ਸਾਬਕਾ DIG 'ਤੇ ਲੱਗੇ ਰਿਸ਼ਵਤ ਦੇ ਦੋਸ਼, 10 ਲੱਖ ਦੀ ਰਿਸ਼ਵਤ ਦੇ ਦੋਸ਼ 'ਚ ਵਿਜੀਲੈਂਸ ਵੱਲੋਂ ਮਾਮਲਾ ਦਰਜ 
Published : Jun 29, 2023, 11:02 am IST
Updated : Jun 29, 2023, 11:02 am IST
SHARE ARTICLE
DIG Inderbir Singh
DIG Inderbir Singh

ਭਿੱਖੀਵਿੰਡ ਪੁਲਿਸ ਨੇ 20 ਜੂਨ 2022 ਨੂੰ ਨਸ਼ਾ ਤਸਕਰ ਨੂੰ ਕਾਬੂ ਕੀਤਾ ਸੀ

 

ਚੰਡੀਗੜ੍ਹ - ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਦੇ ਤਤਕਾਲੀ ਡੀਆਈਜੀ ਇੰਦਰਬੀਰ ਸਿੰਘ ਨੂੰ ਰਿਸ਼ਵਤ ਦੇ ਇੱਕ ਕੇਸ ਵਿਚ ਨਾਮਜ਼ਦ ਕੀਤਾ ਹੈ। ਮੁਲਜ਼ਮ ਡੀਆਈਜੀ ਇਸ ਸਮੇਂ ਆਰਮਡ ਪੁਲਿਸ ਜਲੰਧਰ ਵਿਚ ਤਾਇਨਾਤ ਹੈ। ਫਿਲਹਾਲ ਵਿਜੀਲੈਂਸ ਵੱਲੋਂ ਕੋਈ ਗ੍ਰਿਫ਼ਤਾਰੀ ਕਾਰਵਾਈ ਨਹੀਂ ਕੀਤੀ ਗਈ ਹੈ। ਦਰਅਸਲ ਫਿਰੋਜ਼ਪੁਰ ਦੇ ਤਤਕਾਲੀ ਡੀਆਈਜੀ ਇੰਦਰਬੀਰ ਸਿੰਘ 'ਤੇ ਇੱਕ ਨਸ਼ਾ ਤਸਕਰ ਤੋਂ 10 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਇਲਜ਼ਾਮ ਹੈ।

ਭਿੱਖੀਵਿੰਡ ਪੁਲਿਸ ਨੇ 20 ਜੂਨ 2022 ਨੂੰ ਨਸ਼ਾ ਤਸਕਰ ਨੂੰ ਕਾਬੂ ਕੀਤਾ ਸੀ। ਉਸ ਕੋਲੋਂ ਪੁੱਛਗਿੱਛ ਦੌਰਾਨ ਕਈ ਪੁਲਿਸ ਅਧਿਕਾਰੀਆਂ ਦੇ ਨਾਂ ਸਾਹਮਣੇ ਆਏ। ਫਿਰ DSP ਲਖਬੀਰ ਸੰਧੂ ਨੂੰ 6 ਜੁਲਾਈ 2022 ਨੂੰ ਭਿੱਖੀਵਿੰਡ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਪੁੱਛਗਿੱਛ ਦੌਰਾਨ ਉਸ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਹੁਣ ਫਿਰੋਜ਼ਪੁਰ ਦੇ ਤਤਕਾਲੀ ਡੀਆਈਜੀ ਇੰਦਰਬੀਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਇਸ ਮਾਮਲੇ ਵਿਚ ਮੁਲਜ਼ਮ ਡੀਐਸਪੀ ਲਖਬੀਰ ਸੰਧੂ ਦੇ ਨਾਲ ਇੱਕ ਹੈੱਡ ਕਾਂਸਟੇਬਲ ਹੀਰਾ ਸਿੰਘ ਦਾ ਨਾਂ ਵੀ ਸਾਹਮਣੇ ਆਇਆ ਸੀ। ਫਿਲਹਾਲ ਵਿਜੀਲੈਂਸ ਦੀ ਜਾਂਚ ਟੀਮ ਤੱਥਾਂ ਦੀ ਜਾਂਚ 'ਚ ਲੱਗੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਨਸ਼ਾ ਤਸਕਰਾਂ ਤੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਦਰਜ ਕੀਤੇ ਦੋ ਕੇਸਾਂ ਦੀ ਤਫਤੀਸ਼ ਕਰਨ ਦੀ ਜਾਣਕਾਰੀ ਦਿੱਤੀ ਹੈ। ਅਜਿਹੇ 'ਚ ਆਉਣ ਵਾਲੇ ਸਮੇਂ 'ਚ ਕਿਸੇ ਹੋਰ ਪੁਲਿਸ ਅਧਿਕਾਰੀ ਖਿਲਾਫ਼ ਵੀ ਕਾਰਵਾਈ ਕੀਤੀ ਜਾ ਸਕਦੀ ਹੈ। ਕਿਉਂਕਿ ਵਿਜੀਲੈਂਸ ਵੱਲੋਂ ਸਾਰੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

Tags: corruption

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement