ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸਾਬਕਾ ਅਕਾਲੀ ਮੰਤਰੀਆਂ ਤੇ ਵਿਧਾਇਕਾਂ ਵਿਰੁੱਧ ਜਾਂਚ ਸ਼ੁਰੂ 
Published : Jun 29, 2023, 12:36 pm IST
Updated : Jun 29, 2023, 12:36 pm IST
SHARE ARTICLE
Vigilance Bureau Punjab
Vigilance Bureau Punjab

ਵਿਜੀਲੈਂਸ ਵੱਲੋਂ ਅਕਾਲੀ ਆਗੂਆਂ ਨੂੰ ਤਲਬ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਚੰਡੀਗੜ੍ਹ - ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਦੀ ਜਾਂਚ ਵਿਚ ਅਕਾਲੀ ਆਗੂਆਂ ਨੂੰ ਵੀ ਘੇਰ ਲਿਆ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸੀਨੀਅਰ ਅਧਿਕਾਰੀ ਨੇ ਖੁਲਾਸਾ ਕੀਤਾ ਹੈ ਕਿ ਅਕਾਲੀ ਦਲ ਨਾਲ ਸਬੰਧਤ ਅਜਿਹੇ ਛੇ ਤੋਂ ਵੱਧ ਸਿਆਸਤਦਾਨਾਂ ਦੇ ਖਿਲਾਫ਼ ਭ੍ਰਿਸ਼ਟਾਚਾਰ ਅਤੇ ਸਰੋਤਾਂ ਤੋਂ ਵੱਧ ਆਮਦਨ ਦੇ ਮਾਮਲਿਆਂ ਦੀ ਜਾਂਚ ਸ਼ੁਰੂ ਕੀਤੀ ਗਈ ਹੈ, ਜੋ ਅਕਾਲੀ -ਭਾਜਪਾ ਸਰਕਾਰ ਦੇ ਸਮੇਂ ਮੰਤਰੀ, ਮੁੱਖ ਸੰਸਦੀ ਸਕੱਤਰ ਅਤੇ ਵਿਧਾਇਕ ਰਹੇ ਹਨ। ਵਿਜੀਲੈਂਸ ਵੱਲੋਂ ਅਕਾਲੀ ਆਗੂਆਂ ਨੂੰ ਤਲਬ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਬਿਊਰੋ ਨੂੰ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਵਿਭਾਗਾਂ ਵਿਚ ਹੋਏ ਘਪਲਿਆਂ ਅਤੇ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ ਤੇ ਇਨ੍ਹਾਂ ਸ਼ਿਕਾਇਤਾਂ ਦੀ ਪੁਸ਼ਟੀ ਲਈ ਡੀਐਸਪੀ ਅਤੇ ਐਸਪੀ ਪੱਧਰ ਦੇ ਅਧਿਕਾਰੀਆਂ ਤੋਂ ਮੁੱਢਲੀਆਂ ਤੱਥ ਖੋਜ ਰਿਪੋਰਟਾਂ ਤਿਆਰ ਕਰਵਾਈਆਂ ਗਈਆਂ ਸਨ। ਇਨ੍ਹਾਂ ਰਿਪੋਰਟਾਂ ਦੇ ਆਧਾਰ ’ਤੇ ਹੀ ਵਿਜੀਲੈਂਸ ਨੇ ਕਾਰਵਾਈ ਨੂੰ ਅੱਗੇ ਵਧਾਇਆ ਹੈ।

ਵਿਜੀਲੈਂਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਸਿੰਜਾਈ ਵਿਭਾਗ ਵਿੱਚ ਹੋਏ ਕਥਿਤ ਬਹੁ-ਕਰੋੜੀ ਘੁਟਾਲੇ ਦੇ ਮਾਮਲੇ ਦੀ ਜਾਂਚ ਵਿਚ ਤਾਂ ਦੋ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਸ਼ਰਨਜੀਤ ਸਿੰਘ ਢਿੱਲੋਂ ਜਾਂਚ ਦਾ ਸਾਹਮਣਾ ਕਰ ਰਹੇ ਹਨ ਤੇ ਇਨ੍ਹਾਂ ਮਾਮਲਿਆਂ ਵਿਚ ਸਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲਿਆਂ ਦੀ ਤੱਥ ਖੋਜ ਪੜਤਾਲ ਵੀ ਨਾਲੋ ਨਾਲ ਚੱਲ ਰਹੀ ਹੈ। ਇਸ ਮਾਮਲੇ ਸਮੇਤ ਸਿੱਖਿਆ, ਦਿਹਾਤੀ ਵਿਕਾਸ ਤੇ ਪੰਚਾਇਤ ਅਤੇ ਖੁਰਾਕ ਤੇ ਸਪਲਾਈ ਵਿਭਾਗ ਵਿੱਚ ਹੋਈਆਂ ਵਿੱਤੀ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਵੀ ਹਾਸਲ ਹੋਈਆਂ ਹਨ, ਜਿਨ੍ਹਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ। 

 


 

SHARE ARTICLE

ਏਜੰਸੀ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement