ਲੁਟੇਰਿਆਂ ਵਰਤਿਆ ਨਵਾਂ ਢੰਗ, ਡਾਕਾ ਮਾਰਨ ਦੀ ਥਾਂ ਘਰਾਂ ’ਚ ਧਮਕੀ ਪੱਤਰ ਸੁੱਟ ਮੰਗੇ ਪੈਸੇ
Published : Jun 29, 2019, 6:12 pm IST
Updated : Jun 29, 2019, 6:12 pm IST
SHARE ARTICLE
Incident of Sri Mukatsar Sahb
Incident of Sri Mukatsar Sahb

ਕਿਹਾ-''ਹਰੇਕ ਘਰ 50 ਹਜ਼ਾਰ ਦੇਵੇ, ਨਹੀਂ ਤਾਂ ਜਾਨੋਂ ਮਾਰ ਦੇਵਾਂਗੇ''

ਸ਼੍ਰੀ ਮੁਕਤਸਰ ਸਾਹਿਬ: ਗਿੱਦੜਬਾਹਾ ਵਿਚ ਸਵੇਰੇ ਉਸ ਸਮੇਂ ਮਾਹੌਲ ਖ਼ੌਫ਼ਜ਼ਦਾ ਹੋ ਗਿਆ ਜਦੋਂ ਇੱਥੋਂ ਦੀ ਲਛਮਣ ਕਲੋਨੀ ਦੇ ਦਰਜਨ ਤੋਂ ਵੀ ਜ਼ਿਆਦਾ ਘਰਾਂ ਦੇ ਦਰਵਾਜ਼ਿਆਂ ’ਤੇ ਲੋਕਾਂ ਨੂੰ ਧਮਕੀ ਭਰੇ ਪੱਤਰ ਪਏ ਮਿਲੇ। ਇਨ੍ਹਾਂ ਪੱਤਰਾਂ ਵਿਚ ਹਰੇਕ ਘਰ ਨੂੰ 50 ਹਜ਼ਾਰ ਰੁਪਏ ਦੇਣ ਲਈ ਕਿਹਾ ਗਿਆ ਹੈ। ਨਾਲ ਹੀ ਪੈਸੇ ਨਾ ਦੇਣ ’ਤੇ ਪਰਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿਤੀ ਗਈ ਹੈ। ਹੋਰ ਤਾਂ ਹੋਰ ਧਮਕੀ ਦੇਣ ਵਾਲੇ ਨੇ ਪੱਤਰ ਲਾਰੈਂਸ ਬਿਸ਼ਨੋਈ ਗਰੁੱਪ ਲਿਖ ਕੇ ਦੋ ਫ਼ੋਨ ਨੰਬਰ ਵੀ ਦਿਤੇ ਹੋਏ ਹਨ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ ਅਤੇ ਕਲੋਨੀ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਧਮਕੀ ਦੇਣ ਵਾਲਾ ਵਿਅਕਤੀ ਦੇਰ ਰਾਤ 1 ਤੋਂ 2 ਵਜੇ ਦੇ ਵਿਚਕਾਰ ਲੋਕਾਂ ਦੇ ਘਰਾਂ ਵਿਚ ਪੱਤਰ ਸੁੱਟਦਾ ਵਿਖਾਈ ਦੇ ਰਿਹਾ ਹੈ। ਘਰਾਂ ਵਿਚੋਂ ਇਹ ਧਮਕੀ ਭਰੇ ਪੱਤਰ ਮਿਲਣ ਮਗਰੋਂ ਲਛਮਣ ਕਲੋਨੀ ਦੇ ਲੋਕਾਂ ਨੇ ਇਕੱਠੇ ਹੋ ਕੇ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਫੜਨ ਦੀ ਮੰਗ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਪੱਤਰ ਇਕ-ਦੋ ਘਰਾਂ ਵਿਚ ਨਹੀਂ ਬਲਕਿ 20-25 ਘਰਾਂ ਵਿਚ ਸੁੱਟੇ ਹੋਏ ਮਿਲੇ ਹਨ।

ਪੁਲਿਸ ਨੇ ਸੀਸੀਟੀਵੀ ਫੁਟੇਜ ਨੂੰ ਅਪਣੇ ਕਬਜ਼ੇ ਵਿਚ ਲੈ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਲੋਕਾਂ ਨੂੰ ਭਰੋਸਾ ਦਿਤਾ ਹੈ ਕਿ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ। ਦੱਸ ਦੇਈਏ ਕਿ ਇਸ ਘਟਨਾ ਦੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਫਿਲਹਾਲ ਹੁਣ ਦੇਖਣਾ ਹੋਵੇਗਾ ਕਿ ਪੁਲਿਸ ਇਸ ਹਰਕਤ ਕਰਨ ਵਾਲੇ ਨੂੰ ਕਦੋਂ ਕਾਬੂ ਕਰਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement