
ਪੰਜਾਬ ਸਰਕਾਰ ਵੱਲੋ ਆਰੰਭੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਜਿੱਥੇ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ......
ਮੋਗਾ : ਪੰਜਾਬ ਸਰਕਾਰ ਵੱਲੋ ਆਰੰਭੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਜਿੱਥੇ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਉਨ੍ਹਾਂ ਨੂੰ ਨਸ਼ਿਆਂ ਦੇ ਦੁਰ-ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਖਿਡਾਰੀ ਨਸ਼ਿਆਂ ਤੋ ਦੂਰ ਰਹਿ ਕ ਤੰਦਰੁਸਤ ਅਤੇ ਨਰੋਏ ਸਮਾਜ ਦੀ ਸਿਰਜਣਾ 'ਚ ਆਪਣਾ ਯੋਗਦਾਨ ਪਾ ਸਕਣ। ਇਹ ਪ੍ਰਗਟਾਵਾ ਜਿਲ੍ਹਾ ਖੇਡ ਅਫ਼ਸਰ ਸਤਿੰਦਰਪਾਲ ਕੌਰ ਨੇ ਫੁੱਟਬਾਲ ਅਤੇ ਐਥਲੈਟਿਕਸ ਦੇ ਸਬ-ਸੈਟਰ ਬਿਲਾਸਪੁਰ ਤੋ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਸਮਾਜ ਵਿੱਚ ਫੈਲ ਰਹੀ ਨਸ਼ਿਆਂ ਦੀ ਬੁਰਾਈ ਨੂੰ ਨੱਥ ਪਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਾ ਕੇਵਲ ਸਬੰਧਤ ਵਿਅਕਤੀ ਨੂੰ ਹੀ ਪ੍ਰਭਾਵਿਤ ਨਹੀ ਕਰਦਾ, ਸਗੋ ਇਸ ਨਾਲ ਨਸ਼ਾ ਕਰਨ ਵਾਲੇ ਵਿਅਕਤੀ ਦਾ ਪ੍ਰੀਵਾਰ ਅਤੇ ਸਮਾਜ ਵੀ ਪ੍ਰਭਾਵਿਤ ਹੁੰਦਾ ਹੈ। ਨਸ਼ਿਆਂ ਵਿਰੁੱਧ ਕੀਤੀ ਗਈ ਇਹ ਰੈਲੀ ਅਕਾਲੀ ਕਰਤਾਰ ਸਿੰਘ ਸਟੇਡੀਅਮ ਬਿਲਾਸਪੁਰ ਤੋ ਸ਼ੁਰੂ ਹੋ ਕੇ ਪਿੰਡ ਵਿੱਚ ਹੁੰਦੀ ਹੋਈ ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ ਵਿਖੇ ਸਮਾਪਤ ਹੋਈ।
ਇਸ ਰੈਲੀ ਦੌਰਾਨ ਖਿਡਾਰੀਆਂ ਦੇ ਹੱਥਾਂ ਵਿੱਚ ਨਸ਼ਾ ਵਿਰੋਧੀ ਬੈਨਰ ਆਦਿ ਫੜ੍ਹੇ ਹੋਏ ਸਨ। ਇਸ ਰੈਲੀ ਦੌਰਾਨ ਐਥਲੈਟਿਕ ਕੋਚ ਜਗਵੀਰ ਸਿੰਘ ਨੇ ਖਿਡਾਰੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਤੋ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ। ਰੈਲੀ ਵਿੱਚ ਸ਼ਾਮਲ ਖਿਡਾਰੀ/ਖਿਡਾਰਨਾਂ ਨੇ ਜ਼ਿੰਦਗੀ ਵਿੱਚ ਕਦੇ ਵੀ ਨਸ਼ਾ ਨਾ ਕਰਨ ਦਾ ਪ੍ਰਣ ਲਿਆ। ਇਸ ਮੌਕੇ ਫੁੱਟਬਾਲ ਕੋਚ ਨਵਤੇਂਜ ਸਿੰਘ ਨੇ ਵੀ ਨਸ਼ਿਆਂ ਵਿਰੋਧੀ ਆਪਣੇ ਵਿਚਾਰ ਪੇਸ਼ ਕੀਤੇ।