ਡੀਜੀਪੀ ਪੰਜਾਬ ਨੇ ਡਰੋਨਾਂ ਦੀਆਂ ਤਾਜ਼ਾ ਗਤੀਵਿਧੀਆਂ ਅਤੇ ਇਨ੍ਹਾਂ ਤੋਂ ਪੈਦਾ ਹੋ ਰਹੇ ਖ਼ਤਰਿਆਂ
Published : Jun 29, 2021, 12:44 am IST
Updated : Jun 29, 2021, 12:44 am IST
SHARE ARTICLE
image
image

ਡੀਜੀਪੀ ਪੰਜਾਬ ਨੇ ਡਰੋਨਾਂ ਦੀਆਂ ਤਾਜ਼ਾ ਗਤੀਵਿਧੀਆਂ ਅਤੇ ਇਨ੍ਹਾਂ ਤੋਂ ਪੈਦਾ ਹੋ ਰਹੇ ਖ਼ਤਰਿਆਂ ਦੀ ਕੀਤੀ ਉੱਚ ਪਧਰੀ ਸਮੀਖਿਆ ਮੀਟਿੰਗ

ਦੀ ਕੀਤੀ ਉੱਚ ਪਧਰੀ ਸਮੀਖਿਆ ਮੀਟਿੰਗ

ਚੰਡੀਗੜ੍ਹ/ਅੰਮਿ੍ਤਸਰ, 28 ਜੂਨ (ਜਸਪਾਲ) : ਜੰਮੂ ਵਿੱਚ ਡਰੋਨ ਦੀ ਵਰਤੋਂ ਕਰਕੇ ਏਅਰ ਫੋਰਸ ਬੇਸ 'ਤੇ ਆਈ.ਈ.ਡੀ. ਸੁੱਟਣ ਦੀ ਘਟਨਾ ਤੋਂ ਅਗਲੇ ਹੀ ਦਿਨ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਡਰੋਨਾਂ ਦੁਆਰਾ ਪੈਦਾ ਹੋਣ ਵਾਲੀਆਂ ਕੌਮੀ ਸੁਰੱਖਿਆ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਲਈ ਰਣਨੀਤੀ ਤਿਆਰ ਕਰਨ ਵਾਸਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਅੱਜ ਇੱਥੇ ਉੱਚ ਪੱਧਰੀ ਮੀਟਿੰਗ ਕੀਤੀ |
ਡੀਜੀਪੀ ਨੇ ਅਧਿਕਾਰੀਆਂ ਨੂੰ  ਡਰੋਨ ਸਬੰਧੀ ਗਤੀਵਿਧੀਆਂ ਵਾਲੇ ਇਲਾਕਿਆਂ ਵਿੱਚ ਪਿਛਲੇ ਦੋ ਸਾਲਾਂ ਦੇ ਅੰਕੜਿਆਂ ਦੀ ਵਰਤੋਂ ਕਰਕੇ ਸੰਵੇਦਨਸ਼ੀਲ ਖੇਤਰਾਂ ਨੂੰ  ਸੀਮਿਤ ਕਰਨ ਅਤੇ ਇਹਨਾਂ ਦੀ ਨਿਸ਼ਾਨਦੇਹੀ ਕਰਨ ਲਈ ਨਿਰਦੇਸ਼ ਦਿੱਤੇ | 
ਸਰਹੱਦੀ ਪਿੰਡਾਂ ਦੀਆਂ ਸੜਕਾਂ 'ਤੇ ਇਨਫਰਾਰੈੱਡ ਕਲੋਜਡ ਸਰਕਟ ਟੈਲੀਵਿਜਨ (ਸੀਸੀਟੀਵੀ) ਕੈਮਰੇ ਲਗਾਉਣ ਦੀ ਤਜਵੀਜ ਪੇਸ ਕਰਦਿਆਂ, ਡੀਜੀਪੀ ਦਿਨਕਰ ਗੁਪਤਾ ਨੇ ਅਧਿਕਾਰੀਆਂ ਨੂੰ  ਸੰਵੇਦਨਸ਼ੀਲ ਇਲਾਕਿਆਂ/ਸੜਕਾਂ 'ਤੇ ਕੈਮਰੇ ਲਗਾਉਣ ਵਾਲੇ ਸੰਭਾਵਤ ਪੁਆਇੰਟਾਂ ਦੀ ਸੂਚੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ |
ਇਸ ਮੀਟਿੰਗ ਦੌਰਾਨ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਿੱਚ ਏਡੀਜੀਪੀ ਇੰਟਰਨਲ ਸਕਿਓਰਿਟੀ ਆਰ.ਐਨ. ਢੋਕੇ, ਏਡੀਜੀਪੀ ਐਸਟੀਐਫ ਬੀ. ਚੰਦਰਸੇਖਰ ਅਤੇ ਆਈਜੀ ਬਾਰਡਰ ਰੇਂਜ ਐਸਪੀਐਸ ਪਰਮਾਰ ਸਾਮਲ ਸਨ ਜਦਕਿ ਆਈਜੀ ਬੀਐਸਐਫ ਮਹੀਪਾਲ ਯਾਦਵ ਅਤੇ ਪੰਜਾਬ ਦੇ ਵੱਖ ਵੱਖ ਬੀਐਸਐਫ ਸੈਕਟਰਾਂ ਦੇ ਡੀਆਈਜੀ ਵੀ ਮੌਜੂਦ ਸਨ | ਇਸ ਤੋਂ ਇਲਾਵਾ ਮੀਟਿੰਗ ਵਿੱਚ ਸੀਪੀ ਅੰਮਿ੍ਤਸਰ ਸੁਖਚੈਨ ਸਿੰਘ ਗਿੱਲ, ਐਸਐਸਪੀ ਮਜੀਠਾ ਗੁਲਨੀਤ ਸਿੰਘ ਅਤੇ ਐਸਐਸਪੀ ਤਰਨ ਤਾਰਨ ਧਰੁਮਨ ਨਿੰਬਲੇ ਵੀ ਸਾਮਲ ਸਨ |
ਮੀਟਿੰਗ ਦੌਰਾਨ ਡੀਜੀਪੀ ਦਿਨਕਰ ਗੁਪਤਾ ਨੇ ਸੀਪੀ ਅਮਿ੍ਤਸਰ ਅਤੇ ਐਸਐਸਪੀਜ਼ ਨੂੰ  ਆਪਣੇ ਸਬੰਧਿਤ ਖੇਤਰਾਂ ਵਿੱਚ ਨਸ਼ਾ ਤਸਕਰਾਂ / ਸਪਲਾਇਰ ਵਿਰੁੱਧ ਕਾਰਵਾਈ ਕਰਨ ਦੀ ਹਦਾਇਤ ਕੀਤੀ | ਸ੍ਰੀ ਗੁਪਤਾ ਨੇ ਉਨ੍ਹਾਂ ਨੂੰ  ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਖੇਤਰਾਂ ਵਿੱਚ ਨਸ਼ਿਆਂ ਦੀ ਤਸਕਰੀ ਦੇ ਹੌਟਸਪੌਟਸ (ਥਾਵਾਂ) ਦੀ ਪਛਾਣ ਕਰਨ ਅਤੇ ਨਸ਼ੇ ਵੇਚਣ/ਤਸਕਰੀ ਕਰਨ ਵਾਲੇ ਸਾਰੇ ਲੋਕਾਂ ਨੂੰ  ਨਕੇਲ ਪਾਉਣ ਲਈ ਢੁੱਕਵੀਂ ਕਾਰਵਾਈ ਸ਼ੁਰੂ ਕਰਨ |
ਇਸ ਦੌਰਾਨ ਡੀਜੀਪੀ ਨੇ ਜਲਿ੍ਹਾ ਮੁਖੀਆਂ ਨੂੰ  ਉਨ੍ਹਾਂ ਦੇ ਅਧਿਕਾਰ ਖੇਤਰ ਵਿਚਲੇ ਸਾਰੇ ਭਗੌੜਿਆਂ (ਪੀਓਜ) ਅਤੇ ਐਨਡੀਪੀਐਸ ਕੇਸਾਂ ਦੇ ਜਮਾਨਤ 'ਤੇ ਬਾਹਰ ਆਏ ਮੁਲਜ਼ਮਾਂ ਨੂੰ  ਜਲਦ ਤੋਂ ਜਲਦ ਕਾਬੂ ਕਰਨ ਦੇ ਆਦੇਸ਼ ਵੀ ਦਿੱਤੇ |   

SHARE ARTICLE

ਏਜੰਸੀ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement