
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਦੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਪੁੱਡਾ ਭਵਨ ਵਿਚ 12 ਸਹਾਇਕ ਸ਼ਹਿਰੀ ਯੋਜਨਾਕਾਰਾਂ ਅਤੇ 27 ਯੋਜਨਾਬੰਦੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
Sarkaria hands over appointment letter
ਨਿਯੁਕਤੀ ਪੱਤਰ ਸੌਂਪਣ ਲਈ ਰੱਖੇ ਸੰਖੇਪ ਸਮਾਗਮ ਦੌਰਾਨ ਸਰਕਾਰੀਆ ਨੇ ਕਿਹਾ ਕਿ ਵਿਭਾਗ ਦੇ ਕੰਮ-ਕਾਜ ਵਿਚ ਹੋਰ ਤੇਜ਼ੀ ਅਤੇ ਕਾਰਜਕੁਸ਼ਲਤਾ ਲਿਆਉਣ ਲਈ ਭਰਤੀ ਦੀ ਲੋੜ ਸੀ। ਹੁਣ ਇਨ੍ਹਾਂ ਅਫ਼ਸਰਾਂ ਦੀ ਇਮਾਨਦਾਰੀ ਨਾਲ ਕੰਮ ਕਰਨ ਅਤੇ ਲੋਕਾਂ ਨੂੰ ਨਿਰਵਿਘਨ ਅਤੇ ਬਿਹਤਰੀਨ ਸੇਵਾਵਾਂ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰ ਦੇ ਸੁਚੱਜੇ ਵਿਕਾਸ ਵਿਚ ਯੋਜਨਾਬੰਦੀ ਦੀ ਅਹਿਮ ਭੂਮਿਕਾ ਹੁੰਦੀ ਹੈ।
Sarkaria hands over appointment letter
ਵਿਭਾਗ ਵਿਚ ਨਵੇਂ ਮੁਲਾਜ਼ਮਾਂ ਦੇ ਆਉਣ ਨਾਲ ਜਿੱਥੇ ਕੰਮ ਦਾ ਬੋਝ ਘਟੇਗਾ ਉਥੇ ਲੋਕਾਂ ਨੂੰ ਬਿਹਤਰੀਨ ਸੇਵਾਵਾਂ ਵੀ ਮਿਲਣਗੀਆਂ। ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਆਮ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Sarkaria hands over appointment letter
ਵਿਭਾਗ ਵਿਚ ਨਵੇਂ ਆਏ ਅਫ਼ਸਰਾਂ ਦਾ ਸਵਾਗਤ ਕਰਦਿਆਂ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਨਵੀਂ ਭਰਤੀ ਨਾਲ ਵਿਭਾਗ ਦੇ ਕੰਮ-ਕਾਜ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਨੂੰ ਹੋਰ ਸੁਚੱਜੇ ਢੰਗ ਨਾਲ ਬਿਨਾਂ ਦੇਰੀ ਸੇਵਾਵਾਂ ਮੁਹੱਈਆ ਕਰਾਉਣ ਵਿਚ ਵੱਡੀ ਮਦਦ ਮਿਲੇਗੀ। ਉਨ੍ਹਾਂ ਨੇ ਮੰਤਰੀ ਨੂੰ ਭਰੋਸਾ ਦਿਤਾ ਕਿ ਵਿਭਾਗ ਨਾਲ ਸਬੰਧਤ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।