ਕੋਵਿਡ ਦੇ ਔਖੇ ਸਮੇਂ ਮਿਲਕਫੈਡ ਨੇ ਦੁੱਧ ਉਤਪਾਦਕਾਂ ਦੀ ਬਾਂਹ ਫੜੀ
Published : Jun 29, 2021, 5:43 pm IST
Updated : Jun 29, 2021, 5:43 pm IST
SHARE ARTICLE
Milkfed comes to aid of milk producers during Covid crisis
Milkfed comes to aid of milk producers during Covid crisis

ਮਿਲਕਫੈਡ ਵੱਲੋਂ ਪਹਿਲੀ ਜੁਲਾਈ ਤੋਂ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ: ਰੰਧਾਵਾ

ਚੰਡੀਗੜ੍ਹ: ਕੋਵਿਡ ਦੇ ਔਖੇ ਸਮੇਂ ਵਿੱਚ ਮਿਲਕਫੈਡ ਪੰਜਾਬ ਵੱਲੋਂ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਲਈ ਖੁਸ਼ੀ ਵਾਲੀ ਖਬਰ ਹੈ ਕਿ ਪਹਿਲੀ ਜੁਲਾਈ ਤੋਂ ਕਿਸਾਨਾਂ ਤੋਂ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਦੀ ਅਗਵਾਈ ਵਿੱਚ ਮਿਲੇ ਦੁੱਧ ਉਤਪਾਦਕਾਂ ਨਾਲ ਮੀਟਿੰਗ ਦੌਰਾਨ ਕੀਤਾ।

Sukhjinder Singh Randhawa during a meeting with the office bearers of Progressive Dairy Farmers Association Sukhjinder Singh Randhawa during a meeting with the office bearers of Progressive Dairy Farmers Association

ਰੰਧਾਵਾ ਨੇ ਕਿਹਾ ਕਿ ਮਿਲਕਫੈਡ ਪੰਜਾਬ ਨੇ ਹਮੇਸ਼ਾ ਹੀ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਦੀ ਹਮੇਸ਼ਾਂ ਬਾਂਹ ਫੜੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਅੱਗੇ ਵਧ ਕੇ ਮੱਦਦ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਜਦੋਂ ਕੁਝ ਪ੍ਰਾਈਵੇਟ ਖਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ ਅਤੇ ਬਾਕੀਆਂ ਨੇ ਦੁੱਧ ਦੇ ਭਾਅ ਘਟਾ ਦਿੱਤੇ ਸਨ ਤਾਂ ਮਿਲਕਫੈਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਨਾ ਸਿਰਫ਼ ਸਾਰਾ ਦੁੱਧ ਹੀ ਖਰੀਦਿਆ ਸਗੋਂ ਦੁੱਧ ਦੇ ਭਾਅ ਵੀ ਨਹੀਂ ਘਟਾਏ। ਇਸੇ ਪ੍ਰਥਾ ਨੂੰ ਜਾਰੀ ਰੱਖਦਿਆਂ ਹੁਣ ਫਿਰ ਮਿਲਕਫੈਡ ਵੱਲੋਂ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ।

Sukhjinder Singh Randhawa during a meeting with the office bearers of Progressive Dairy Farmers Association Sukhjinder Singh Randhawa during a meeting with the office bearers of Progressive Dairy Farmers Association

ਮੀਟਿੰਗ ਵਿੱਚ ਹਾਜ਼ਰ ਮਿਲਕਫੈਡ ਦੇ ਐਮ.ਡੀ. ਸ. ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਦੌਰਾਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਦੇ ਵਾਧੇ ਦੇ ਨਾਲ-ਨਾਲ ਪਸ਼ੂ ਖੁਰਾਕ ਵਿੱਚ ਵਰਤੇ ਜਾਣ ਵਾਲੇ ਕੱਚੇ ਮਾਲ ਜਿਵੇਂ ਸੋਇਆਬੀਨ, ਖਲਾਂ, ਵੜੇਵਿਆਂ ਆਦਿ ਦੀਆਂ ਕੀਮਤਾਂ ਵਿੱਚ ਹੋਏ ਬੇਤਹਾਸ਼ਾ ਵਾਧੇ ਨਾਲ ਦੁੱਧ ਉਤਪਾਦਕਾਂ ਦਾ ਮੁਨਾਫਾ ਘਟਣ ਦੀ ਸੰਭਾਵਨਾ ਬਣਦੀ ਜਾ ਰਹੀ ਸੀ ਜਿਸ ਕਰਕੇ ਸਹਿਕਾਰਤਾ ਮੰਤਰੀ ਵੱਲੋਂ ਲਏ ਗਏ ਫੈਸਲੇ ਨਾਲ ਮਿਲਕਫੈਡ ਵੱਲੋਂ ਆਪਣੇ ਨਾਲ ਜੁੜੇ 2.5 ਲੱਖ ਦੁੱਧ ਉਤਪਾਦਕਾਂ ਦੀ ਆਰਥਿਕ ਹਾਲਤ ਦੀ ਬਿਹਤਰੀ ਲਈ 20 ਰੁਪਏ ਪ੍ਰਤੀ ਕਿੱਲੋ ਫੈਟ ਦੁੱਧ ਦੇ ਭਾਅ ਵਧਾਉਣ ਨਾਲ ਮੌਜੂਦਾ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ।

Sukhjinder Singh Randhawa during a meeting with the office bearers of Progressive Dairy Farmers Association Sukhjinder Singh Randhawa 

ਇਸ ਤੋਂ ਇਲਾਵਾ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਦੁੱਧ ਉਤਪਾਦਨ ਵੱਲ ਪ੍ਰੇਰਿਤ ਹੋ ਕੇ ਆਪਣੇ ਘਰਾਂ ਵਿੱਚ ਡੇਅਰੀ ਧੰਦਾ ਸ਼ੁਰੂ ਕਰਕੇ ਸਵੈ ਰੁਜ਼ਗਾਰ ਹਾਸਲ ਕਰਨਗੇ ਅਤੇ ਇਸ ਨਾਲ ਫਸਲੀ ਵਿਭਿੰਨਤਾ ਵੀ ਵਧੇਗੀ। ਉਨ੍ਰਾਂ ਸਮੂਹ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਵੇਰਕਾ ਦੀਆਂ ਪਿੰਡ ਪੱਧਰੀ ਦੁੱਧ ਸਹਿਕਾਰੀ ਸਭਾਵਾਂ ਨਾਲ ਜੁੜਨ ਅਤੇ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਣ। ਇਸ ਮੌਕੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਐਸੋਸੀਏਸ਼ਨ ਦੇ ਖਜਾਨਚੀ ਰਣਜੀਤ ਸਿੰਘ ਲੰਗੇਆਣਾ ਤੇ ਕਾਰਜਕਾਰਨੀ ਮੈਂਬਰ ਸੁਖਦੇਵ ਸਿੰਘ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement