ਜੇ ਚਾਹ ਵੇਚਣ ਵਾਲੇ ਨੂੰ Prime Minister ਬਣਾਓਗੇ ਤਾਂ ਇਹੀ ਕੁਝ ਹੋਣਾ: MP Aujla
Published : Jun 29, 2020, 4:51 pm IST
Updated : Jun 29, 2020, 4:51 pm IST
SHARE ARTICLE
Gurjeet Singh Aujla Indian National Congress
Gurjeet Singh Aujla Indian National Congress

ਇਸ ਨਾਲ ਰਸੋਈ ਨੂੰ ਵੀ ਨੁਕਸਾਨ ਹੁੰਦਾ ਹੈ ਕਿਉਂ ਕਿ ਢੋਆ ਢੁਆਈ ਦੇ...

ਅੰਮ੍ਰਿਤਸਰ: ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਪਰ ਸਰਕਾਰਾਂ ਦੇ ਕੰਨੀ ਅਜੇ ਵੀ ਇਹ ਗੱਲ ਨਹੀਂ ਪੈ ਰਹੀ। ਅੰਮ੍ਰਿਤਸਰ ਵਿਚ ਕਾਂਗਰਸ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਂਗਰਸ ਦੇ ਮੈਂਬਰ ਆਫ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅਤੇ ਉਹਨਾਂ ਦੀ ਟੀਮ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ।

Congress Congress

ਬਹੁਤ ਵੱਡੀ ਗਿਣਤੀ ਵਿਚ ਲੋਕ ਇੱਥੇ ਇਕੱਠੇ ਹੋਏ ਹਨ। ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਮੋਦੀ ਸਰਕਾਰ ਵੱਲੋਂ ਵਧਾਈਆਂ ਗਈਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਹੈ ਕਿਉਂ ਕਿ ਕੱਚੇ ਤੇਲ ਦੀਆਂ ਕੀਮਤਾਂ ਤਾਂ ਬਿਲਕੁੱਲ ਘਟ ਚੁੱਕੀਆਂ ਹਨ ਤੇ ਇਹਨਾਂ ਨੇ ਜਨਤਾ ਨੂੰ ਲੁੱਟਣ ਲਈ ਇੰਨੀਆਂ ਕੀਮਤਾਂ ਚੁੱਕੀਆਂ ਹਨ। ਅਜਿਹਾ ਕਰ ਕੇ ਉਹ ਕਿਹੜੇ ਘਰਾਣਿਆਂ ਨੂੰ ਫਾਇਦਾ ਦੇਣਾ ਚਾਹੰਦੇ ਹਨ ਉਹਨਾਂ ਦੇ ਨਾਮ ਸਾਫ਼-ਸਾਫ਼ ਦੱਸੇ ਜਾਣ।

Congress Congress

ਇਸ ਨਾਲ ਰਸੋਈ ਨੂੰ ਵੀ ਨੁਕਸਾਨ ਹੁੰਦਾ ਹੈ ਕਿਉਂ ਕਿ ਢੋਆ ਢੁਆਈ ਦੇ ਕੰਮ ਵਿਚ ਵੀ ਸਾਧਨਾਂ ਦੀ ਵਰਤੋਂ ਹੋਵੇਗੀ ਤੇ ਇਸ ਦਾ ਸਿੱਧਾ ਪ੍ਰਭਾਵ ਰਸੋਈ ਤੇ ਪਵੇਗਾ। ਇਹ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਡੀਜ਼ਲ ਪੈਟਰੋਲ ਨਾਲੋਂ ਵੀ ਮਹਿੰਗਾ ਹੋ ਚੁੱਕਾ ਹੈ। ਜਦੋਂ ਤਕ ਤੇਲ ਦੀਆਂ ਕੀਮਤਾਂ ਘਟ ਨਹੀਂ ਹੁੰਦੀਆਂ ਉਹ ਉਦੋਂ ਤਕ ਇਸ ਦਾ ਵਿਰੋਧ ਕਰਦੇ ਰਹਿਣਗੇ।

Congress Congress

ਦਸ ਦਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸੋਮਵਾਰ ਨੂੰ ਫਿਰ ਵਧ ਗਈਆ ਹਨ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ 5 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ, ਜਦਕਿ ਡੀਜ਼ਲ ਦੀਆਂ ਕੀਮਤਾਂ ਵਿਚ 13 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਜਦੋਂ ਕਿ ਡੀਜ਼ਲ ਵਿੱਚ 13 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।

Congress Congress

ਇਸ ਵਾਧੇ ਦੇ ਬਾਅਦ, ਹੁਣ ਰਾਜਧਾਨੀ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਲਈ 80.43 ਰੁਪਏ ਦਾ ਭੁਗਤਾਨ ਕਰਨਾ ਪਵੇਗਾ। ਇਸ ਦੇ ਨਾਲ ਹੀ ਇਕ ਲੀਟਰ ਡੀਜ਼ਲ ਦੀ ਕੀਮਤ 80.53 ਰੁਪਏ ਹੋਵੇਗੀ। ਦੱਸ ਦੇਈਏ ਕਿ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਨੂੰ 22 ਵੇਂ ਦਿਨ ਯਾਨੀ ਐਤਵਾਰ ਨੂੰ ਰੋਕ ਦਿੱਤਾ ਗਿਆ ਸੀ। ਐਤਵਾਰ ਨੂੰ ਤੇਲ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਹੀਂ ਹੋਇਆ ਸੀ।

Congress Congress

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ 6 ਵਜੇ ਬਦਲਦੀ ਹੈ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੇ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। 23 ਦਿਨਾਂ ਵਿਚ ਪੈਟਰੋਲ ਦੀ ਕੀਮਤ 9.17 ਰੁਪਏ ਅਤੇ ਡੀਜ਼ਲ ਦੀ ਕੀਮਤ 10.90 ਰੁਪਏ ਹੋ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement