰੁਧ ਕਾਰਵਾਈ ਕਰਨ ਲਈ ਸ਼ੁਰੂ ਕੀਤੀ ਗਈ ਹੈ ਪਰ ਦੁਕਾਨਦਾਰਾਂ ਨੂੰ ਬਹੁਤ ਹੀ ਸੁਹਿਰਦ

ਅਤੇ ਦੋਸਤਾਨਾ ਤਰੀਕੇ ਨਾਲ ਭਵਿੱਖ ਵਿਚ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰ ਕੇ ਕੁਦਰਤੀ ਤੌਰ 'ਤੇ ਗਲਣਸ਼ੀਲ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੁਦਰਤੀ ਤੌਰ 'ਤੇ ਗਲਣਸ਼ੀਲ ਲਿਫ਼ਾਫ਼ੇ ਬਣਾਉਣ ਤੇ ਵੇਚਣ ਵਾਲੀਆਂ ਇਕਾਈਆਂ ਬਾਰੇ ਵੀ ਦੁਕਾਨਦਾਰਾਂ ਨੂੰ ਜਾਣਕਾਰੀ ਦਿਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦਸਿਆ ਕਿ ਦੁਕਾਨਦਾਰਾਂ ਨੂੰ ਪਲਾਸਟਿਕ ਦੀ ਵਰਤੋਂ 'ਤੇ ਪਾਬੰਦੀ ਦਰਸਾਉਂਦੇ ਅਤੇ ਗਾਹਕਾਂ ਨੂੰ ਅਪਣਾ ਥੈਲਾ ਨਾਲ ਲੈ ਕੇ ਆਉਣ ਲਈ ਪ੍ਰੇਰਤ ਕਰਦੇ ਡਿਸਪਲੇਅ ਬੋਰਡ ਲਗਾਉਣ ਦੀ ਵੀ ਹਦਾਇਤ ਕੀਤੀ ਜਾ ਰਹੀ ਹੈ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement