ਠੱਗਾਂ ਨੇ ਪੰਜਾਬ ਦੇ ਡੀਜੀਪੀ ਵੀ.ਕੇ. ਭਾਵਰਾ ਦੀ ਫੋਟੋ ਦਾ ਕੀਤਾ ਗਲਤ ਇਸਤੇਮਾਲ, ਕੀਤੀ ਪੈਸੇ ਦੀ ਮੰਗ 
Published : Jun 29, 2022, 10:21 am IST
Updated : Jun 29, 2022, 10:21 am IST
SHARE ARTICLE
PUnjab DGP
PUnjab DGP

ਪੁਲਿਸ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਵਟਸਐਪ ਤੋਂ ਡੀਜੀਪੀ ਦੀ ਤਸਵੀਰ ਵਾਲਾ ਕੋਈ ਸੁਨੇਹਾ ਮਿਲਦਾ ਹੈ ਤਾਂ ਸਾਈਬਰ ਕ੍ਰਾਈਮ ਸੈੱਲ ਨੂੰ ਸੂਚਿਤ ਕੀਤਾ ਜਾਵੇ।

 

ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਵੀਰੇਸ਼ ਕੁਮਾਰ ਭਾਵਰਾ ਦੀ ਤਸਵੀਰ ਦੀ ਠੱਗਾਂ ਨੇ ਦੁਰਵਰਤੋਂ ਕੀਤੀ ਹੈ। ਠੱਗਾਂ ਨੇ ਇੱਕ ਵਟਸਐਪ ਆਈਡੀ ਬਣਾਈ ਅਤੇ ਉਸ ਵਿਚ ਡੀਜੀਪੀ ਦੀ ਫੋਟੋ ਦੀ ਡੀਪੀ ਲਗਾ ਕੇ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੰਦੇਸ਼ ਭੇਜੇ। ਸੂਚਨਾ ਮਿਲਦੇ ਹੀ ਪੰਜਾਬ ਪੁਲਿਸ ਨੇ ਪੂਰੇ ਸੂਬੇ ਵਿਚ ਅਲਰਟ ਜਾਰੀ ਕਰ ਦਿੱਤਾ ਹੈ। ਪੁਲਿਸ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਵਟਸਐਪ ਤੋਂ ਡੀਜੀਪੀ ਦੀ ਤਸਵੀਰ ਵਾਲਾ ਕੋਈ ਸੁਨੇਹਾ ਮਿਲਦਾ ਹੈ ਤਾਂ ਸਾਈਬਰ ਕ੍ਰਾਈਮ ਸੈੱਲ ਨੂੰ ਸੂਚਿਤ ਕੀਤਾ ਜਾਵੇ।

file photo 

ਜਾਣਕਾਰੀ ਮੁਤਾਬਕ ਇਨ੍ਹਾਂ ਮੈਸੇਜ 'ਚ ਠੱਗਾਂ ਵੱਲੋਂ ਪੈਸੇ ਦੀ ਵੀ ਮੰਗ ਕੀਤੀ ਗਈ ਸੀ। ਮੈਸੇਜ ਪੜ੍ਹ ਕੇ ਅਫਸਰਾਂ ਨੇ ਡੀਜੀਪੀ ਨਾਲ ਗੱਲ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਜਿਸ ਨੰਬਰ ਤੋਂ ਮੈਸੇਜ ਭੇਜੇ ਗਏ ਹਨ, ਉਹ ਡੀਜੀਪੀ ਦਾ ਨੰਬਰ ਨਹੀਂ ਹੈ, ਜੇਕਰ ਕਿਸੇ ਨੂੰ ਇਸ +91-74369-06364 ਨੰਬਰ ਤੋਂ ਕੋਈ ਮੈਸੇਜ ਆਉਂਦਾ ਹੈ ਤਾਂ ਤੁਰੰਤ ਸਾਈਬਰ ਸੈੱਲ ਨੂੰ ਸ਼ਿਕਾਇਤ ਕੀਤੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement