ਵਿਦਿਆਰਥੀਆਂ ਨੂੰ 'ਮਿਸ਼ਨ ਵਾਰੀਅਰ ਕੰਟੈਸਟ' ਵਿਚ ਭਾਗ ਲੈਣ ਲਈ ਉਤਸ਼ਾਹਤ ਕਰਨ ਵਾਸਤੇ ਵੀ ਕਿਹਾ
Published : Jun 29, 2020, 9:44 am IST
Updated : Jun 29, 2020, 9:44 am IST
SHARE ARTICLE
File Photo
File Photo

ਲੋਕਾਂ ਦੇ ਵਿਵਹਾਰ 'ਚ ਤਬਦੀਲੀ ਲਿਆਉਣ ਲਈ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨੂੰ ਨਿਰਦੇਸ਼ ਜਾਰੀ

ਚੰਡੀਗੜ੍ਹ, 28 ਜੂਨ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਸਕੂਲ ਸਿਖਿਆ ਵਿਭਾਗ ਨੇ ਕੋਵਿਡ-19 ਦੀ ਮਹਾਂਮਾਰੀ ਤੋਂ ਬਚਾਅ ਲਈ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਵਿਚ ਸਕੂਲ ਅਧਿਆਪਕਾਂ ਅਤੇ ਸਿਖਿਆ ਵਿਭਾਗ ਦੇ ਸਾਰੇ ਮੁਲਾਜ਼ਮਾਂ ਨੂੰ ਸਰਗਰਮਮੀ ਨਾਲ ਹਿੱਸਾ ਲਏ ਜਾਣ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਡਾਇਰਕਟਰ ਐਸ.ਸੀ.ਈ.ਆਰ.ਟੀ. ਜਗਤਾਰ ਸਿੰਘ ਕੁਲੜੀਆ ਵਲੋਂ ਜ਼ਿਲ੍ਹਾ ਸਿਖਿਆ ਅਫ਼ਸਰਾਂ (ਸੈਕੰਡਰੀ ਸਿਖਿਆ ਤੇ ਐਲੀਮੈਂਟਰੀ ਸਿਖਿਆ) ਅਤੇ ਪ੍ਰਿੰਸੀਪਲਾਂ ਨੂੰ ਲਿਖੇ ਪੱਤਰੀ ਵਿਚ ਕਿਹਾ ਹੈ ਕਿ ਸਰਕਾਰ ਦੇ 'ਮਿਸ਼ਨ ਫ਼ਤਿਹ' ਹੇਠ ਕੋਰੋਨਾ ਦੀ ਬਿਮਾਰੀ ਦੇ ਸਬੰਧ ਵਿਚ ਲੋਕਾ ਦੇ ਵਿਵਹਾਰ ਵਿਚ ਤਬਦੀਲੀ ਲਿਆਉਣ ਵਿਚ ਅਧਿਕਾਰੀਆਂ, ਮੁੱਖ ਅਧਿਆਪਕਾਂ ਅਤੇ ਅਧਿਆਪਕਾਂ ਵਲੋਂ ਸਰਗਰਮ ਭੂਮਿਕਾ ਨਿਭਾਈ ਜਾਵੇ।

ਬੁਲਾਰੇ ਦੇ ਅਨੁਸਾਰ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਤਾਲਾਬੰਦੀ ਤੋਂ ਬਾਹਰ ਆਉਣ ਲਈ ਸਰਕਾਰ ਵਲੋਂ ਦਿਤੀਆਂ ਗਈਆਂ ਛੋਟਾਂ ਬਾਰੇ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਅਪਣੇ ਕਾਰੋਬਾਰ, ਦਫ਼ਤਰੀ ਕੰਮਕਾਜ, ਸਿਖਿਆ ਸਬੰਧੀ ਗਤੀਵਿਧੀਆਂ ਅਤੇ ਹੋਰ ਲੋੜੀਂਦੇ ਕਾਰਜ ਸਰਕਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਿਭਾਉਣ ਲਈ ਪ੍ਰੇਰਿਤ ਕਰਨ ਵਾਸਤੇ ਵੀ ਪੱਤਰ ਵਿਚ ਨਿਰਦੇਸ਼ ਦਿਤੇ ਗਏ ਹਨ। 'ਮਿਸ਼ਨ ਫ਼ਤਿਹ' ਵਿਚ ਸਿਖਿਆ ਵਿਭਾਗ ਵਲੋਂ ਪਹਿਲਾਂ ਹੀ ਪਾਏ ਜਾ ਰਹੇ ਯੋਗਦਾਨ ਦਾ ਜ਼ਿਕਰ ਕਰਦੇ ਹੋਏ ਪੱਤਰ ਵਿਚ ਕੋਰੋਨਾ ਦੇ ਬਾਰੇ ਜਾਗਰੂਕ ਕਰਨ ਦੇ ਵਾਸਤੇ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ।

ਕੋਵਿਡ-19 ਦੇ ਸੰਕਰਮਣ ਤੋਂ ਬਚਾਅ ਲਈ ਵਰਤੀਆ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਪੰਜਾਬ ਸਰਕਾਰ ਵਲੋਂ ਵੀਡੀਉ ਅਤੇ ਪੋਸਟਰਾਂ ਰਾਹੀਂ ਜਾਰੀ ਸੰਦੇਸ਼ਾਂ ਨੂੰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤਕ ਪੁੱਜਦਾ ਕਰਨ ਅਤੇ ਸਿਖਿਆ ਵਿਭਾਗ ਦੀਆਂ ਵੈਬਸਾਈਟਾਂ 'ਤੇ ਮਿਸ਼ਨ ਫ਼ਤਿਹ' ਦਾ ਲੋਗੋ ਲਾਉਣ ਲਈ ਵੀ ਨਿਰਦੇਸ਼ ਦਿਤੇ ਗਏ ਹਨ। ਉਨ੍ਹਾਂ ਕਿਹਾ ਹੈ ਕਿ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੂੰ ਅਪਣੇ ਮੋਬਾਇਲ 'ਤੇ ਕੋਵਾ ਐਪ ਡਾਊਨਲੋਡ ਕਰਨ ਲਈ ਵੀ ਪ੍ਰੇਰਿਤ ਕਰਨ ਅਤੇ ਵਿਦਿਆਰਥੀਆਂ ਨੂੰ 'ਮਿਸ਼ਨ ਵਾਰੀਅਰ ਕੰਟੈਸਟ' ਵਿਚ ਭਾਗ ਲੈਣ ਲਈ ਉਤਸ਼ਾਹਤ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM
Advertisement