ਅਰਵਿੰਦ ਕੇਜਰੀਵਾਲ ਦਾ ਚੰਡੀਗੜ੍ਹ ਦੌਰਾ ਅੱਜ, ਪੰਜਾਬ ਲਈ ਕਰਨਗੇ ਵੱਡੇ ਐਲਾਨ 
Published : Jun 29, 2021, 9:19 am IST
Updated : Jun 29, 2021, 9:19 am IST
SHARE ARTICLE
Arvind Kejriwal
Arvind Kejriwal

ਪੰਜਾਬ ਭਵਨ ਦੀ ਥਾਂ ਪ੍ਰੈਸ ਕਲੱਬ ਵਿਚ ਕੇਜਰੀਵਾਲ ਕਰਨਗੇ ਪੰਜਾਬ ਲਈ ਵੱਡੇ ਐਲਾਨ 

ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ): ਆਮ ਆਦਮੀ ਪਾਰਟੀ ਦੇ ਸਰਪ੍ਰਸਤ ਅਰਵਿੰਦ ਕੇਜਰੀਵਾਲ 29 ਜੂਨ ਯਾਨੀ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ। ਉਹਨਾਂ ਨੇ ਆਪਣੇ ਦੌਰੇ 'ਤੋਂ ਕੁੱਝ ਘੰਟੇ ਪਹਿਲਾਂ ਇਕ ਟਵੀਟ ਵੀ ਕੀਤਾ ਹੈ ਜਿਸ ਵਿਚ ਉਹਨਾਂ ਨੇ ਲਿਖਿਆ ਹੈ 'ਪੰਜਾਬ ਇਕ ਨਵੀਂ ਸਵੇਰ ਲਈ ਤਿਆਰ ਹੋ ਰਿਹਾ ਹੈ ਤੇ ਮੈਂ ਪੰਜਾਬ ਪਹੁੰਚਣ ਲਈ..ਮਿਲਦੇ ਹਾਂ ਕੁੱਝ ਘੰਟਿਆਂ ਬਾਅਦ'। ਦੱਸ ਦਈਏ ਕਿ ਅਰਲਿੰਦ ਕੇਜਰੀਵਾਲ ਆਪਣੇ ਦੌਰੇ ਦੌਰਾਨ ਪੰਜਾਬ ਦੇ ਲੋਕਾਂ ਲਈ ਕਈ ਵੱਡੇ ਐਲਾਨ ਕਰ ਸਕਦੇ ਹਨ। ਉਨ੍ਹਾਂ ਦੀ ਇਸ ਫੇਰੀ ਤੋਂ ਪਹਿਲਾਂ ਹੀ ‘ਆਪ’ ਅਤੇ ਕਾਂਗਰਸੀ ਆਗੂਆਂ ਦਰਮਿਆਨ ਸ਼ਬਦੀ ਤਕਰਾਰਬਾਜ਼ੀ ਹੋਈ। ਅਰਵਿੰਦ ਕੇਜਰੀਵਾਲ ਨੇ ਕੱਲ੍ਹ ਦੁਪਹਿਰ 12 ਵਜੇ ਤੋਂ ਬਾਅਦ ਟਵੀਟ ਕੀਤਾ ਅਤੇ ਦਸਿਆ ਕਿ ਉਹ 29 ਜੂਨ ਨੂੰ ਚੰਡੀਗੜ੍ਹ ਆ ਰਹੇ ਹਨ ਅਤੇ ਦਿੱਲੀ ਦੀ ਤਰ੍ਹਾਂ ਪੰਜਾਬ ਵਿਚ ਵੀ ਮੁਫਤ ਬਿਜਲੀ ਦੇਣਗੇ।

Photo

ਇਸ ਟਵੀਟ ਨਾਲ ਸਿਆਸੀ ਗਲਿਆਰਿਆਂ ’ਚ ਹਲਚਲ ਤੇਜ਼ ਹੋ ਗਈ ਅਤੇ ਇਸ ਮਗਰੋਂ ‘ਆਪ’ ਦੇ ਸੀਨੀਅਰ ਆਗੂ ਭਗਵੰਤ ਮਾਨ, ਹਰਪਾਲ ਸਿੰਘ ਚੀਮਾ, ਰਾਘਵ ਚੱਢਾ, ਮੀਤ ਹੇਅਰ ਨੇ ਕੇਜਰੀਵਾਲ ਦੀ ਫੇਰੀ ਤੋਂ ਪਹਿਲਾਂ ਵਧਾਈਆਂ ਦਿਤੀਆਂ। ਕੁੱਝ ਦੇਰ ਬਾਅਦ ‘ਆਪ’ ਆਗੂਆਂ ਨੇ ਦੋਸ਼ ਲਗਾਇਆ ਕਿ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਭਵਨ ਵਿਚ ਪ੍ਰੈੱਸ ਕਾਨਫ਼ਰੰਸ ਕਰਨ ਦੀ ਮਨਜ਼ੂਰੀ ਨਹੀਂ ਦਿਤੀ ਜਾ ਰਹੀ। ਮੀਡੀਆ ਵਿਚ ਕਾਫ਼ੀ ਹੋ-ਹੱਲੇ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦਸਿਆ ਅਤੇ ਉਨ੍ਹਾਂ ਵਿਅੰਗ ਕੱਸਦੇ ਹੋਏ ਲਿਖਿਆ ਕਿ ਅਸੀਂ ਕਿਉਂ ਪ੍ਰੈੱਸ ਕਾਨਫ਼ਰੰਸ ਕਰਨ ਤੋਂ ਰੋਕਾਂਗੇ।

Photo

ਜੇ ਉਹ ਕਹਿਣਗੇ ਤਾਂ ਅਸੀਂ ਉਨ੍ਹਾਂ ਲਈ ਦੁਪਹਿਰ ਦੇ ਖਾਣੇ ਦਾ ਵੀ ਪ੍ਰਬੰਧ ਕਰ ਦੇਵਾਂਗੇ। ਇਸ ਮਗਰੋਂ ਖਬਰ ਸਾਹਮਣੇ ਆਈ ਕਿ ਅਰਵਿੰਦ ਕੇਜਰੀਵਾਲ ਪੰਜਾਬ ਭਵਨ ‘ਚ ਨਹੀਂ, ਸਗੋਂ ਚੰਡੀਗੜ੍ਹ ਪ੍ਰੈੱਸ ਕਲੱਬ ‘ਚ ਪ੍ਰੈਸ ਕਾਨਫਰੰਸ ਕਰਨਗੇ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਲੋਕਾਂ ਨੂੰ ਮਿਲ ਰਹੀਆਂ ਬੇਅੰਤ ਸੁਵਿਧਾਵਾਂ ਦੀ ਤਰਜ਼ ਤੇ ਪੰਜਾਬ ਦੇ ਲੋਕਾਂ ਲਈ ਵੀ ਸੁਵਿਧਾਵਾਂ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਮੌਜੂਦਾ ਸਮੇਂ ‘ਚ ਅਤੇ ਅੰਤ ਮਹਿੰਗੀ ਬਿਜਲੀ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਅਰਵਿੰਦ ਕੇਜਰੀਵਾਲ ਮੁਫਤ ਬਿਜਲੀ ਦੇਣ ਦਾ ਵਾਅਦਾ ਵੀ ਕਰ ਸਕਦੇ ਹਨ। 

