ਮ੍ਰਿਤਕ ਮਾਪਿਆਂ ਦਾ ਸੀ ਇਕਲੌਤਾ ਪੁੱਤ
ਸ਼ੇਰਪੁਰ: ਬਰਨਾਲਾ ਦੇ ਕਸਬਾ ਸ਼ੇਰਪੁਰ ਦੇ ਨੌਜਵਾਨ ਦੀ ਅਮਰੀਕਾ ਵਿਖੇ ਅਚਾਨਕ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ਼ ਬਿੱਲਾ ਉਮਰ 31 ਸਾਲ ਵਾਸੀ ਸ਼ੇਰਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਖੰਨਾ 'ਚ ਹਾਈਵੇਅ 'ਤੇ ਪਲਟਿਆ ਕੰਟੇਨਰ, ਲੋਕਾਂ ਨੇ ਭੱਜ ਕੇ ਬਚਾਈ ਜਾਨ
ਮ੍ਰਿਤਕ ਦੇ ਪਿਤਾ ਰਣਜੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਉਨ੍ਹਾਂ ਦਾ ਸਪੁੱਤਰ ਤਕਰੀਬਨ ਡੇਢ ਮਹੀਨਾ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ। ਉਹਨਾਂ ਦੱਸਿਆ ਕਿ ਲੰਘੀ ਰਾਤ ਉਨ੍ਹਾਂ ਨੂੰ ਅਮਰੀਕਾ ਤੋਂ ਫ਼ੋਨ ਆਇਆ ਕਿ ਉਹਨਾਂ ਦੇ ਪੁੱਤ ਦੀ ਅਚਾਨਕ ਮੌਤ ਹੋ ਗਈ। ਇਸ ਘਟਨਾ ਦਾ ਜਿਉਂ ਹੀ ਪਤਾ ਲੱਗਾ ਤਾਂ ਚਾਰੇ ਪਾਸੇ ਡੂੰਘੇ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਗੁਰਪ੍ਰੀਤ ਸਿੰਘ ਬਿੱਲਾ ਮਾਪਿਆਂ ਦਾ ਇਕਲੌਤਾ ਪੁੱਤ ਅਤੇ ਬੁਢਾਪੇ ਦਾ ਸਹਾਰਾ ਸੀ।
ਇਹ ਵੀ ਪੜ੍ਹੋ: ਅੰਮ੍ਰਿਤਸਰ: ਕੁੱਤਿਆਂ ਨੂੰ ਰੋਟੀ ਪਾਉਣ ਜਾ ਰਹੇ ਬਜ਼ੁਰਗ ਨੂੰ ਕਾਰ ਨੇ ਕੁਚਲਿਆ, ਮੌਤ