
ਲਾਇਸੈਂਸ ਬਣਾਉਣ ਲਈ ਕੈਮਿਸਟ ਤੋਂ ਮੰਗੇ ਸਨ ਪੈਸੇ
ਗੁਰਦਾਸਪੁਰ: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਰਿਸ਼ਵਤ ਮੰਗਣ ਦੀ ਇੱਕ ਹੋਰ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਗੁਰਦਾਸਪੁਰ ਦੀ ਮਹਿਲਾ ਡਰੱਗ ਇੰਸਪੈਕਟਰ 'ਤੇ ਕਾਰਵਾਈ ਕੀਤੀ ਹੈ। ਗੁਰਦਾਸਪੁਰ ਦੀ ਪੁਲਿਸ ਨੇ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਮਹਿਲਾ ਇੰਸਪੈਕਟਰ ਦੇ ਨਾਲ ਉਸ ਦੇ 4 ਕਰਮਚਾਰੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
Drug Inspector
ਗੁਰਦਾਸਪੁਰ ਸ਼ਹਿਰ ਦੇ ਇੱਕ ਕੈਮਿਸਟ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਵਟਸਐਪ ਨੰਬਰ 'ਤੇ ਸ਼ਿਕਾਇਤ ਦਰਜ ਕਰਵਾਈ ਸੀ। ਜਦੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਤਾਂ ਪਤਾ ਲੱਗਾ ਕਿ ਸ਼ਿਕਾਇਤ 'ਤੇ ਡਰੱਗਜ਼ ਵਿਭਾਗ 'ਚ ਕੰਮ ਕਰਦੇ 4 ਮੁਲਾਜ਼ਮ ਕੈਮਿਸਟ ਦਾ ਲਾਇਸੈਂਸ ਜਾਰੀ ਕਰਨ ਲਈ ਪੈਸੇ ਦੀ ਮੰਗ ਰਹੇ ਸਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ 4 ਮੁਲਾਜ਼ਮਾਂ ਨੂੰ ਕਾਬੂ ਕਰ ਲਿਆ। ਪੁਛਗਿੱਛ ਦੌਰਾਨ ਚਾਰੇ ਮੁਲਾਜ਼ਮਾਂ ਨੇ ਡਰੱਗ ਇੰਸਪੈਕਟਰ ਦਾ ਨਾਂ ਲਿਆ।
Aresst
ਗੁਰਦਾਸਪੁਰ ਦੀ ਡਰੱਗ ਇੰਸਪੈਕਟਰ ਬਲਲੀਨ ਕੌਰ ਅੰਮ੍ਰਿਤਸਰ ਦੀ ਵਸਨੀਕ ਹੈ। ਬੁੱਧਵਾਰ ਸਵੇਰੇ ਨਿਊ ਅੰਮ੍ਰਿਤਸਰ ਇਲਾਕੇ 'ਚ ਛਾਪੇਮਾਰੀ ਕਰਨ ਲਈ ਪੁਲਿਸ ਅੰਮ੍ਰਿਤਸਰ ਪਹੁੰਚੀ ਪਰ ਮਹਿਲਾ ਡਰੱਗ ਇੰਸਪੈਕਟਰ ਫਰਾਰ ਹੋ ਗਈ। ਪੁਲਿਸ ਨੇ ਜਦੋਂ ਤਲਾਸ਼ੀ ਤੇਜ਼ ਕੀਤੀ ਤਾਂ ਸੂਚਨਾ ਮਿਲੀ ਕਿ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਲੁਕੀ ਹੋਈ ਹੈ। ਪੁਲਿਸ ਨੇ ਉਸ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ ਕਰ ਲਿਆ।