
ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਹ ਹੁਣ ਤੱਕ ਇਕ ਕਰੋੜ ਦਾ ਚਿੱਟਾ ਪੀਣ ਤੋਂ ਇਲਾਵਾ ਵਿਦੇਸ਼ਾਂ ਅਤੇ ਗਾਇਕੀ ਦੇ ਚੱਕਰ ਵਿਚ ਲੱਖਾਂ ਰੁਪਏ ਬਰਬਾਦ ਕਰ ਚੁੱਕਾ ਸੀ।
ਪੰਜਾਬ ਵਿਚ ਆਏ ਦਿਨ ਨੌਜਵਾਨ ਨਸ਼ੇ ਦੀ ਭੇਟ ਚੜ ਰਹੇ ਹਨ, ਉੱਥੇ ਹੀ ਸਰਕਾਰਾਂ ਵੱਲੋਂ ਇਹ ਦਾਅਵੇ ਕੀਤੇ ਜਾਂਦੇ ਹਨ, ਕਿ ਉਨ੍ਹਾਂ ਨੇ ਨਸ਼ੇ ਦੀ ਸਪਲਾਈ ਨੂੰ ਤੋੜ ਦਿੱਤਾ ਹੈ। ਉਧਰ ਇਕ ਤਾਜਾ ਮਾਮਲਾ ਮਹਿਲ ਕਲਾਂ ਤੋਂ ਸਾਹਮਣੇ ਆਇਆ ਹੈ ਜਿੱਥੋਂ ਦੇ ਇਕ ਵਸਨੀਕ ਅਤੇ ਉਭਰਦੇ ਪੰਜਾਬੀ ਲੋਕ ਗਾਇਕ ਗਗਨਦੀਨ ਸਿੰਘ ਪੁੱਤਰ ਸੁਖਦੇਵ ਸਿੰਘ ਦੀ ਨਸ਼ੇ ਦੀ ਓਵਰਡੋਜ਼ ਹੋਣ ਕਾਰਨ ਮੌਤ ਹੋ ਗਈ ਹੈ।
photo
ਜ਼ਿਕਰਯੋਗ ਹੈ ਕਿ ਇਹ ਨੌਜਵਾਨ ਮਾਪਿਆਂ ਦਾ ਇਕਲੋਤਾ ਪੁੱਤ ਸੀ। ਉਧਰ ਪ੍ਰਾਪਤ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਗਗਨਦੀਪ ਬੀਤੀ ਸ਼ਾਮ ਘਰ ਆਇਆ ਅਤੇ ਕੁਝ ਸਮੇਂ ਬਾਅਦ ਬੇਹੋਸ਼ ਹੋ ਕੇ ਡਿੱਗ ਗਿਆ। ਉੱਧਰ ਜਦੋਂ 6 ਵਜੇ ਦੇ ਕਰੀਬ ਜਦੋਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਦੇਖਿਆ ਤਾਂ ਉਸ ਸਮੇਂ ਉਸ ਦੀ ਮੌਤ ਹੋ ਚੁੱਕੀ ਸੀ, ਪਰਿਵਾਰਕ ਮੈਂਬਰਾਂ ਨੇ ਹੀ ਨੌਜਵਾਨ ਦੀ ਬਾਂਹ ਤੇ ਲੱਗੀ ਸਰਿੰਜ ਕੱਢੀ।
Drugs
ਸ ਦੱਈਏ ਕਿ ਨੌਜਵਾਨ ਗਾਉਂਣ ਦਾ ਵਾ ਸ਼ੋਕੀਨ ਸੀ। ਇਸ ਵੱਲੋਂ ਗਾਏ ਗਾਣੇ ਕਈ ਨਾਮਵਰ ਸਿੰਗਰ ਗੁਰਲੇਜ਼ ਅਖਤਰ ਨਾਲ ਗਾਇਆ ਗੀਤ ਜੀਜਾ ਜੀ ਅਤੇ ਚਿੱਟੇ ਵਾਲੀ ਲਾਈਨ ਚੱਕਵੀਂ ਮੰਡੀਰ ਗੀਤ ਯੂ-ਟਿਊਬ ਤੇ ਕਾਫੀ ਪਸੰਦ ਕੀਤੇ ਗਏ ਸਨ। ਉਧਰ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਹ ਹੁਣ ਤੱਕ ਇਕ ਕਰੋੜ ਦਾ ਚਿੱਟਾ ਪੀਣ ਤੋਂ ਇਲਾਵਾ ਵਿਦੇਸ਼ਾਂ ਅਤੇ ਗਾਇਕੀ ਦੇ ਚੱਕਰ ਵਿਚ ਲੱਖਾਂ ਰੁਪਏ ਬਰਬਾਦ ਕਰ ਚੁੱਕਾ ਸੀ।
Drug
ਇਸ ਤੋਂ ਇਲਾਵਾ ਪਿਤਾ ਵੱਲੋਂ ਇਹ ਵੀ ਇਲਜ਼ਾਮ ਲਗਾਇਆ ਗਿਆ ਕਿ ਮਹਿਲ ਕਲਾਂ ਵਿਚ ਚਿੱਟਾ ਸ਼ਰੇਆਮ ਵਿਕਦਾ ਹੈ ਅਤੇ ਇਸ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਇਸੇ ਤਰ੍ਹਾਂ ਕਈ ਨੋਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਚੁੱਕੀ ਹੈ।
Drugs
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।