ਟਰੱਕ 'ਚੋਂ ਮਿਲੀਆਂ 46 ਪ੍ਰਵਾਸੀਆਂ ਦੀਆਂ ਲਾਸ਼ਾਂ
Published : Jun 29, 2022, 6:37 am IST
Updated : Jun 29, 2022, 6:37 am IST
SHARE ARTICLE
image
image

ਟਰੱਕ 'ਚੋਂ ਮਿਲੀਆਂ 46 ਪ੍ਰਵਾਸੀਆਂ ਦੀਆਂ ਲਾਸ਼ਾਂ

ਡੌਂਕੀ ਜ਼ਰੀਏ ਮੈਕਸੀਕੋ ਤੋਂ ਜਾ ਰਹੇ ਸਨ ਅਮਰੀਕਾ

ਟੈਕਸਾਸ : ਅਮਰੀਕਾ ਦੇ ਟੈਕਸਾਸ 'ਚ ਸੜਕ ਕਿਨਾਰੇ ਖੜ੍ਹੇ ਇਕ ਟਰੱਕ 'ਚੋਂ 46 ਪ੍ਰਵਾਸੀਆਂ ਦੀਆਂ ਲਾਸਾਂ ਮਿਲੀਆਂ ਹਨ | ਟਰੱਕ ਵਿੱਚ 100 ਤੋਂ ਵੱਧ ਲੋਕ ਸਵਾਰ ਸਨ | ਜਾਣਕਾਰੀ ਮੁਤਾਬਕ 4 ਬੱਚਿਆਂ ਸਮੇਤ 16 ਲੋਕਾਂ ਨੂੰ  ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ |  ਜਦੋਂ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਨੂੰ  ਬਾਹਰ ਕੱਢਿਆ ਤਾਂ ਉਨ੍ਹਾਂ ਦੀ ਚਮੜੀ ਗਰਮ ਸੀ |
ਦੱਸਿਆ ਜਾ ਰਿਹਾ ਹੈ ਕਿ ਅੱਤ ਦੀ ਗਰਮੀ ਕਾਰਨ ਟਰੱਕ ਦੇ ਕੰਟੇਨਰ ਦਾ ਤਾਪਮਾਨ ਵਧ ਗਿਆ ਅਤੇ ਲੋਕ ਹੀਟ ਸਟ੍ਰੋਕ ਦਾ ਸ਼ਿਕਾਰ ਹੋ ਗਏ | ਇਹ 18 ਪਹੀਆਂ ਵਾਲਾ ਟਰੱਕ ਟੈਕਸਾਸ ਦੇ ਸੈਨ ਐਂਟੋਨੀਓ ਸਹਿਰ ਤੋਂ ਮਿਲਿਆ ਹੈ | ਇਸ ਰਾਹੀਂ ਗ਼ੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕੀਤੀ ਜਾ ਰਹੀ ਸੀ | ਸੈਨ ਐਂਟੋਨੀਓ ਸਹਿਰ ਟੈਕਸਾਸ-ਮੈਕਸੀਕੋ ਸਰਹੱਦ ਤੋਂ ਲਗਭਗ 250 ਕਿਲੋਮੀਟਰ ਦੂਰ ਹੈ | ਾਇਰ ਸਰਵਿਸ ਦੇ ਅਧਿਕਾਰੀ ਮੁਤਾਬਕ ਟਰੱਕ ਦੇ ਕੰਟੇਨਰ ਦੇ ਦਰਵਾਜੇ ਅੱਧੇ ਖੁੱਲ੍ਹੇ ਹੋਏ ਸਨ | ਇਸ ਦੇ ਅੰਦਰ ਹਵਾਦਾਰੀ ਲਈ ਕੋਈ ਥਾਂ ਨਹੀਂ ਸੀ ਅਤੇ ਇਸ ਵਿੱਚ ਪਾਣੀ ਦੀ ਕੋਈ ਸਹੂਲਤ ਨਹੀਂ ਸੀ | 3 ਪੀੜਤਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ | ਇਹ 18 ਪਹੀਆਂ ਵਾਲਾ ਟਰੱਕ ਟੈਕਸਾਸ ਦੇ ਸੈਨ ਐਂਟੋਨੀਓ ਸਹਿਰ ਵਿੱਚ ਸੜਕ ਦੇ ਕੰਢੇ ਖੜ੍ਹਾ ਮਿਲਿਆ | ੈਕਸਾਸ ਦੇ ਗਵਰਨਰ ਗ੍ਰੇਗ ਐਬੋਟ ਨੇ ਇਨ੍ਹਾਂ ਮੌਤਾਂ ਲਈ ਅਮਰੀਕੀ ਰਾਸਟਰਪਤੀ ਜੋਅ ਬਾਇਡਨ ਨੂੰ  ਜਿੰਮੇਵਾਰ ਠਹਿਰਾਇਆ ਹੈ | ਐਬਟ ਨੇ ਕਿਹਾ ਕਿ ਇਹ ਮੌਤਾਂ ਮਾਰੂ ਖੁੱਲ੍ਹੀ ਸਰਹੱਦ ਨੀਤੀ ਕਾਰਨ ਹੋਈਆਂ ਹਨ | ਐਂਟੋਨੀਓ ਸਹਿਰ ਦਾ ਤਾਪਮਾਨ ਗਰਮੀਆਂ ਦੇ ਮਹੀਨਿਆਂ ਦੌਰਾਨ ਕਾਫੀ ਵੱਧ ਜਾਂਦਾ ਹੈ | ਸੋਮਵਾਰ ਨੂੰ  ਇੱਥੇ ਤਾਪਮਾਨ 39.4 ਡਿਗਰੀ ਸੈਲਸੀਅਸ ਸੀ | ਮੈਕਸੀਕੋ ਦੇ ਵਿਦੇਸ ਮੰਤਰੀ ਮਾਰਸੇਲੋ ਐਬਰਾਡ ਨੇ ਕਿਹਾ ਕਿ ਪੀੜਤਾਂ ਦੀ ਨਾਗਰਿਕਤਾ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ | ਉਨ੍ਹਾਂ ਦੀ ਪਛਾਣ ਕਰਨ ਲਈ ਦੂਤਘਰ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਰਹੇ ਹਨ |
ਪੁਲਿਸ ਨੇ ਪੂਰੇ ਇਲਾਕੇ ਨੂੰ  ਸੀਲ ਕਰ ਦਿੱਤਾ ਹੈ ਅਤੇ ਇਸ ਮਾਮਲੇ ਨਾਲ ਸਬੰਧਤ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਸੈਨ ਐਂਟੋਨੀਓ ਪੁਲਿਸ ਵਿਭਾਗ ਦੇ ਮੁਖੀ ਵਿਲੀਅਮ ਮੈਕਮੈਨਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਤਿੰਨ ਲੋਕਾਂ ਨੂੰ  ਹਿਰਾਸਤ ਵਿੱਚ ਲਿਆ ਗਿਆ ਹੈ | ਹਾਲਾਂਕਿ ਉਨ੍ਹਾਂ ਇਹ ਨਹੀਂ ਦੱਸਿਆ ਕਿ ਇਨ੍ਹਾਂ ਤਿੰਨਾਂ ਲੋਕਾਂ ਵਿੱਚ ਟਰੱਕ ਡਰਾਈਵਰ ਵੀ ਸਾਮਲ ਹੈ ਜਾਂ ਨਹੀਂ |  
ਮੈਕਸੀਕੋ ਤੋਂ ਦੱਖਣੀ ਸਰਹੱਦ ਰਾਹੀਂ ਅਮਰੀਕਾ ਵਿਚ ਘੁਸਪੈਠ ਦੀਆਂ ਕੋਸ਼ਿਸਾਂ ਵਿਚ 30% ਵਾਧਾ ਹੋਇਆ ਹੈ | ਦੱਖਣੀ ਸਰਹੱਦ ਰਾਹੀਂ ਅਮਰੀਕਾ ਵਿਚ ਘੁਸਪੈਠ ਕਰਦੇ ਹੋਏ ਫੜੇ ਗਏ ਪ੍ਰਵਾਸੀਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਇਸ ਸਾਲ ਇਹ ਗਿਣਤੀ ਪਿਛਲੇ 10 ਸਾਲਾਂ ਵਿੱਚ ਸਭ ਤੋਂ ਵੱਧ ਦਰਜ ਕੀਤੀ ਗਈ ਸੀ | ਕਸਟਮ ਅਤੇ ਬਾਰਡਰ ਪ੍ਰੋਟੈਕਸਨ ਅਧਿਕਾਰੀਆਂ ਨੇ ਕਿਹਾ ਕਿ ਦੱਖਣੀ ਸਰਹੱਦ ਨੇੜੇ ਅਜਿਹੇ ਮਾਮਲਿਆਂ ਵਿਚ ਇਕ ਸਾਲ ਪਹਿਲਾਂ ਦੇ ਮੁਕਾਬਲੇ 30% ਦਾ ਵਾਧਾ ਹੋਇਆ ਹੈ |

SHARE ARTICLE

ਏਜੰਸੀ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement