ਜਸਟਿਸ ਰਾਕੇਸ਼ ਕੁਮਾਰ ਨੇ ਕੀਤਾ ਬਿਰਧ ਆਸ਼ਰਮਾਂ ਦਾ ਦੌਰਾ
Published : Jun 29, 2020, 10:10 pm IST
Updated : Jun 29, 2020, 10:10 pm IST
SHARE ARTICLE
1
1

ਜਸਟਿਸ ਰਾਕੇਸ਼ ਕੁਮਾਰ ਨੇ ਕੀਤਾ ਬਿਰਧ ਆਸ਼ਰਮਾਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 29 ਜੂਨ (ਸੋਪਕਸਮੈਨ ਸਮਾਚਾਰ ਸੇਵਾ): ਜਸਟਿਸ ਰਾਕੇਸ਼ ਕੁਮਾਰ ਜੈਨ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਸਹਿਤ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਅਤੇ ਮਿਸ. ਰੁਪਿੰਦਰਜੀਤ ਚਾਹਲ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀ ਅਰੁਨਵੀਰ ਵਸ਼ਿਸਟ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ ਸ. ਪ੍ਰਿਤਪਾਲ ਸਿਘ, ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐਮ. ਵਲੋਂ ਬਾਦਲ ਪਿੰਡ ਸਥਿਤ ਬਿਰਧ ਆਸ਼ਰਮ ਅਤੇ ਸ੍ਰੀ ਮੁਕਤਸਰ ਸਾਹਿਬ ਸਥਿਤ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ ਜਿਸ ਦੌਰਾਨ ਬਜ਼ੁਰਗਾਂ ਨੂੰ ਸੰਬਧਿਤ ਆਸ਼ਰਮਾਂ ਵਲੋਂ ਮਿਲ ਰਹੀਆਂ ਸੁਵਿਧਾਵਾਂ ਦਾ ਨਰੀਖਣ ਕੀਤਾ ਗਿਆ।

1
 


  ਉਨ੍ਹਾਂ ਵਲੋਂ ਬਜ਼ੁਰਗਾਂ ਨੂੰ ਕੋਰੋਨਾ ਮਹਾਂਮਾਰੀ (ਕੋਵਿਡ-19) ਤੋਂ ਬਚਣ ਲਈ ਸਮਾਜਕ ਦੂਰੀ ਬਣਾਏ ਰੱਖਣ, ਵਾਰ-ਵਾਰ ਸਾਬਣ ਨਾਲ ਘੱਟੋਂ-ਘੱਟ 20 ਸਕਿੰਟ ਤਕ ਹੱਥ ਧੋਣ ਅਤੇ ਮਾਸਕ ਲਗਾ ਕੇ ਰੱਖਣ ਬਾਰੇ ਕਿਹਾ ਗਿਆ ਅਤੇ ਆਸ਼ਰਮ ਦੇ ਇੰਚਾਰਜ ਨੂੰ ਨਿਰਦੇਸ਼ ਦਿਤਾ ਗਿਆ ਕਿ ਜਦ ਵੀ ਕੋਈ ਵਿਅਕਤੀ ਬਾਹਰ ਤੋਂ ਆਸ਼ਰਮ ਵਿਚ ਆਉਂਦਾ ਹੈ ਤਾਂ ਉਸ ਦੇ ਹੱਥ ਸਾਬਣ ਨਾਲ ਘੱਟੋਂ-ਘੱਟ 20 ਸਕਿੰਟ ਤਕ ਧੋਣਾ ਅਤੇ ਹਰ ਵਕਤ ਮਾਸਕ ਲੱਗਿਆ ਹੋਣਾ ਨਿਸ਼ਚਿਤ ਕੀਤਾ ਜਾਵੇ। ਉਨ੍ਹਾ ਨੇ ਬਜ਼ੁਰਗਾ ਨਾਲ ਨਿੱਜੀ ਤੌਰ ਉਤੇ ਗੱਲਬਾਤ ਕੀਤੀ ਅਤੇ ਆਸ਼ਰਮਾਂ ਦੇ ਪ੍ਰਬੰਧਾਂ ਸਬੰਧੀ ਤਸੱਲੀ ਪ੍ਰਗਟ ਕੀਤੀ।


  ਇਸ ਦੇ ਨਾਲ ਹੀ ਅਥਾਰਟੀ ਵਲੋਂ ਤਾਲਾਬੰਦੀ ਦੌਰਾਨ ਵੱਧ ਰਹੇ ਘਰੇਲੂ ਹਿੰਸਾ ਅਤੇ ਬੱਚਿਆਂ ਨਾਲ ਬਦਸਲੁਕੀ ਦੇ ਕੇਸਾਂ ਦੇ ਮੱਧੇਨਜ਼ਰ ਅਥਾਰਟੀ ਦੇ ਰਿਟੇਨਰ ਵਕੀਲ ਸਾਹਿਬਾਨ ਲਈ ਪਾਕਸੋ ਐਕਟ ਅਤੇ ਡੋਮੈਸਟਿਕ ਵਾਇਲੈਂਸ ਐਕਟ  ਸਬੰਧੀ ਇਕ ਆਨਲਾਈਨ ਟ੍ਰੇਨਿੰਗ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ। ਉਨ੍ਹਾਂ ਇਹ ਵੀ ਦਸਿਆ ਕਿ ਲਾਕਡਾਊਨ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਜੇਕਰ ਘਰੇਲੂ ਹਿੰਸਾ, ਕਿਰਾਏਦਾਰਾਂ ਸਬੰਧੀ, ਤਨਖ਼ਾਹ ਤੋਂ ਇਨਕਾਰ ਸਬੰਧੀ ਜਾਂ ਹੋਰ ਕੋਈ ਕਾਨੂੰਨੀ ਮਦਦ ਦੇ ਮਸਲੇ ਪੈਦਾ ਹੁੰਦੇ ਹਨ ਤਾਂ ਅਥਾਰਟੀ ਉਸ ਦੀ ਬਣਦੀ ਕਾਨੂੰਨੀ ਮਦਦ ਕਰਨ ਲਈ ਤਿਆਰ ਰਹੇਗੀ। ਇਸ ਸੰਬੰਧ ਵਿਚ ਪੀੜਤ ਵਿਅਕਤੀ ਟੋਲ ਫ੍ਰੀ ਹੈਲਪਲਾਇਨ ਨੰਬਰ 1968 ਉੱਪਰ ਜਾਂ ਸਿੱਧੇ ਤੌਰ ਉਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨਾਲ ਵੀ ਰਾਬਤਾ ਕਾਇਮ ਕਰ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement