
ਮ੍ਰਿਤਕਾਂ ਦੀ ਹਾਲੇ ਨਹੀਂ ਹੋਈ ਪਹਿਚਾਣ
ਦੋਰਾਹਾ : ਦੋਰਾਹਾ ਦੀ ਸਰਹਿੰਦ ਨਹਿਰ 'ਚ ਇਕ ਆਲਟੋ ਕਾਰ ਡਿੱਗ ਜਾਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਕਾਰ 'ਚ ਸਵਾਰ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਮ੍ਰਿਤਕ ਬਜ਼ੁਰਗ ਜੋਰੇ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਜਾਣਕਾਰੀ ਅਨੁਸਾਰ ਗੁਰਥਲੀ ਨਹਿਰ ਦੇ ਪੁਲ ਨੇੜੇ ਇਕ ਆਲਟੋ ਕਾਰ ਨਹਿਰ 'ਚ ਡਿੱਗਣ ਨਾਲ ਰੌਲਾ ਪੈ ਗਿਆ।
ਇਹ ਵੀ ਪੜ੍ਹੋ: ਮੱਧ ਪ੍ਰਦੇਸ਼ 'ਚ ਘੁੰਮਣ ਜਾ ਰਹੇ ਲੋਕਾਂ ਨਾਲ ਵਾਪਰਿਆ ਹਾਦਸਾ, ਪਲਟੀ ਕਾਰ
ਨੇੜੇ ਹੀ ਚੌਂਕ 'ਚ ਟ੍ਰੈਫਿਕ ਪੁਲਿਸ ਦੇ ਏ. ਐੱਸ. ਆਈ. ਗੁਰਦੀਪ ਸਿੰਘ ਮੌਜੂਦ ਸਨ, ਜਿਨ੍ਹਾਂ ਨੇ ਤੁਰੰਤ ਗੋਤਾਖੋਰਾਂ ਨੂੰ ਬੁਲਾ ਕੇ ਕਾਰ ਨੂੰ ਬਾਹਰ ਕੱਢਣ ਦਾ ਕੰਮ ਸ਼ੁਰੂ ਕੀਤਾ। ਕਾਰ ਨੂੰ ਰੱਸਿਆਂ ਦੀ ਮਦਦ ਨਾਲ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਉਦੋਂ ਤੱਕ ਕਾਰ 'ਚ ਸਵਾਰ ਦੋਵੇਂ ਬਜ਼ੁਰਗਾਂ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ: ਝੋਨੇ ਵਾਲੀ ਸ਼ੀਸ਼ੀ 'ਚ ਦਵਾਈ ਪੀਣ ਨਾਲ ਕਿਸਾਨ ਦੀ ਹੋਈ ਮੌਤ
ਜਿਸ ਥਾਂ 'ਤੇ ਕਾਰ ਨਹਿਰ 'ਚ ਡਿੱਗੀ, ਉੱਥੇ ਕੋਈ ਪੱਥਰ ਨਹੀਂ ਸੀ ਅਤੇ ਨਾ ਹੀ ਜ਼ਿਆਦਾ ਆਵਾਜਾਈ ਸੀ। ਇਸ ਕਾਰਨ ਪੁਲਿਸ ਦੋ ਪਹਿਲੂਆਂ 'ਤੇ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਹੈ ਜਾਂ ਖ਼ੁਦਕੁਸ਼ੀ। ਆਲੇ-ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਜਾ ਰਿਹਾ ਹੈ।
ਪੁਲਿਸ ਨੇ ਇਸ ਬਾਰੇ ਅਜੇ ਕੋਈ ਖ਼ੁਲਾਸਾ ਨਹੀਂ ਕੀਤਾ ਹੈ। ਦੋਰਾਹਾ ਥਾਣੇ ਦੇ ਐੱਸ. ਐੱਚ. ਓ. ਵਿਜੇ ਕੁਮਾਰ ਨੇ ਦਸਿਆ ਕਿ ਪਹਿਲਾ ਕੰਮ ਮ੍ਰਿਤਕਾਂ ਦੀ ਪਛਾਣ ਕਰਨਾ ਹੈ। ਸ਼ਨਾਖਤ ਤੋਂ ਬਾਅਦ ਕਾਫੀ ਹੱਦ ਤੱਕ ਮਾਮਲੇ ਦਾ ਪਤਾ ਲੱਗ ਜਾਵੇਗਾ। ਕਾਰ ਨਹਿਰ 'ਚ ਕਿਵੇਂ ਡਿੱਗੀ, ਇਸ ਬਾਰੇ ਫਿਲਹਾਲ ਕੁੱਝ ਨਹੀਂ ਕਿਹਾ ਜਾ ਸਕਦਾ।