
ਅੱਜ ਹੀ ਲਿਆਂਦਾ ਜਾ ਰਿਹਾ ਹੈ ਪੰਜਾਬ
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਇਸ ਸਮੇਂ ਦੀ ਇੱਕ ਹੋਰ ਵੱਡੀ ਖਬਰ ਦਿੱਲੀ ਤੋਂ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਮਸ਼ਹੂਰ ਗੈਂਗਸਟਰ ਅਤੇ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹਾਸਲ ਕੀਤਾ ਹੈ। ਇਹ ਟਰਾਂਜ਼ਿਟ ਰਿਮਾਂਡ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਤੋਂ ਹਾਸਲ ਕੀਤਾ।
Jaggu bhagwanpuria
ਸੂਤਰਾਂ ਮੁਤਾਬਕ ਮੂਸੇਵਾਲਾ ਨੂੰ ਕਤਲ ਕਰਨ ਵਾਲਿਆਂ ਵਿਚ ਦੋ ਸ਼ਾਰਪ ਸ਼ੂਟਰ ਜੱਗੂ ਭਗਵਾਨਪੁਰੀਆ ਨੇ ਉਪਲੱਬਧ ਕਰਵਾਏ ਸਨ। ਜੱਗੂ ਵੀ ਲਾਰੈਂਸ ਵਾਲੇ ਸਿੰਡੀਕੇਟ ਦਾ ਹੀ ਮੈਂਬਰ ਹੈ। ਇਸ ਦਾ ਖੁਲਾਸਾ ਹੋਣ ਤੋਂ ਬਾਅਦ ਪੰਜਾਬ ਪੁਲਿਸ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ ਅਤੇ ਜੱਗੂ ਭਗਵਾਨਪੁਰੀਆ ਨੂੰ ਦਾ ਪ੍ਰੋਡਕਸ਼ਨ ਵਾਰੰਟ ਹਾਸਲ ਕੀਤਾ। ਜਿਸ ਤੋਂ ਬਾਅਦ ਅਦਾਲਤ ਦੇ ਹੁਕਮਾਂ ’ਤੇ ਜੱਗੂ ਭਗਵਾਨਪੁਰੀਆ ਨੂੰ ਤਿਹਾੜਾ ਜੇਲ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਜੱਗੂ ਨੂੰ ਭਲਕੇ 30 ਜੂਨ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Jaggu bhagwanpuria