Arvind KejriwalArvind Kejriwal

ਮਾਨ ਨੇ ਦੱਸਿਆ ਕਿ ਮੌਜੂਦਾ ਸਮੇਂ ‘ਚ ਮਹਿੰਗਾਈ ਦੀ ਮਾਰ ਨਾਲ ਹਰ ਵਰਗ ਪੀੜਤ ਹੈ ਪਰ ਮਹਿਲਾ ਵਰਗ ਇਸ ਤੋਂ ਸਭ ਤੋਂ ਜ਼ਿਆਦਾ ਪੀੜਤ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਵੱਧ ਸਹੂਲਤਾਂ ਦੇ ਕੇ ਉਨ੍ਹਾਂ ਦੀ ਬੱਚਤ ਦੇ ਇੰਤਜ਼ਾਮ ਲਈ ਅਰਵਿੰਦ ਕੇਜਰੀਵਾਲ ਆਪਣਾ ਪਲਾਨ ਜਾਰੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ‘ਚ ਫੇਲ੍ਹ ਸਾਬਤ ਹੋਈ ਹੈ ਜਿਸ ਕਾਰਨ ਹਰ ਵਰਗ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਝੋਨੇ ਦੀ ਲੁਆਈ ਦਾ ਕੰਮ ਜੋਰਾਂ ਤੇ ਹੈ ਪਰ ਕਿਸਾਨਾਂ ਨੂੰ ਬਿਜਲੀ ਨਾ ਮਿਲਣ ਕਾਰਨ ਉਹ ਆਪਣੇ ਝੋਨੇ ਦੀ ਫਸਲ ਢੰਗ ਨਾਲ ਨਹੀਂ ਬੀਜ ਪਾ ਰਹੇ ਹਨ। ਪੰਜਾਬ ‘ਚ ਬਿਜਲੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਵੀ ਅਰਵਿੰਦ ਕੇਜਰੀਵਾਲ ਆਪਣਾ ਫਾਰਮੂਲਾ ਪੇਸ਼ ਕਰਨਗੇ।

Captain GovtCaptain Amarinder singh 

ਕੇਜਰੀਵਾਲ ਚਾਹੇ ਤਾਂ ਉਸ ਨੂੰ ਲੰਚ ਕਰਵਾਉਣ ਲਈ ਵੀ ਤਿਆਰ ਹਾਂ : ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ (ਭੁੱਲਰ): ‘ਆਪ’ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ 29 ਜੂਨ ਨੂੰ ਚੰਡੀਗੜ੍ਹ ਪਹੁੰਚਣ ਤੋਂ ਪਹਿਲਾਂ ਹੀ ਆਪ ਤੇ ਕਾਂਗਰਸ ਵਿਚ ਇਕ ਦਜੇ ਤੇ ਸਿਆਸੀ ਟਿਪਣੀਆਂ ਸ਼ੁਰੂ ਹੋ ਗਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰ ਨੇ ‘ਆਪ’ ਪੰਜਾਬ ਦੇ ਆਗੂਆਂ ਵਲੋਂ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਕੇਜਰੀਵਾਲ ਨੂੰ ਪੰਜਾਬ ਭਵਨ ਵਿਚ ਪ੍ਰੈਸ ਕਾਨਫ਼ਰੰਸ ਕਰਨ ਤੋਂ ਨਹੀਂ ਰੋਕਿਆ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਅਸੀ ਤਾਂ ਕੋਵਿਡ ਦੌਰਾਨ ਆਪ ਦੀ ਰੈਲੀ ਵੀ ਨਹੀਂ ਰੋਕੀ ਤਾਂ ਹੁਣ ਦਿੱਲੀ ਦੇ ਮੁੱਖ ਮੰਤਰੀ ਦੀ ਪ੍ਰੈਸ ਕਾਨਫ਼ਰੰਸ ਨੂੰ ਕਿਉਂ ਰੋਕਾਂਗੇ? ਕੈਪਟਨ ਨੇ ਤਾਂ ਇਥੋਂ ਤਕ ਕਹਿ ਦਿਤਾ ਕਿ ਕੇਜਰੀਵਾਲ ਚਾਹੇ ਤਾਂ ਮੈਂ ਉਸ ਲਈ ਲੰਚ ਦਾ ਪ੍ਰਬੰਧ ਵੀ ਪੰਜਾਬ ਭਵਨ ਵਿਚ ਕਰਵਾਉਣ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਐਵੇਂ ਹੀ ਡਰਾਮੇਬਾਜ਼ੀ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement