ਡੀ.ਜੀ.ਪੀ. ਦਿਨਕਰ ਗੁਪਤਾ ਨੇ ਤਰਨ-ਤਾਰਨ ਵਿਖੇ ਇੰਟੀਗੇ੍ਰਟਿਡ ਸਪੋਰਟਸ ਕੰਪਲੈਕਸ ਦਾ ਕੀਤਾ ਉਦਘਾਟਨ
Published : Jun 29, 2021, 1:03 am IST
Updated : Jun 29, 2021, 1:03 am IST
SHARE ARTICLE
image
image

ਡੀ.ਜੀ.ਪੀ. ਦਿਨਕਰ ਗੁਪਤਾ ਨੇ ਤਰਨ-ਤਾਰਨ ਵਿਖੇ ਇੰਟੀਗੇ੍ਰਟਿਡ ਸਪੋਰਟਸ ਕੰਪਲੈਕਸ ਦਾ ਕੀਤਾ ਉਦਘਾਟਨ

ਤਰਨ ਤਾਰਨ, 28 ਜੂਨ (ਅਜੀਤ ਸਿੰਘ ਘਰਿਆਲਾ): ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪ੍ਰਵਾਰਾਂ ਦੀ ਮਾਨਸਕ ਅਤੇ ਸਰੀਰਕ ਤੰਦਰੁਸਤੀ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਅੱਜ ਤਰਨਤਾਰਨ ਵਿਚ ਪੁਲਿਸ ਲਾਈਨਜ਼ ਵਿਖੇ ਇੰਟੀਗੇ੍ਰਟਿਡ ਸਪੋਰਟਸ ਕੰਪਲੈਕਸ ਦਾ ਉਦਘਾਟਨ ਕੀਤਾ। ਡੀ.ਜੀ.ਪੀ. ਨੇ ਪੁਲਿਸ ਕਰਮਚਾਰੀਆਂ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਸਪੋਰਟਸ ਕੰਪਲੈਕਸ ਸਹੂਲਤਾਂ ਦੀ ਵਰਤੋਂ ਕਰਨ ਦੀ ਆਗਿਆ ਦੇ ਦਿਤੀ ਹੈ।
ਦਿਨਕਰ ਗੁਪਤਾ ਨੇ ਉਦਘਾਟਨ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਵੀ ਕੀਤਾ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ ਵੱਖ-ਵੱਖ ਕਾਡਰਾਂ ਵਿਚ ਸਬ-ਇੰਸਪੈਕਟਰਾਂ, ਹੈਡ ਕਾਂਸਟੇਬਲਾਂ ਅਤੇ ਕਾਂਸਟੇਬਲਾਂ ਦੇ ਪੱਧਰ ’ਤੇ 10,000 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਪੁਲਿਸ ਵਲੋਂ ਵੱਖ ਵੱਖ ਖੇਤਰਾਂ ਜਿਵੇਂ ਫ਼ੋਰੈਂਸਿਕ ਸਾਇੰਸ, ਸਾਈਬਰ ਕ੍ਰਾਈਮ, ਕਾਨੂੰਨੀ ਮਾਹਰਾਂ, ਵਿੱਤ ਅਤੇ ਡਿਜੀਟਲ ਫ਼ੋਰੈਂਸਿਕ ਵਿਚ ਵਿਸ਼ੇਸ਼ ਮਾਹਰਾਂ ਦੀ ਭਰਤੀ ਵੀ ਕੀਤੀ ਜਾ ਰਹੀ ਹੈ। 


ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਕਿਹਾ ਕਿ ਉਹ ਇਸ ਮੌਕੇ ਦੀ ਵਰਤੋਂ ਕਰਦਿਆਂ ਲਿਖਤੀ ਅਤੇ ਸਰੀਰਕ ਜਾਂਚ ਟੈਸਟ ਦੀ ਤਿਆਰੀ ਸ਼ੁਰੂ ਕਰ ਦੇਣ। ਡੀ.ਜੀ.ਪੀ. ਨੇ ਇਸ ਉਦਘਾਟਨੀ ਸਮਾਰੋਹ ਵਿਚ ਸ਼ਾਮਲ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ, ਤਰਨ ਤਾਰਨ ਤੋਂ ਵਿਧਾਇਕ ਧਰਮਵੀਰ ਅਗਨੀਹੋਤਰੀ, ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ, ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ, ਖਡੂਰ ਸਾਹਿਬ ਤੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ, ਦਾ ਉਨ੍ਹਾਂ ਦੇ ਸਹਿਯੋਗ ਲਈ ਵੀ ਧੰਨਵਾਦ ਕੀਤਾ। 
ਡੀ.ਜੀ.ਪੀ. ਨੇ 1.70 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਏਕੜ ਰਕਬੇ ਵਿਚ ਸਥਾਪਤ ਕੀਤੇ ਗਏ ਨਵੇਂ ਬਣੇ ਸਪੋਰਟਸ ਕੰਪਲੈਕਸ ਦਾ ਦੌਰਾ ਕਰਦਿਆਂ ਕਿਹਾ ਕਿ ਇਸ ਮਜ਼ਬੂਤ ਖੇਡ ਢਾਂਚੇ ਦਾ ਉਦੇਸ਼ ਪੁਲਿਸ ਨੂੰ ਖੇਡਾਂ ਅਤੇ ਤੰਦਰੁਸਤੀ ਦੀਆਂ ਗਤੀਵਿਧੀਆਂ ਵਿਚ ਸ਼ਾਮਲ ਕਰਨਾ ਹੈ। 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement