ਅਜਨਾਲਾ ਹਿੰਸਾ : ਅੰਮ੍ਰਿਤਪਾਲ ਦੇ 27 ਸਾਥੀਆਂ ਵਿਰੁਧ ਅਦਾਲਤ ’ਚ ਚਲਾਨ ਪੇਸ਼
Published : Jun 29, 2023, 3:11 pm IST
Updated : Jun 29, 2023, 3:11 pm IST
SHARE ARTICLE
PHOTO
PHOTO

ਸਾਥੀ ਦੀ ਗ੍ਰਿਫਤਾਰੀ 'ਤੇ ਕੀਤਾ ਸੀ ਹਮਲਾ, SP ਸਮੇਤ 6 ਪੁਲਿਸ ਮੁਲਾਜ਼ਮ ਹੋਏ ਸਨ ਜ਼ਖ਼ਮੀ

 

ਅਜਨਾਲਾ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵਲੋਂ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿਚ ਹਿੰਸਾ ਦੇ ਮਾਮਲੇ ਵਿਚ ਪੁਲਿਸ ਨੇ ਚਲਾਨ ਪੇਸ਼ ਕੀਤਾ ਹੈ। ਇਹ ਚਲਾਨ ਅੰਮ੍ਰਿਤਪਾਲ ਸਿੰਘ ਦੇ 27 ਸਾਥੀਆਂ ਵਿਰੁਧ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਇਸ ਮਾਮਲੇ ਵਿਚ ਪੁਲਿਸ ਨੇ 250 ਅਣਪਛਾਤੇ ਲੋਕਾਂ ਦੇ ਵਿਰੁਧ ਐਫ,ਆਈ,ਆਰ, ਵੀ ਦਰਜ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪਾਲ ਸਿੰਘ ਅਤੇ ਹੋਰਨਾਂ ਦੇ ਨਾਂ ’ਤੇ ਅਦਾਲਤ ਵਿਚ ਚਲਾਨ ਪੇਸ਼ ਕੀਤਾ ਗਿਆ। ਡਿਬਰੂਗੜ੍ਹ ਜੇਲ ਵਿਚ ਹੋਣ ਕਾਰਨ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਰੁਧ ਹਾਲੇ ਤੱਕ ਚਲਾਨ ਪੇਸ਼ ਨਹੀਂ ਕੀਤਾ ਗਿਆ। ਜਲਦ ਹੀ ਉਸ ਦੇ ਵਿਰੁਧ ਅਦਾਲਤ 'ਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਜਾਵੇਗਾ।

ਇਸ ਚਲਾਨ ਵਿਚ ਪੁਲਿਸ ਨੂੰ ਮੁਲਜ਼ਮਾਂ ਵਿਰੁਧ ਆਈ.ਪੀ.ਸੀ. ਦੀਆਂ ਧਾਰਾਵਾਂ 307, 353, 186, 120ਬੀ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਨ ਲਈ ਕਿਹਾ ਗਿਆ ਹੈ। ਪੁਲਿਸ ਵਲੋਂ ਏ.ਐਸ.ਆਈ. ਰਤਨ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਪੇਸ਼ ਕੀਤੇ ਚਲਾਨ ਵਿਚ ਐਸ.ਪੀ. ਜੁਗਰਾਜ ਸਿੰਘ ਨੂੰ ਵੀ ਮੁੱਖ ਗਵਾਹ ਵਜੋਂ ਰੱਖਿਆ ਗਿਆ ਹੈ। ਜਿਸ ਦੇ ਸਿਰ ਵਿਚ 10 ਤੋਂ ਵੱਧ ਟਾਂਕੇ ਲੱਗੇ ਸਨ।

23 ਫਰਵਰੀ ਨੂੰ ਖਾਲਿਸਤਾਨ ਪੱਖੀ ਸੰਗਠਨ 'ਵਾਰਿਸ ਪੰਜਾਬ ਦੇ' ਨਾਲ ਸਬੰਧਤ ਹਜ਼ਾਰਾਂ ਲੋਕਾਂ ਨੇ ਅੰਮ੍ਰਿਤਸਰ ਦੇ ਅਜਨਾਲਾ ਥਾਣੇ 'ਤੇ ਹਮਲਾ ਕਰ ਦਿਤਾ। ਉਨ੍ਹਾਂ ਦੇ ਹੱਥਾਂ ਵਿਚ ਬੰਦੂਕਾਂ ਅਤੇ ਤਲਵਾਰਾਂ ਸਨ। ਇਹ ਲੋਕ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫ਼ਤਾਰੀ ਵਿਰੁਧ ਰੋਸ ਪ੍ਰਦਰਸ਼ਨ ਕਰ ਰਹੇ ਸਨ।

ਉਨ੍ਹਾਂ ਦੇ ਹਮਲੇ ਤੋਂ ਬਾਅਦ ਦਬਾਅ ਵਿਚ ਆਈ ਪੰਜਾਬ ਪੁਲਿਸ ਨੇ ਮੁਲਜ਼ਮਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ। ਪੁਲਿਸ ਨੇ ਭੜਕੀ ਭੀੜ ਨੂੰ ਰੋਕਣ ਲਈ ਬੈਰੀਕੇਡ ਲਗਾਏ ਹੋਏ ਸਨ, ਪਰ ਉਹ ਤੋੜ ਕੇ ਅੰਦਰ ਵੜ ਗਏ। ਇਸ 'ਚ 6 ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਏ।

ਅੰਮ੍ਰਿਤਸਰ ਦੇ ਅਜਨਾਲਾ ਥਾਣੇ 'ਚ ਅੰਮ੍ਰਿਤਪਾਲ, ਉਸ ਦੇ ਸਾਥੀ ਤੂਫਾਨ ਸਿੰਘ ਸਮੇਤ ਕੁੱਲ 30 ਲੋਕਾਂ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਅੰਮ੍ਰਿਤਪਾਲ ਵਿਰੁਧ ਟਿੱਪਣੀ ਕਰਨ ਵਾਲੇ ਨੌਜੁਆਨ ਨੂੰ ਅਗਵਾ ਕਰਨ ਤੋਂ ਬਾਅਦ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ।

ਦਰਅਸਲ 15 ਫਰਵਰੀ ਦੀ ਰਾਤ ਨੂੰ ਅਜਨਾਲਾ ਪਹੁੰਚੇ ਚਮਕੌਰ ਸਾਹਿਬ ਦੇ ਬਰਿੰਦਰ ਸਿੰਘ ਨੂੰ ਕੁਝ ਲੋਕਾਂ ਨੇ ਅਗਵਾ ਕਰ ਲਿਆ ਸੀ। ਬਰਿੰਦਰ ਸਿੰਘ 'ਤੇ ਜੰਡਿਆਲਾ ਗੁਰੂ (ਜਿੱਥੇ ਅੰਮ੍ਰਿਤਪਾਲ ਵੀ ਮੌਜੂਦ ਸੀ) ਨੇੜੇ ਮੋਟਰ 'ਤੇ ਹਮਲਾ ਕੀਤਾ ਗਿਆ। ਜਿਸ ਦੀ ਸ਼ਿਕਾਇਤ 'ਤੇ ਅੰਮ੍ਰਿਤਪਾਲ ਅਤੇ ਉਸਦੇ ਸਮਰਥਕਾਂ ਵਿਰੁਧ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਮਾਮਲੇ ਵਿਚ ਪੁਲਿਸ ਨੇ ਤੂਫਾਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਨਾਲ ਅੰਮ੍ਰਿਤਪਾਲ ਗੁੱਸੇ 'ਚ ਆ ਗਿਆ ਅਤੇ ਉਸ ਨੇ ਅਜਨਾਲਾ ਥਾਣੇ ਦੇ ਬਾਹਰ ਧਰਨਾ ਦਿੰਦੇ ਹੋਏ ਗ੍ਰਿਫ਼ਤਾਰੀ ਦਾ ਐਲਾਨ ਕਰ ਦਿਤਾ। ਐਸ.ਪੀ. ਹਰਪਾਲ ਸਿੰਘ ਰੰਧਾਵਾ ਨੇ ਦਸਿਆ ਕਿ ਹਮਲਾਵਰ ਆਪਣੇ ਨਾਲ ਤਲਵਾਰਾਂ ਅਤੇ ਬੰਦੂਕਾਂ ਲੈ ਕੇ ਆਏ ਸਨ। ਉਨ੍ਹਾਂ ਕੋਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਬੀੜ ਵੀ ਸੀ। ਅਜਿਹੀ ਹਾਲਤ ਵਿਚ ਸਿਪਾਹੀ ਪਿੱਛੇ ਹਟ ਗਏ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement