ਆਮ ਆਦਮੀ ਨੂੰ ਝਟਕੇ ਤੇ ਝਟਕਾ, ਪੰਜਾਬ ਵਿਚ ਪੈਟਰੋਲ ਦੀਆਂ ਕੀਮਤਾਂ ਨੇ ਪਾਰ ਕੀਤਾ 100 ਦਾ ਅੰਕੜਾ
Published : Jun 29, 2021, 11:21 am IST
Updated : Jun 29, 2021, 1:52 pm IST
SHARE ARTICLE
Petrol Diesel
Petrol Diesel

ਆਮ ਆਦਮੀ ਨੂੰ ਨਹੀਂ ਮਿਲ ਰਿਹਾ ਸੁੱਖ ਦਾ ਸਾਹ

ਨਵੀਂ ਦਿੱਲੀ: ਇਕ ਵਾਰ ਫਿਰ ਤੋਂ ਭਾਰਤੀ ਬਾਜ਼ਾਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ। ਮੰਗਲਵਾਰ ਨੂੰ ਤੇਲ ਕੰਪਨੀਆਂ ਦੁਆਰਾ ਜਾਰੀ ਕੀਤੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਪੈਟਰੋਲ ਅੱਜ 35 ਪੈਸੇ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀਆਂ ਕੀਮਤਾਂ ਵਿਚ 28 ਪੈਸੇ ਦਾ ਵਾਧਾ ਦਰਜ ਕੀਤਾ ਗਿਆ। ਤੇਲ ਦੀਆਂ ਕੀਮਤਾਂ ਵਿੱਚ ਹੋਏ ਇਸ ਵਾਧੇ ਤੋਂ ਬਾਅਦ, ਦਿੱਲੀ ਵਿੱਚ ਪੈਟਰੋਲ 98.81 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਜਦੋਂ ਕਿ ਡੀਜ਼ਲ 89.18 ਰੁਪਏ ਪ੍ਰਤੀ ਲੀਟਰ ਦੀ ਉੱਚਾਈ 'ਤੇ ਹੈ।

Petrol DieselPetrol Diesel

ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ ( Petrol) 94.69    ਰੁਪਏ ਪ੍ਰਤੀ ਲੀਟਰ ਤੇ ਡੀਜ਼ਲ( Diesel)  88.54 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮੁਹਾਲੀ ਵਿਚ ਪੈਟਰੋਲ ( Petrol)  100.23 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ( Diesel) 92.15 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਦੇ ਨਾਲ ਹੀ ਲੁਧਿਆਣਾ ਵਿਚ ਪੈਟਰੋਲ ( Petrol)  ਦੀ ਕੀਮਤ 100.00 ਰੁਪਏ ਅਤੇ ਡੀਜ਼ਲ( Diesel) 90.44 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

Petrol Diesel PricePetrol Diesel Price

ਦੇਸ਼ ਵਿਚ ਪੈਟਰੋਲ ( Petrol) ਅਤੇ ਡੀਜ਼ਲ( Diesel)  ਦੀਆਂ ਕੀਮਤਾਂ ਕੱਚੇ ਤੇਲ ਦੀਆਂ ਕੀਮਤਾਂ ਅਤੇ ਵਿਦੇਸ਼ੀ ਮੁਦਰਾ ਦੀ ਦਰਾਂ ਅਨੁਸਾਰ ਹਰ ਦਿਨ ਬਦਲਦੀਆਂ ਹਨ। ਇਹ ਨਵੀਆਂ ਕੀਮਤਾਂ ਦੇਸ਼ ਦੇ ਹਰ ਪੈਟਰੋਲ ਪੰਪ 'ਤੇ ਹਰ ਰੋਜ਼ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੀਆਂ ਹਨ।

Petrol diesel rates Petrol diesel rates

ਤੁਸੀਂ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਇੱਕ ਐਸਐਮਐਸ ਦੁਆਰਾ ਹਰ ਰੋਜ਼ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ ਐਸਐਮਐਸ ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ਤੇ ਐਸ ਐਮ ਐਸ ਭੇਜ ਸਕਦੇ ਹੋ।

Petrol Diesel RatePetrol Diesel Rate

ਤੁਹਾਡਾ ਸੁਨੇਹਾ ਕੁਝ ਇਸ ਤਰਾਂ ਦਾ ਹੋਵੇਗਾ - ਆਰਐਸਪੀ <ਸਪੇਸ> ਪੈਟਰੋਲ ਪੰਪ ਡੀਲਰ ਕੋਡ ਤੁਸੀਂ ਸਾਈਟ ਤੇ ਜਾ ਕੇ ਆਪਣੇ ਖੇਤਰ ਦੇ ਆਰਐਸਪੀ ਕੋਡ ਦੀ ਜਾਂਚ ਕਰ ਸਕਦੇ ਹੋ। ਇਹ ਸੁਨੇਹਾ ਭੇਜਣ ਤੋਂ ਬਾਅਦ, ਤੁਹਾਡੇ ਫੋਨ ਵਿੱਚ ਤੇਲ ਦੀ ਨਵੀਂ ਕੀਮਤ ਬਾਰੇ ਜਾਣਕਾਰੀ ਆ ਜਾਵੇਗੀ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement