ਸ਼ਹੀਦ ਗੁਰਬਿੰਦਰ ਸਿੰਘ ਨੂੰ ਸਮਰਪਤ ਬਣੇਗੀ ਨਵੀਂ ਸੜਕ : ਸਿੰਗਲਾ
Published : Jun 29, 2020, 9:40 am IST
Updated : Jun 29, 2020, 9:40 am IST
SHARE ARTICLE
Vijay Inder Singla
Vijay Inder Singla

ਕਿਹਾ, ਸ਼ਹੀਦ ਨੂੰ ਸਮਰਪਿਤ ਕੀਤਾ ਪਿੰਡ ਦਾ ਸਕੂਲ, ਲਾਇਬ੍ਰੇਰੀ ਤੇ ਖੇਡ ਸਟੇਡੀਅਮ

ਸੰਗਰੂਰ, ਚੀਮਾਂ ਮੰਡੀ, 28 ਜੂਨ (ਬਲਵਿੰਦਰ ਭੁੱਲਰ, ਗੋਬਿੰਦ ਸਿੰਘ ਦੁੱਲਟ): ਭਾਰਤ-ਚੀਨ ਸਰਹੱਦ ਉਤੇ ਸਥਿਤ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਹੋਈ ਝੜਪ ਵਿਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਗੁਰਬਿੰਦਰ ਸਿੰਘ ਨਮਿਤ ਅੰਤਮ ਅਰਦਾਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਦੀ ਤਰਫੋਂ ਸ਼ਰਧਾਂਜਲੀ ਭੇਂਟ ਕਰਨ ਲਈ ਪੁੱਜੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਐਲਾਨ ਕੀਤਾ ਕਿ ਸ਼ਹੀਦ ਦੀ ਸ਼ਹਾਦਤ ਨੂੰ ਸਦੀਵੀ ਯਾਦਗਾਰ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਲੋਕ ਨਿਰਮਾਣ ਵਿਭਾਗ ਮੰਤਰੀ ਪੰਜਾਬ ਸਿੰਗਲਾ ਨੇ ਦਸਿਆ ਕਿ ਇਸੇ ਤਹਿਤ ਪਿੰਡ ਤੋਲਾਵਾਲ ਤੋਂ ਸ਼ਹੀਦ ਦੇ ਘਰ ਤਕ ਅਤੇ ਸ਼ਹੀਦ ਦੇ ਘਰ ਤੋਂ ਜਖੇਪਲ ਤਕ ਕਰੀਬ ਤਿੰਨ ਕਿਲੋਮੀਟਰ ਲੰਬੀ ਨਵੀਂ ਸੜਕ ਦਾ ਨਿਰਮਾਣ ਕਰਵਾਇਆ ਜਾਵੇਗਾ ਜਿਸ ਉਤੇ ਇਕ ਕਰੋੜ ਰੁਪਏ ਦੀ ਲਾਗਤ ਆਵੇਗੀ ਜਿਸ ਦਾ ਅਨੁਮਾਨ ਲਗਾ ਕੇ ਪ੍ਰਵਾਨਗੀ ਲਈ ਭੇਜ ਦਿਤਾ ਗਿਆ ਹੈ।  

ਸ਼ਹੀਦ ਗੁਰਬਿੰਦਰ ਸਿੰਘ ਦੀ ਕੁਰਬਾਨੀ ਨੂੰ ਨਮਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡ ਦੇ ਸਰਕਾਰੀ ਸਕੂਲ ਦਾ ਨਾਮਕਰਨ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਹਾਈ ਸਕੂਲ ਵਜੋਂ ਕਰ ਦਿਤਾ ਗਿਆ ਹੈ ਅਤੇ ਸਕੂਲ ਦੀ ਲਾਇਬ੍ਰੇਰੀ ਵੀ ਸ਼ਹੀਦ ਨੂੰ ਸਮਰਪਤ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦਸਿਆ ਕਿ ਪਿੰਡ ਵਾਸੀਆਂ ਵਲੋਂ ਸ਼ਹੀਦ ਦੇ ਨਾਮ ਉਤੇ ਸਟੇਡੀਅਮ ਦਾ ਨਿਰਮਾਣ ਕਰਨ ਲਈ ਦੋ ਏਕੜ ਜ਼ਮੀਨ ਮੁਹਈਆ ਕਰਵਾਈ ਗਈ ਹੈ ਅਤੇ ਇਸ ਜ਼ਮੀਨ ਉਤੇ ਸ਼ਹੀਦ ਗੁਰਬਿੰਦਰ ਸਿੰਘ ਨੂੰ ਸਮਰਪਿਤ ਉੱਚ ਪਧਰੀ ਸਟੇਡੀਅਮ ਦਾ ਨਿਰਮਾਣ ਕਰਵਾਇਆ ਜਾਵੇਗਾ।

ਕੈਬਨਿਟ ਮੰਤਰੀ ਨੇ ਗਲਵਾਨ ਘਾਟੀ ਵਿਚ ਸ਼ਹੀਦ ਹੋਏ ਦੇਸ਼ ਦੇ ਬਹਾਦਰ 20 ਸੈਨਿਕਾਂ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਸ਼ਹੀਦਾਂ ਨੂੰ ਨਮਨ ਕਰਦੀ ਹੈ ਅਤੇ ਇਨਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਸ਼ਹੀਦ ਹੋਣ ਵਾਲੇ ਨੌਜਵਾਨ ਗੁਰਬਿੰਦਰ ਸਿੰਘ ਦੀ ਅੱਠਵੀਂ ਵਿਚ ਪੜ੍ਹਦੀ ਭਤੀਜੀ ਫ਼ੌਜ ਵਿਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੀ ਹੈ ਤੇ ਪੰਜਾਬ ਸਰਕਾਰ ਵਲੋਂ ਉਸ ਨੂੰ ਇਸ ਕਾਬਲ ਬਣਾਉਣ ਲਈ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।

File PhotoFile Photo

ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ਹੀਦ ਦੇ ਪਰਵਾਰ ਨੂੰ 50 ਲੱਖ ਰੁਪਏ ਦੀ ਮਾਲੀ ਮਦਦ ਅਤੇ ਇਕ ਪਰਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਲੀ ਮਦਦ ਸਿੱਧੀ ਖਾਤੇ ਵਿਚ ਪਾਈ ਜਾਵੇਗੀ ਅਤੇ ਨੌਕਰੀ ਲਈ ਪਰਵਾਰ ਦੀ ਸਹਿਮਤੀ ਸ਼ਹੀਦ ਦੇ ਛੋਟੇ ਭਰਾ ਉਤੇ ਬਣੀ ਹੈ ਜਿਸ ਦਾ ਨਾਂ ਯੋਗਤਾ ਅਨੁਸਾਰ ਭਰਤੀ ਲਈ ਭੇਜ ਦਿਤਾ ਗਿਆ ਹੈ।

ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ ਨੇ ਸ਼ਰਧਾ ਦੇ ਫ਼ੁੱਲ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਗੁਰਬਿੰਦਰ ਸਿੰਘ ਨੇ ਦੇਸ਼ ਦੀ ਆਨ ਅਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਅਪਣੇ ਆਪ ਨੂੰ ਕੁਰਬਾਨ ਕਰ ਦਿਤਾ। ਉਨ੍ਹਾਂ ਕਿਹਾ ਕਿ ਪਿੰਡ ਤੋਲਾਵਾਲ ਹੁਣ ਇਸ ਸ਼ਹੀਦ ਦੀ ਮਹਾਨ ਕੁਰਬਾਨੀ ਸਦਕਾ ਜਾਣਿਆ ਜਾਵੇਗਾ। ਇਸ ਮੌਕੇ ਸਿਆਸੀ ਆਗੂ, ਪਿੰਡ ਵਾਸੀ ਤੇ ਹੋਰ ਹਾਜ਼ਰ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ, ਐਸ.ਐਸ.ਪੀ. ਡਾ. ਸੰਦੀਪ ਗਰਗ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਸੀਨੀਅਰ ਆਗੂ ਹਰਮਨਦੇਵ ਸਿੰਘ ਬਾਜਵਾ, ਐਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਵਿਧਾਇਕ ਅਮਨ ਅਰੋੜਾ, ਐਸ.ਡੀ.ਐਮ. ਮਨਜੀਤ ਕੌਰ ਸਮੇਤ ਵੱਡੀ ਗਿਣਤੀ 'ਚ ਰਾਜਨੀਤਕ, ਸਮਾਜਕ ਅਤੇ ਧਾਰਮਕ ਹਸਤੀਆਂ ਤੇ ਆਮ ਲੋਕਾਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਹਾਜ਼ਰ ਭਰੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement