'ਆਪ' ਨਸ਼ਿਆਂ ਵਿਰੁਧ 2 ਜੁਲਾਈ ਨੂੰ ਮੁੱਖ ਮੰਤਰੀ ਨਿਵਾਸ ਅੱਗੇ ਦੇਵੇਗੀ ਧਰਨਾ
Published : Jun 29, 2018, 12:43 pm IST
Updated : Jun 29, 2018, 12:43 pm IST
SHARE ARTICLE
Aam Aadmi Party Punjab
Aam Aadmi Party Punjab

ਪੰਜਾਬ ਦੀ ਜਵਾਨੀ ਲਈ ਜਾਨਲੇਵਾ ਸਾਬਤ ਹੋ ਰਹੇ ਨਸ਼ਿਆਂ ਦੇ ਤਾਂਡਵ ਨਾਚ ਵਿਰੁੱਧ ਸੜਕਾਂ 'ਤੇ ਆਉਂਦਿਆਂ ਆਮ ਆਦਮੀ ਪਾਰਟੀ ਦੀ ਸਮੁੱਚੀ.....

ਚੰਡੀਗੜ੍ਹ -ਪੰਜਾਬ ਦੀ ਜਵਾਨੀ ਲਈ ਜਾਨਲੇਵਾ ਸਾਬਤ ਹੋ ਰਹੇ ਨਸ਼ਿਆਂ ਦੇ ਤਾਂਡਵ ਨਾਚ ਵਿਰੁੱਧ ਸੜਕਾਂ 'ਤੇ ਆਉਂਦਿਆਂ ਆਮ ਆਦਮੀ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਜਿੱਥੇ 2 ਜੁਲਾਈ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਵੱਲ ਰੋਸ ਮਾਰਚ ਅਤੇ ਧਰਨਾ ਦੇਵੇਗੀ, ਉੱਥੇ ਪਾਰਟੀ ਦਾ ਯੂਥ ਵਿੰਗ 30 ਜੂਨ ਨੂੰ ਸਰਹੱਦੀ ਜ਼ਿਲ੍ਹੇ ਤਰਨਤਾਰਨ ਦੇ ਜ਼ਿਲ੍ਹਾ ਪੁਲਸ ਮੁਖੀ (ਐਸ.ਐਸ.ਪੀ) ਦਾ ਘਿਰਾਓ ਕਰੇਗੀ। 'ਆਪ' ਦੇ ਸਟੇਟ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਇਹ ਪ੍ਰੋਗਰਾਮ ਐਲਾਨਿਆ ਗਿਆ ਹੈ।

ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਦੱਸਿਆ ਕਿ 2 ਜੁਲਾਈ 2018 ਨੂੰ ਰਾਜਧਾਨੀ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰੀ ਨਿਵਾਸ ਵੱਲ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਫ਼ਰੀਦਕੋਟ ਤੋਂ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਸਾਰੇ ਜ਼ੋਨ ਪ੍ਰਧਾਨ, ਸਾਰੇ ਵਿਧਾਇਕ, ਪਾਰਟੀ ਦੇ ਪ੍ਰਮੁੱਖ ਆਗੂ ਅਤੇ ਅਹੁਦੇਦਾਰ ਕਾਲੀਆਂ ਪੱਟੀਆਂ ਬੰਨ੍ਹ ਕੇ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ ਕਰਨਗੇ,

ਤਾਂ ਮੁੱਖ ਮੰਤਰੀ ਦੇ ਨਾਲ-ਨਾਲ ਗ੍ਰਹਿ ਮੰਤਰੀ ਦੀ ਜ਼ਿੰਮੇਵਾਰੀ ਲੈਣ ਦੇ ਬਾਵਜੂਦ ਨਸ਼ਿਆਂ ਦੇ ਦਰਿਆ 'ਚ ਰੋਜ਼ ਡੁੱਬ ਰਹੇ ਨੌਜਵਾਨਾਂ ਤੋਂ ਬੇਖ਼ਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਫ਼ਰਜ਼ ਪ੍ਰਤੀ ਜਗਾਇਆ ਜਾ ਸਕੇ। ਇਸ ਦੇ ਨਾਲ ਹੀ 'ਆਪ' ਯੂਥ ਵਿੰਗ ਦੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪਾਰਟੀ ਦਾ ਯੂਥ ਵਿੰਗ ਆਗਾਮੀ 30 ਜੂਨ (ਸ਼ਨੀਵਾਰ) ਨੂੰ ਨਸ਼ਿਆਂ ਦੇ ਪ੍ਰਕੋਪ ਤੋਂ ਸਭ ਤੋਂ ਵੱਧ ਪੀੜਤ ਸਰਹੱਦੀ ਜ਼ਿਲ੍ਹੇ ਤਰਨਤਾਰਨ ਦੇ ਐਸ.ਐਸ.ਪੀ ਦੇ ਦਫ਼ਤਰ ਦਾ ਸਵੇਰੇ 10 ਵਜੇ ਘਿਰਾਓ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement