ਪਾਕਿਸਤਾਨੀ ਡਰੋਨ ਬਰਾਮਦ ਕਰਵਾਉਣ ਵਾਲੇ ਨੂੰ ਮਿਲੇਗਾ ਇਕ ਲੱਖ ਰੁਪਏ ਦਾ ਇਨਾਮ

By : KOMALJEET

Published : Jun 29, 2023, 4:02 pm IST
Updated : Jun 29, 2023, 4:02 pm IST
SHARE ARTICLE
SP Randhir Kumar
SP Randhir Kumar

ਪੰਜਾਬ ਸਰਕਾਰ ਅਤੇ DC ਵਲੋਂ ਦਿਤੀ ਜਾਵੇਗੀ ਇਨਾਮੀ ਰਾਸ਼ੀ 

ਫ਼ਿਰੋਜ਼ਪੁਰ : ਸੀਮਾ ਸੁਰੱਖਿਆ ਬਲ (ਬੀ.ਐਸ.ਐਫ਼.) ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਵੀ ਪਾਕਿਸਤਾਨ ਤੋਂ ਆਉਣ ਵਾਲੇ ਡਰੋਨ ਨੂੰ ਬਰਾਮਦ ਕਰਨ ਦੀ ਪਹਿਲ ਕੀਤੀ ਹੈ। ਪੰਜਾਬ ਸਰਕਾਰ ਅਤੇ ਫ਼ਿਰੋਜ਼ਪੁਰ ਦੇ ਡੀ.ਸੀ. ਨੇ ਪਾਕਿਸਤਾਨ ਤੋਂ ਆਏ ਡਰੋਨ ਨੂੰ ਬਰਾਮਦ ਕਰਨ ਵਾਲੇ ਵਿਅਕਤੀ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਕੁਝ ਮਹੀਨੇ ਪਹਿਲਾਂ ਬੀ.ਐਸ.ਐਫ਼. ਵਲੋਂ ਵੀ ਅਜਿਹਾ ਹੀ ਇਕ ਯਤਨ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਯੂਨੀਫਾਰਮ ਸਿਵਲ ਕੋਡ ਲਾਗੂ ਕਰਨ ਤੋਂ ਪਹਿਲਾਂ ਸਰਕਾਰ ਨੂੰ ਇਸ ਦੇ ਨਤੀਜਿਆਂ ਬਾਰੇ ਸੋਚਣਾ ਚਾਹੀਦੈ : ਫਾਰੂਕ ਅਬਦੁੱਲਾ

ਫ਼ਿਰੋਜ਼ਪੁਰ ਦੇ ਐਸ.ਪੀ. ਡਿਟੈਕਟਿਵ ਰਣਧੀਰ ਕੁਮਾਰ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਤਸਕਰੀ ਦੇ ਮਕਸਦ ਨਾਲ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਆਵਾਜਾਈ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਡੀ.ਸੀ. ਵਲੋਂ ਪਹਿਲਕਦਮੀ ਕੀਤੀ ਗਈ ਹੈ। ਜੇਕਰ ਕੋਈ ਡਰੋਨ ਖੇਤਾਂ 'ਚ ਲੁਕੇ ਹੋਏ, ਖੇਤਾਂ 'ਚ ਡਿੱਗੇ ਜਾਂ ਪਾਕਿਸਤਾਨ ਤੋਂ ਆਉਣ ਦੀ ਸੂਚਨਾ ਦਿੰਦਾ ਹੈ ਤਾਂ ਉਸ ਨੂੰ ਪੰਜਾਬ ਸਰਕਾਰ ਅਤੇ ਡੀ.ਸੀ. ਵਲੋਂ 1 ਲੱਖ ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿਤੀ ਜਾਵੇਗੀ।

ਇਹ ਵੀ ਪੜ੍ਹੋ: ਲਾਲ ਚੰਦ ਕਟਾਰੂਚੱਕ ਕਥਿਤ ਵੀਡੀਉ ਮਾਮਲਾ : ਕੌਮੀ ਘੱਟ ਗਿਣਤੀ ਕਮਿਸ਼ਨ ਨੇ ਸੱਦੇ ਸ਼ਿਕਾਇਤਕਰਤਾ ਤੇ ਅਧਿਕਾਰੀ

ਐਸ.ਪੀ. ਰਣਧੀਰ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਖੇਤਾਂ 'ਚ ਡਿੱਗੇ ਡਰੋਨ ਜਾਂ ਪਾਕਿਸਤਾਨ ਤੋਂ ਆਏ ਡਰੋਨ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰਤ ਪੁਲਿਸ ਨੂੰ ਸੂਚਿਤ ਕਰਨ। ਅਜਿਹਾ ਕਰ ਕੇ ਪਾਕਿਸਤਾਨ ਵਾਲੇ ਪਾਸਿਉਂ ਨਸ਼ਿਆਂ ਦੀ ਤਸਕਰੀ ਨੂੰ ਰੋਕਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਦੋ-ਦੋ ਸਰਕਾਰੀ ਕੋਠੀਆਂ ਰੱਖਣ ਵਾਲੇ IPS ਅਫ਼ਸਰਾਂ ਨੂੰ ਕਰਨੀਆਂ ਪੈਣਗੀਆਂ ਜੇਬਾਂ ਢਿੱਲੀਆਂ 

ਜ਼ਿਕਰਯੋਗ ਹੈ ਕਿ ਬੀ.ਐਸ.ਐਫ਼. ਅਧਿਕਾਰੀਆਂ ਨੇ 9 ਮਹੀਨੇ ਪਹਿਲਾਂ ਡਰੋਨ ਬਾਰੇ ਜਾਣਕਾਰੀ ਦੇਣ ਵਾਲਿਆਂ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਸੀ। ਜਨਤਾ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹ 9417809047, 9417901144, 9417809014, 9417809014, 9417809018, 9417901150, 01812233348, 9417901350 'ਤੇ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਿਆਂ ਅਤੇ ਡਰੋਨਾਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ।

Location: India, Punjab, Firozpur

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement