
ਗਿਲਜੀਆਂ ਨੇ ਅਪਣੇ ਖਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ ਸੀ
ਚੰਡੀਗੜ੍ਹ - ਕਾਂਗਰਸ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਰਾਹਤ ਨਹੀਂ ਮਿਲੀ ਹੈ। ਦਰਅਸਲ ਗਿਲਜੀਆਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿਚ ਉਹਨਾਂ ਖ਼ਿਲਾਫ਼ ਦਰਜ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਹਾਈ ਕੋਰਟ ਨੇ ਇਸ ਮਾਮਲੇ ਵਿਚ ਕਿਹਾ ਕਿ ਇਹ ਕੋਈ ਜ਼ਰੂਰੀ ਪਟੀਸ਼ਨ ਨਹੀਂ ਹੈ। ਇਸ ਨੂੰ ਨਿਯਮਿਤ ਤੌਰ 'ਤੇ ਸੁਣਿਆ ਜਾ ਸਕਦਾ ਹੈ। ਹਾਈ ਕੋਰਟ ਵਿਚ ਇਸ ਸਮੇਂ ਛੁੱਟੀਆਂ ਚੱਲ ਰਹੀਆਂ ਹਨ। ਦੂਜੇ ਪਾਸੇ ਜੇਕਰ ਗਿਲਜੀਆਂ ਨੂੰ ਅਗਾਊਂ ਜ਼ਮਾਨਤ ਚਾਹੀਦੀ ਹੈ ਤਾਂ ਉਸ ਨੂੰ ਹੇਠਲੀ ਅਦਾਲਤ ਵਿਚ ਜਾਣਾ ਚਾਹੀਦਾ ਹੈ।
PUNJAB HARYANA HIGH COURT
ਗਿਲਜੀਆਂ ਗ੍ਰਿਫ਼ਤਾਰੀ ਤੋਂ ਬਚਣ ਲਈ ਰੂਪੋਸ਼ ਹੋ ਗਿਆ। ਉਹ ਗ੍ਰਿਫ਼ਤਾਰੀ ਤੋਂ ਪਹਿਲਾਂ ਰਾਹਤ ਦੀ ਕੋਸ਼ਿਸ਼ ਕਰ ਰਹੇ ਹਨ। ਹਾਈ ਕੋਰਟ ਨੇ ਕਿਹਾ ਕਿ ਜੇਕਰ ਗਿਲਜੀਆਂ ਨੂੰ ਮਾਮਲਾ ਜ਼ਰੂਰੀ ਲੱਗਦਾ ਹੈ ਤਾਂ ਉਹ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕਰ ਸਕਦਾ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗਲ ਘੁਟਾਲੇ ਵਿਚ ਕੇਸ ਦਰਜ ਕੀਤਾ ਸੀ। ਜਿਸ ਵਿਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਧਰਮਸੋਤ ਨੂੰ ਵਿਜੀਲੈਂਸ ਨੇ ਅਮਲੋਹ ਸਥਿਤ ਉਸ ਦੇ ਘਰ ਤੋਂ ਤੜਕੇ 3 ਵਜੇ ਗ੍ਰਿਫ਼ਤਾਰ ਕੀਤਾ ਸੀ।
mla sangat singh gilzian
ਇਸ ਤੋਂ ਬਾਅਦ ਜਦੋਂ ਗਿਲਜੀਆਂ ਦਾ ਨਾਂ ਸਾਹਮਣੇ ਆਇਆ ਤਾਂ ਉਹ ਰੂਪੋਸ਼ ਹੋ ਗਿਆ। ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਉਹਨਾਂ ਦੀ ਭਾਲ ਕੀਤੀ ਜਾ ਰਹੀ ਹੈ। ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਕੇਸ ਵਿਚ ਕਿਹਾ ਗਿਆ ਹੈ ਕਿ ਗਿਲਜੀਆਂ ਦੇ ਮੰਤਰੀ ਰਹਿੰਦੇ ਹੋਏ ਟ੍ਰੀ-ਗਾਰਡ ਖਰੀਦੇ ਗਏ ਸਨ ਜਿਸ ਵਿਚ ਕਰੀਬ 6 ਕਰੋੜ ਤੋਂ ਵੱਧ ਦੀ ਗੜਬੜੀ ਹੋਈ ਹੈ। ਜੰਗਲਾਤ ਅਧਿਕਾਰੀਆਂ ਦੀ ਪੁੱਛਗਿੱਛ 'ਚ ਹੋਏ ਖੁਲਾਸੇ ਤੋਂ ਬਾਅਦ ਗਿਲਜੀਆਂ ਨੂੰ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਸੀ।