
ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਨਾਭਾ ਬਲਾਕ ਤੋਂ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ।
ਪਟਿਆਲਾ (ਐਸ.ਕੇ. ਸ਼ਰਮਾ): ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਨਾਭਾ ਬਲਾਕ ਤੋਂ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੋਂ ਦੇ ਪਿੰਡ ਬੌੜਾ ਖੁਰਦ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ (Roof collapse in Nabha) ਕਾਰਨ 23 ਸਾਲਾ ਔਰਤ ਦੀ ਮੌਤ (Pregnant Woman killed) ਹੋ ਗਈ। ਮ੍ਰਿਤਕ ਔਰਤ ਦੋ ਮਹੀਨੇ ਦੀ ਗਰਭਵਤੀ ਸੀ। ਇਹ ਘਟਨਾ ਤੜਕੇ ਸਵੇਰੇ 5 ਵਜੇ ਵਾਪਰੀ ਹੈ।
Roof collapse in Nabha
ਹੋਰ ਪੜ੍ਹੋ: South Africa ਦੇ ਸਾਬਕਾ ਰਾਸ਼ਟਰਪਤੀ ਨੂੰ ਹੋਈ 15 ਮਹੀਨਿਆਂ ਦੀ ਜੇਲ੍ਹ ਦੀ ਸਜ਼ਾ, ਜਾਣੋ ਕੀ ਹੈ ਮਾਮਲਾ
ਗਰਭਵਤੀ ਮਹਿਲਾ ਦੀ ਮੌਤ ਤੋਂ ਬਾਅਦ ਪਰਿਵਾਰ ਸਦਮੇ ਵਿਚ ਹੈ। ਸਥਾਨਕ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਮਹਿਲਾ ਦੀ ਪਛਾਣ ਫੁਲੀਆ ਬੇਗਮ (22 ਸਾਲ) ਪਤਨੀ ਇਬਰਾਹਿਮ ਖ਼ਾਨ ਵਜੋਂ ਹੋਈ ਹੈ। ਫੁਲੀਆ ਬੇਗ਼ਮ ਦਾ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ।
Pregnant Woman killed in roof collapse in Nabha
ਹੋਰ ਪੜ੍ਹੋ: ਕੇਂਦਰ ਦੇ ਆਰਥਕ ਪੈਕੇਜ ’ਤੇ ਰਾਹੁਲ ਗਾਂਧੀ ਦਾ ਬਿਆਨ, ‘ਪੈਕੇਜ ਨਹੀਂ ਇਕ ਹੋਰ ਪਾਖੰਡ’
ਮ੍ਰਿਤਕ ਦੇ ਪਤੀ ਨੇ ਦੱਸਿਆ ਕਿ ਜਦੋਂ ਉਹ ਸਵੇਰੇ 5 ਵਜੇ ਸੁੱਤੇ ਪਏ ਸਨ ਤਾਂ ਅਚਾਨਕ ਮਕਾਨ ਦੀ ਛੱਤ ਡਿੱਗ ਗਈ। ਉਹਨਾਂ ਦੀ ਆਵਾਜ਼ ਸੁਣ ਕੇ ਗੁਆਂਢੀਆਂ ਨੇ ਉਹਨਾਂ ਨੂੰ ਮਲਬੇ ਹੇਠੋਂ ਕੱਢਿਆ ਪਰ ਇਸ ਦੌਰਾਨ ਮਹਿਲਾ ਦੀ ਮੌਤ ਹੋ ਚੁੱਕੀ ਸੀ। ਇਸ ਮੌਕੇ ਪਿੰਡ ਦੇ ਸਰਪੰਚ ਜਗਰੂਪ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਕਿਹਾ ਕਿ ਇਹ ਬਹੁਤ ਹੀ ਗ਼ਰੀਬ ਪਰਿਵਾਰ ਹੈ।
Roof collapse in Nabha
ਹੋਰ ਪੜ੍ਹੋ: DGP ਨੇ ਵੱਧ ਰਹੇ ਡਰੋਨ ਖ਼ਤਰੇ ਨਾਲ ਨਜਿੱਠਣ ਲਈ BSF ਤੇ ਪੰਜਾਬ ਪੁਲਿਸ ਵਿਚਾਲੇ ਤਾਲਮੇਲ ਦੀ ਕੀਤੀ ਮੰਗ
ਉਹਨਾਂ ਕਿਹਾ ਕਿ ਉਹਨਾਂ ਨੇ ਕਈ ਵਾਰ ਕੱਚੇ ਘਰਾਂ ਨੂੰ ਪੱਕੇ ਕਰਵਾਉਣ ਲਈ ਅਰਜ਼ੀਆਂ ਦਿੱਤੀਆਂ ਸਨ ਪਰ ਪਿੰਡ ਵਿਚ ਕੋਈ ਵੀ ਕੱਚਾ ਘਰ ਪੱਕਾ ਨਹੀਂ ਹੋਇਆ।ਪੁਲਿਸ ਅਧਿਕਾਰੀ ਨਿਰਮਲ ਸਿੰਘ ਨੇ ਪੀੜਤ ਪਰਿਵਾਰ ਨੂੰ ਅਪਣੇ ਕੋਲੋਂ 5 ਹਜ਼ਾਰ ਰੁਪਏ ਦੀ ਮਦਦ ਦਿੱਤੀ ਤਾਂ ਜੋ ਮ੍ਰਿਤਕ ਔਰਤ ਦੀਆਂ ਅੰਤਿਮ ਰਸਮਾਂ ਕੀਤੀਆਂ ਜਾ ਸਕਣ।