ਸੂਬੇ ’ਚ 2309 ਖੁੱਲ੍ਹੇ ਬੋਰਵੈੱਲ ਕੀਤੇ ਬੰਦ : ਪੰਨੂੰ
Published : Jun 29, 2019, 5:42 pm IST
Updated : Jun 29, 2019, 5:44 pm IST
SHARE ARTICLE
2309 abandoned borewells plugged in the State
2309 abandoned borewells plugged in the State

ਸੰਗਰੂਰ ਤੇ ਅੰਮ੍ਰਿਤਸਰ ਵਿਚ ਕ੍ਰਮਵਾਰ 419 ਤੇ 319 ਖੁੱਲ੍ਹੇ ਬੋਰਵੈੱਲ ਬੰਦ ਕੀਤੇ

ਚੰਡੀਗੜ੍ਹ: ਸੂਬੇ ਵਿਚ ਖੁੱਲ੍ਹੇ ਬੋਰਵੈੱਲਾਂ ਨੂੰ ਬੰਦ ਕਰਨ ਸਬੰਧੀ ਵਿਭਿੰਨ ਖੇਤਰੀ ਵਿਭਾਗਾਂ ਦੀ ਸਹਾਇਤਾ ਲੈਣ ਦੀ ਪ੍ਰਕਿਰਿਆ ਵਧੇਰੇ ਸਫ਼ਲ ਰਹੀ ਹੈ ਜਿਸ ਦੇ ਚੱਲਦਿਆਂ ਸੂਬੇ ਵਿਚ 2309 ਖੁੱਲ੍ਹੇ ਬੋਰਵੈੱਲ ਸਫ਼ਲਤਾਪੂਰਵਕ ਬੰਦ ਕੀਤੇ ਗਏ ਹਨ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਕੇ.ਐਸ. ਪੰਨੂੰ ਨੇ ਦਿਤੀ। ਪੰਨੂੰ ਨੇ ਦੱਸਿਆ ਕਿ ਹੁਣ ਤੱਕ ਮਿਲੀਆਂ ਰਿਪੋਰਟਾਂ ਮੁਤਾਬਕ ਪਹਿਚਾਣ ਕੀਤੇ 2333 ਖੁੱਲ੍ਹੇ ਬੋਰਵੈੱਲਾਂ ਵਿਚੋਂ 2309 ਨੂੰ ਬੰਦ ਕਰ ਦਿਤਾ ਗਿਆ ਹੈ।

ਇਨ੍ਹਾਂ ਖੁੱਲ੍ਹੇ ਬੋਰਵੈੱਲਾਂ ਵਿਚੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖੇਤੀਬਾੜੀ ਵਿਭਾਗ ਦੀ ਸਹਾਇਤਾ ਨਾਲ 1397, ਟਿਊਬਵੈੱਲ ਕਾਰਪੋਰੇਸ਼ਨ ਵਲੋਂ 553 ਅਤੇ ਸਿੰਚਾਈ ਵਿਭਾਗ ਵਲੋਂ 359 ਬੋਰਵੈੱਲਾਂ ਦੀ ਪਹਿਚਾਣ ਕੀਤੀ ਗਈ ਹੈ। ਜ਼ਿਲ੍ਹਾ-ਵਾਰ ਰਿਪੋਰਟਾਂ ਅਨੁਸਾਰ ਸੰਗਰੂਰ ਵਿਚ 419, ਅੰਮ੍ਰਿਤਸਰ ਵਿਚ 319, ਬਠਿੰਡਾ ਵਿਚ 131, ਐਸ.ਏ.ਐਸ. ਨਗਰ ਵਿਚ 123 ਅਤੇ ਮਾਨਸਾ ਵਿਚ 110 ਖੁੱਲ੍ਹੇ ਬੋਰਵੈੱਲ ਬੰਦ ਕੀਤੇ ਗਏ ਹਨ। 

2309 abandoned borewells plugged in the State2309 abandoned borewells plugged in the State

ਹੁਣ ਤੱਕ ਕੀਤੇ ਗਏ ਕੰਮ ਪ੍ਰਤੀ ਤਸੱਲੀ ਜ਼ਾਹਰ ਕਰਦਿਆਂ ਪੰਨੂੰ ਨੇ ਕਿਹਾ ਕਿ ਵਿਭਿੰਨ ਵਿਭਾਗਾਂ ਦੇ ਫੀਲਡ ਸਟਾਫ਼ ਦੇ ਸਹਿਯੋਗ ਨਾਲ ਕੁਝ ਦਿਨਾਂ ਦੇ ਅੰਦਰ ਹੀ 2,000 ਤੋਂ ਜ਼ਿਆਦਾ ਖੁੱਲ੍ਹੇ ਬੋਰਵੈੱਲ ਸਫ਼ਲਤਾਪੂਰਵਕ ਬੰਦ ਕੀਤੇ ਗਏ ਹਨ, ਜੋ ਕਿ ਸਭਨਾਂ ਦੁਆਰਾ ਕੀਤੇ ਗਏ ਠੋਸ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕੰਮ ਇੱਥੇ ਹੀ ਖ਼ਤਮ ਨਹੀਂ ਹੋਇਆ, “ਸਾਡੇ ਵਲੋਂ ਅਜਿਹੇ ਖੁੱਲ੍ਹੇ ਪਏ ਬੋਰਵੈੱਲਾਂ ਦੀ ਪਹਿਚਾਣ ਜਾਰੀ ਹੈ, ਜਿਨ੍ਹਾਂ ਨੂੰ ਜਲਦ ਤੋਂ ਜਲਦ ਬੰਦ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ 13 ਜੂਨ ਨੂੰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਖੁੱਲ੍ਹੇ ਪਏ ਬੋਰਵੈੱਲਾਂ ਦਾ ਬੰਦ ਹੋਣਾ ਯਕੀਨੀ ਬਣਾਉਣ ਲਈ ਪੱਤਰ ਲਿਖਿਆ ਗਿਆ ਸੀ। ਜੋ ਵਿਅਕਤੀ ਅਜਿਹੇ ਬੋਰਵੈੱਲ 1 ਮਹੀਨੇ ਦੇ ਸਮੇਂ ਅੰਦਰ ਬੰਦ ਨਹੀਂ ਕਰਦਾ ਉਸ ਵਿਰੁਧ ਅਪਰਾਧਕ ਕਾਰਵਾਈ ਕਰਨ ਸਬੰਧੀ ਪ੍ਰਸਤਾਵਨਾ ਵੀ ਕੀਤੀ ਗਈ ਸੀ।

ਅਜਿਹੇ ਖੁੱਲ੍ਹੇ ਪਏ ਬੋਰਵੈੱਲਾਂ ਵਿਚ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਹੋਣ ਦੀ ਸੂਰਤ ਵਿਚ ਇੰਡੀਅਨ ਪੈਨਲ ਕੋਡ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਜ਼ਮੀਨ ਦੇ ਮਾਲਕ ਵਿਰੁਧ ਐਫ.ਆਈ.ਆਰ. ਦਰਜ ਕਰਵਾ ਕੇ ਜੁਰਮਾਨਾ ਕਰਵਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਸੂਚਨਾ ਦੀ ਪੜਤਾਲ ਤੋਂ ਬਾਅਦ ਸੂਹ ਦੇਣ ਵਾਲੇ ਨੂੰ 5000 ਰੁਪਏ ਦਾ ਇਨਾਮ ਵੀ ਦਿਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement