ਪੰਜਾਬ 'ਚ ਮੁੜ ਟੀਕਿਆਂ ਦੀ ਘਾਟ ਹੋਣ 'ਤੇ CM ਨੇ ਕੇਂਦਰ ਕੋਲ ਵੈਕਸੀਨ ਮੁਹੱਈਆ ਕਰਵਾਉਣ ਦੀ ਮੰਗ ਰੱਖੀ
Published : Jun 29, 2021, 7:08 pm IST
Updated : Jun 29, 2021, 7:08 pm IST
SHARE ARTICLE
Capt. Amarinder Singh
Capt. Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਕੋਲ ਹੋਰ ਵੈਕਸੀਨ ਮੁਹੱਈਆ ਕਰਵਾਉਣ ਸਬੰਧੀ ਆਪਣੀ ਮੰਗ ਨੂੰ ਦੁਹਰਾਇਆ।

ਚੰਡੀਗੜ੍ਹ- ਸੂਬੇ 'ਚ ਕੋਵੀਸ਼ੀਲਡ (Covishield) ਟੀਕਿਆਂ ਦੀ ਘਾਟ ਅਤੇ ਕੋਵੈਕਸੀਨ (Covaxin) ਦੀਆਂ ਸਿਰਫ਼ 1,12,821 ਖੁਰਾਕਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab CM Capt. Amarinder Singh) ਨੇ ਕੇਂਦਰ ਕੋਲ ਹੋਰ ਵੈਕਸੀਨ ਮੁਹੱਈਆ ਕਰਵਾਉਣ ਸਬੰਧੀ ਆਪਣੀ ਮੰਗ ਨੂੰ ਦੁਹਰਾਇਆ ਹੈ। ਤਾਂ ਜੋ ਅਗਲੇ ਦੋ ਮਹੀਨਿਆਂ 'ਚ ਯੋਗ ਵਿਅਕਤੀ ਦਾ ਟੀਕਾਕਰਨ ਮੁਕੰਮਲ ਕਰਨ ਲਈ 18-45 ਸਾਲ ਉਮਰ ਵਰਗ ਦੇ ਸਾਰੇ ਵਿਅਕਤੀਆਂ ਨੂੰ ਕੋਵਿਡ ਦੇ ਟੀਕੇ ਲਗਾਏ ਜਾ ਸਕਣ।

ਇਹ ਵੀ ਪੜ੍ਹੋ-ਦਿੱਲੀ ਹਵਾਈ ਅੱਡੇ ਤੋਂ 2 ਦੱਖਣੀ ਅਫਰੀਕੀ ਨਾਗਰਿਕਾਂ ਤੋਂ 126 ਕਰੋੜ ਰੁਪਏ ਦੀ ਹੈਰੋਇਨ ਬਰਾਮਦ

CovishieldCovishield

ਵੈਕਸੀਨ ਦੀ ਉਪਲੱਬਧਤਾ ਨੂੰ ਧਿਆਨ 'ਚ ਰੱਖਦਿਆਂ  ਮੁੱਖ ਮੰਤਰੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਤਰਜੀਹੀ ਵਰਗਾਂ ਨੂੰ ਕਵਰ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਦੋ ਮਹੀਨਿਆਂ 'ਚ ਸਾਰੇ ਯੋਗ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਮਿੱਥਿਆ ਹੈ, ਜਿਸ ਤੋਂ ਬਾਅਦ ਸਮਾਂ-ਸੂਚੀ ਅਨੁਸਾਰ ਟੀਕੇ ਦੀ ਦੂਜੀ ਖੁਰਾਕ ਦਿੱਤੀ ਜਾਵੇਗੀ। ਮੌਜੂਦਾ ਸਮੇਂ ਟੀਕਾਕਰਨ ਲਈ ਪੰਜਾਬ ਦੀ ਯੋਗ ਆਬਾਦੀ ਦੇ 4.8 ਫ਼ੀਸਦੀ ਹਿੱਸੇ ਦਾ ਮੁਕੰਮਲ ਟੀਕਾਕਰਨ ਹੋ ਚੁੱਕਾ ਹੈ ਅਤੇ ਜ਼ਿਲ੍ਹਾ ਮੁਹਾਲੀ ਪਹਿਲੀ ਅਤੇ ਦੂਜੀ ਖੁਰਾਕਾਂ ਲਗਾਉਣ 'ਚ ਮੋਹਰੀ ਹੈ।

CovaxinCovaxin

ਕੋਵਿਡ ਸਮੀਖਿਆ ਵਰਚੁਅਲ ਮੀਟਿੰਗ ਦੌਰਾਨ ਪੰਜਾਬ 'ਚ ਟੀਕਾਕਰਨ ਦੀ ਪ੍ਰਗਤੀ ਅਤੇ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੂੰ ਪਤਾ ਲਗਾ ਕਿ ਸੂਬਾ ਸਰਕਾਰ ਪਹਿਲਾਂ ਹੀ 62 ਲੱਖ ਤੋਂ ਵੱਧ ਯੋਗ ਵਿਅਕਤੀਆਂ ਨੂੰ ਟੀਕੇ ਲਗਾ ਚੁੱਕੀ ਹੈ ਅਤੇ ਬਿਨਾਂ ਕਿਸੇ ਬਰਬਾਦੀ ਤੋਂ ਸਟਾਕ ਦੀ ਵਰਤੋਂ ਕਰ ਰਹੀ ਹੈ। ਹਾਲਾਂਕਿ ਵੱਡੇ ਪੱਧਰ 'ਤੇ ਟੀਕਿਆਂ ਦੀ ਘਾਟ ਹੈ। ਮੌਜਦਾ ਸਮੇਂ ਸੂਬੇ 'ਚ ਕੋਵੀਸ਼ੀਲਡ ਦਾ ਭੰਡਾਰ ਖਤਮ ਹੋ ਚੁੱਕਾ ਹੈ ਅਤੇ ਕੋਵੈਕਸੀਨ ਟੀਕਿਆਂ ਦਾ ਵੀ ਬਹੁਤ ਘੱਟ ਭੰਡਾਰ ਉਪਲੱਬਧ ਹੈ। 

ਇਹ ਵੀ ਪੜ੍ਹੋ-ਕੇਜਰੀਵਾਲ ਦੀ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਹੀ ਭਿੜੇ AAP ਤੇ Congress ਆਗੂ

ਇਸ ਵੱਲ ਇਸ਼ਾਰਾ ਕਰਦਿਆਂ ਕਿ ਸੂਬਾ ਸਰਕਾਰ ਵੱਲੋਂ ਵਾਰ-ਵਾਰ ਭਾਰਤ ਸਰਕਾਰ ਕੋਲ ਖੁਰਾਕਾਂ ਦੀ ਘਾਟ ਸਬੰਧੀ ਮੁੱਦਾ ਉਠਾਇਆ ਜਾ ਰਿਹਾ ਹੈ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਅਹਿਮ ਹੋ ਗਿਆ ਹੈ ਕਿਉਂਕਿ ਪੰਜਾਬ ਹੁਣ ਹੌਲੀ-ਹੌਲੀ ਘੱਟੋ ਘੱਟ ਇਕ ਖੁਰਾਕ ਲੈਣ ਦੀ ਸ਼ਰਤ 'ਤੇ ਕੰਮ ਕਰਨ ਨੂੰ ਢਿੱਲ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ਨੂੰ ਤੁਰੰਤ ਕੇਂਦਰੀ ਸਿਹਤ ਮੰਤਰੀ ਕੋਲ ਉਠਾਉਣਗੇ ਅਤੇ ਜ਼ਰੂਰਤ ਪੈਣ 'ਤੇ ਪ੍ਰਧਾਨ ਮੰਤਰੀ ਕੋਲ ਵੀ ਇਹ ਮੁੱਦਾ ਉਠਾਉਣਗੇ। 

ਇਹ ਵੀ ਪੜ੍ਹੋ-ਸੁਖਬੀਰ ਬਾਦਲ ਨੇ ਤੰਗ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਵਾਲੀ ਲੜਕੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਭਾਜਪਾ ਸਾਸ਼ਿਤ ਸੂਬਿਆਂ ਜਿਵੇਂ ਹਰਿਆਣਾ ਅਤੇ ਗੁਜਰਾਤ ਨੂੰ ਕੇਂਦਰ ਵੱਲੋਂ ਵੱਡੀ ਮਾਤਰਾ ਵਿਚ ਖੁਰਾਕ ਮੁਹੱਈਆ ਕਰਵਾਉਣ ਬਾਰੇ ਸਵਾਲ ਕੀਤਾ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਟੀਕਾਕਰਨ ਦੀਆਂ ਦੋ ਖੁਰਾਕਾਂ ਤੋਂ ਬਾਅਦ ਪੁਲਿਸ ਮੁਲਾਜ਼ਮਾਂ 'ਚ 98 ਫ਼ੀਸਦੀ ਸੁਰੱਖਿਆ ਦਰਸਾਉਂਦੇ ਪੰਜਾਬ ਪੁਲਿਸ ਦੇ ਅਧਿਐਨ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਨੂੰ ਟੀਕੇ ਦੀ ਕੁਸ਼ਲਤਾ ਦੀ ਨਿਗਰਾਨੀ ਜਾਰੀ ਰੱਖਣ ਲਈ ਕਿਹਾ। 

VaccinationVaccination

ਹੁਣ ਤੱਕ ਤਕਰੀਬਨ 79000 ਪੰਜਾਬ ਪੁਲਿਸ ਕਰਮਚਾਰੀਆਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ ਜਿਸ ਵਿਚੋਂ 57 ਫ਼ੀਸਦੀ ਨੂੰ ਦੂਜੀ ਖੁਰਾਕ ਲਗਾਈ ਗਈ ਹੈ। ਡਾ. ਰਾਜੇਸ਼ ਕੁਮਾਰ ਵੱਲੋਂ 3 ਫਰਵਰੀ ਤੋਂ 28 ਜੂਨ ਦਰਮਿਆਨ ਕੀਤੇ ਗਏ ਅਧਿਐਨ ਤੋਂ ਪਤਾ ਲੱਗਾ ਕਿ ਇਸ ਸਮੇਂ ਦੌਰਾਨ ਹੋਈਆਂ ਕੁੱਲ ਮੌਤਾਂ ਵਿਚੋਂ 15 ਮੌਤਾਂ ਟੀਕਾ ਨਾ ਲਗਾਉਣ ਵਾਲਿਆਂ ਦੀਆਂ ਹੋਈਆਂ ਹਨ ਜਿਨ੍ਹਾਂ ਨੇ ਕੋਈ ਵੀ ਖੁਰਾਕ ਨਹੀਂ ਲਈ ਸੀ ਜਦੋਂ ਕਿ ਦੋਵੇਂ ਖੁਰਾਕਾਂ ਲੈਣ ਵਾਲੇ ਸਿਰਫ਼ ਇਕ ਵਿਅਕਤੀ ਦੀ ਮੌਤ ਹੋਈ।
ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਟੀਕਾਕਰਨ, ਟੈਸਟਿੰਗ ਅਤੇ ਮਾਈਕਰੋ-ਕੰਟੇਨਮੈਂਟ ਜ਼ੋਨਾਂ ਦੇ ਮਾਮਲੇ ਵਿੱਚ ਸਹਾਇਤਾ ਲਈ ਜਨਤਾ ਨੂੰ ਉਤਸ਼ਾਹਤ ਕਰਨ ਹਿੱਤ ਮੁਹਿੰਮ ਚਲਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਸਾਰੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਰਗਰਮ ਕੀਤਾ ਜਾਣਾ ਚਾਹੀਦਾ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement