ਸਿਹਤ ਵਿਭਾਗ ਵੱਲੋ ਸਤੰਬਰ ਤੱਕ ਡਾਕਟਰਾਂ ਸਮੇਤ ਹੋਰ ਅਮਲੇ ਦੀਆਂ ਭਰੀਆਂ ਜਾਣਗੀਆਂ 4000 ਅਸਾਮੀਆਂ-ਸਿੱਧੂ
Published : Jun 29, 2020, 5:47 pm IST
Updated : Jun 29, 2020, 5:47 pm IST
SHARE ARTICLE
Photo
Photo

ਸਿਹਤ ਮੰਤਰੀ ਸਿੱਧੂ ਵੱਲੋਂ ਰਾਜਪੁਰਾ ਅਤੇ ਖੰਨਾ ਵਿਖੇ 2 ਨਵੇਂ ਉਸਾਰੇ ਗਏ ਜੱਚਾ-ਬੱਚਾ ਹਸਪਤਾਲ ਲੋਕਾਂ ਨੂੰ ਸਮਰਪਿਤ

ਚੰਡੀਗੜ੍ਹ, 29 ਜੂਨ : ਪੰਜਾਬ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਖ਼ਿਲਾਫ਼ ਵਿੱਢੀ ਜੰਗ ‘ਮਿਸ਼ਨ ਫ਼ਤਿਹ’ ਦੀ ਸਫ਼ਲਤਾ ਲਈ ਸਿਹਤ ਵਿਭਾਗ ਵੱਲੋਂ ਸਤੰਬਰ 2020 ਤੱਕ ਡਾਕਟਰਾਂ ਸਮੇਤ ਪੈਰਾ ਮੈਡੀਕਲ ਸਟਾਫ਼ ਤੇ ਹੋਰ ਅਮਲੇ ਦੀਆਂ 4000 ਅਸਾਮੀਆਂ ਭਰੀਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ। ਸ. ਸਿੱਧੂ ਨੇ ਕਿਹਾ ਕਿ ਹੁਨਰਮੰਦ ਕਰਮਚਾਰੀਆਂ ਦੀ ਕਮੀ ਨੂੰ ਪੂਰਾ ਕਰਨ ਲਈ 4000 ਅਸਾਮੀਆਂ ਦਾ ਏਜੰਡਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਰੱਖਿਆ ਜਾਵੇਗਾ।

photophoto

ਸਿਹਤ ਮੰਤਰੀ ਸ. ਸਿੱਧੂ ਨੇ ਅੱਜ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਰਾਜਪੁਰਾ ਅਤੇ ਖੰਨਾ ਵਿਖੇ 30 ਬੈੱਡਾਂ ਦੀ ਸਮਰੱਥਾ ਵਾਲੇ 2 ਨਵੇਂ ਉਸਾਰੇ ਜੱਚਾ ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤੇ।  ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਹਸਪਤਾਲ ਕ੍ਰਮਵਾਰ 6 ਕਰੋੜ ਅਤੇ 9 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਹਨ। ਇਸ ਮੌਕੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਭਿਆਨਕ ਮਹਾਂਮਾਰੀ ਕੋਵਿਡ-19 ਤੋਂ ਬਚਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੇਸ਼ ਭਰ ‘ਚ ਸਭ ਤੋਂ ਪਹਿਲਾਂ ਕਾਰਵਾਈ ਕਰਦਿਆਂ ਠੋਸ ਕਦਮ ਚੁੱਕੇ ਜਿਸਨੂੰ ਬਾਅਦ ਵਿੱਚ ਪੂਰੇ ਦੇਸ਼ ਵਿੱਚ ਲਾਗੂ ਕੀਤਾ ਗਿਆ ਅਤੇ ਹੁਣ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਵੱਡੀ ਪੱਧਰ ‘ਤੇ ਜੰਗ ਲੜੀ ਜਾ ਰਹੀ ਹੈ।

photophoto

ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਜਿੱਥੇ ਖ਼ੁਦ ਇਹਤਿਆਤ ਵਰਤਣ ਉਥੇ ਹੀ ਦੂਜਿਆਂ ਨੂੰ ਵੀ ਮਾਸਕ ਪਾਉਣ, ਹੱਥ ਧੋਣ, ਕੋਵਾ ਐਪ ਡਾਊਨਲੋਡ ਕਰਨ ਤੇ ਆਪਸੀ ਦੂਰੀ ਰੱਖਣ ਬਾਰੇ ਜਾਗਰੂਕ ਕਰਨ। ਸ. ਸਿੱਧੂ ਨੇ ਕਿਹਾ ਕਿ ਬੈਂਕਿੰਗ ਪ੍ਰਣਾਲੀ ਦੀ ਤਰਜ ‘ਤੇ ਪੰਜਾਬ ਵਿੱਚ ਜਲਦ ਹੀ ਸਿਹਤ ਸੇਵਾਵਾਂ ਦਾ ਆਧੁਨਿਕੀਕਰਨ ਕਰਕੇ ਕੰਪਿਊਟ੍ਰਾਈਜੇਸ਼ਨ ਕੀਤੀ ਜਾ ਰਿਹਾ ਹੈ  ਅਤੇ ਇਸ ਤੋਂ ਇਲਾਵਾ ਪੰਜਾਬ ‘ਚ 9 ਟਰੌਮਾ ਸੈਂਟਰ ਬਣਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਸਾਰੇ ਹਸਪਤਾਲਾਂ ‘ਚ ਨਿਜੀ ਭਾਈਵਾਲੀ ਨਾਲ ਸੀ.ਟੀ. ਸਕੈਨ ਅਤੇ ਅਲਟਰਾਸਾਊਂਡ ਦੀਆਂ ਸਹੂਲਤਾਂ ਪੀ.ਜੀ.ਆਈ. ਤੇ ਏਮਜ ਦੇ ਰੇਟਾਂ ‘ਤੇ ਜਲਦ ਸ਼ੁਰੂ ਹੋਣ ਜਾ ਰਹੀਆਂ ਹਨ, 

Punjab cm captain amrinder singhPunjab 

ਜਿਸ ਨਾਲ ਸਿਹਤ ਸੇਵਾਵਾਂ ਦਾ ਹੋਰ ਮਜ਼ਬੂਤੀਕਰਨ ਅਤੇ ਸੁਧਾਰ ਹੋਵੇਗਾ। ਸ. ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਅਤੇ ਹੋਰ ਬਿਮਾਰੀਆਂ ਨਾਲ ਲੜਨ ਲਈ ਸਾਡੇ ਡਾਕਟਰਾਂ ਨੇ ਕਰੋਨਾ ਯੋਧੇ ਬਣਕੇ ਬਹੁਤ ਵਧੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਹਨ ਅਤੇ ਹੁਣ ਸਰਕਾਰੀ ਹਸਪਤਾਲਾਂ ‘ਚ ਡਾਕਟਰਾਂ ਦੀ ਘਾਟ ਪੂਰੀ ਕਰਨ ਲਈ 30 ਸਤੰਬਰ 2020 ਤੱਕ ਡਾਕਟਰਾਂ ਦੀ ਭਰਤੀ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਰਾਹੀਂ ਮੁਕੰਮਲ ਕਰ ਲਈ ਜਾਵੇਗੀ।

Punjab Government Sri Mukatsar Sahib Punjab Government 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement