ਪੰਜਾਬ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ: ਗੁਰਮੀਤ ਸਿੰਘ ਖੁੱਡੀਆਂ
Published : Jun 29, 2023, 4:00 pm IST
Updated : Jun 29, 2023, 4:00 pm IST
SHARE ARTICLE
photo
photo

ਇਸ ਦੇਸੀ ਨਸਲ ਨੂੰ ਸੂਬੇ ਵਿੱਚ ਪ੍ਰਫੁੱਲਿਤ ਕਰਨ ਲਈ ਨੀਲੀ ਰਾਵੀ ਮੱਝਾਂ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਚਲਾਈ ਜਾ ਰਹੀ ਹੈ।  

 

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਮੁਲਕ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਦੇਸੀ ਨਸਲ ਨੂੰ ਸੂਬੇ ਵਿੱਚ ਪ੍ਰਫੁੱਲਿਤ ਕਰਨ ਲਈ ਨੀਲੀ ਰਾਵੀ ਮੱਝਾਂ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਚਲਾਈ ਜਾ ਰਹੀ ਹੈ।  

 ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿਉਂਕਿ ਪੰਜਾਬ ਨੇ ਨੀਲੀ ਰਾਵੀ ਮੱਝਾਂ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸਦੇ ਨਾਲ ਹੀ ਸੂਬੇ ਨੇ ਮੁਰਾਹ ਨਸਲ ਦੀਆਂ ਮੱਝਾਂ ਦੀ ਪ੍ਰੋਜਨੀ ਟੈਸਟਿੰਗ ਸਕੀਮ ਵਿੱਚ ਪੰਜਵਾਂ ਅਤੇ ਸਾਹੀਵਾਲ ਗਊਆਂ ਦੀ ਪ੍ਰੋਜਨੀ ਟੈਸਟਿੰਗ ਸਕੀਮ ਵਿੱਚ 6ਵਾਂ ਸਥਾਨ ਹਾਸਲ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਨੇ ਮੁਰਾਹ ਪ੍ਰੋਜਨੀ ਟੈਸਟਿੰਗ ਪ੍ਰਾਜੈਕਟ ਦਾ ਟੀਚਾ ਪਹਿਲਾਂ ਹੀ ਹਾਸਲ ਕਰ ਲਿਆ ਹੈ, ਜੋ ਸਾਲ 2024 ਵਿੱਚ ਪੂਰਾ ਕੀਤਾ ਜਾਣਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਮੁੱਖ ਮੰਤਵ ਇਨ੍ਹਾਂ ਤਿੰਨੇਂ ਨਸਲਾਂ ਦੀਆਂ ਵੱਧ ਦੁੱਧ ਦੇਣ ਦੀ ਸਮਰੱਥਾ ਰੱਖਣ ਵਾਲੀਆਂ ਮੱਝਾਂ ਤੇ ਗਊਆਂ ਵਿੱਚੋਂ ਉੱਚ ਪੱਧਰੀ ਨਸਲ ਦੇ ਸਾਨ੍ਹ ਪੈਦਾ ਕਰਨਾ ਸੀ।

ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਦੀ ਭਲਾਈ ਸਬੰਧੀ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੰਪੀ ਸਕਿੱਨ ਦੇ ਫੈਲਾਅ ਨੂੰ ਰੋਕਣ ਲਈ ਹੁਣ ਤੱਕ ਸੂਬੇ ਵਿੱਚ ਗਊਆਂ ਨੂੰ ਗੌਟ ਪੌਕਸ ਵੈਕਸੀਨ ਦੀਆਂ ਕੁੱਲ 25 ਲੱਖ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਸ਼ੂਆਂ ਨੂੰ ਗਲਘੋਟੂ ਬਿਮਾਰੀ ਤੋਂ ਬਚਾਉਣ ਲਈ ਸੂਬਾ ਪੱਧਰੀ ਮੁਹਿੰਮ ਤਹਿਤ ਟੀਕੇ ਲਗਾਏ ਜਾ ਰਹੇ ਹਨ ਅਤੇ ਸੂਬੇ ਵਿੱਚ ਮੂੰਹਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਵੈਕਸੀਨ ਲਗਾਉਣ ਲਈ ਜਲਦੀ ਹੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਨੇ ਵੱਛੀਆਂ/ਕੱਟੀਆਂ ਪੈਦਾ ਕਰਨ ਲਈ ਸੈਕਸਡ ਸੀਮਨ ਦੇ 75,000 ਟੀਕੇ ਵੀ ਖਰੀਦੇ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਤੋਂ ਇਲਾਵਾ ਨਰਾਂ ਦੀ ਸੰਭਾਲ 'ਤੇ ਹੋਣ ਵਾਲੇ ਖਰਚਿਆਂ ਨੂੰ ਘਟਾਇਆ ਜਾ ਸਕੇ। ਸੂਬੇ ਦੇ ਸਾਰੇ ਪਸ਼ੂ ਹਸਪਤਾਲਾਂ/ਡਿਸਪੈਂਸਰੀਆਂ ਵਿੱਚ ਇਹ ਟੀਕੇ ਪਹਿਲਾਂ ਹੀ ਸਸਤੀਆਂ ਦਰਾਂ 'ਤੇ ਉਪਲਬਧ ਕਰਵਾਏ ਜਾ ਚੁੱਕੇ ਹਨ ਜਿਸ ਦਾ ਉਦੇਸ਼ ਭਵਿੱਖ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਕਿਸਾਨਾਂ ਦੀ ਸਹਾਇਤਾ ਕਰਨਾ ਹੈ।

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਇਨ੍ਹਾਂ ਤਿੰਨ ਪ੍ਰੋਜੈਕਟਾਂ ਪ੍ਰੋਜਨੀ ਟੈਸਟਿੰਗ ਮੁਰਾਹ, ਪ੍ਰੋਜਨੀ ਟੈਸਟਿੰਗ ਸਾਹੀਵਾਲ ਅਤੇ ਪੈਡਿਗਰੀ ਸਿਲੈਕਸ਼ਨ ਨੀਲੀ ਰਾਵੀ ਤਹਿਤ ਵਿਭਾਗ ਦੇ ਸੀਮਨ ਸਟੇਸ਼ਨਾਂ ਰੋਪੜ ਅਤੇ ਨਾਭਾ ਵਿੱਚ ਉੱਚ ਨਸਲ ਦੇ ਕੱਟੇ/ਵੱਛੇ ਸਪਲਾਈ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ ਸੂਬੇ ਅਤੇ ਪੂਰੇ ਭਾਰਤ ਦੇ ਸੀਮਨ ਸਟੇਸ਼ਨਾਂ ਨੂੰ 536 ਵੱਛੇ/ਕੱਟੇ ਸਪਲਾਈ ਕੀਤੇ ਜਾ ਚੁੱਕੇ ਹਨ। ਕਿਸਾਨਾਂ ਦੇ 6 ਮਹੀਨੇ ਤੋਂ 2 ਸਾਲ ਤੱਕ ਦੇ ਨਸਲੀ ਵੱਛਿਆਂ/ਕੱਟਿਆਂ ਦੀ ਖਰੀਦ 6500 ਤੋਂ 65000 ਰੁਪਏ ਪ੍ਰਤੀ ਨਰ ਦੇ ਹਿਸਾਬ ਨਾਲ ਕੀਤੀ ਜਾਂਦੀ ਹੈ।

SHARE ARTICLE

ਏਜੰਸੀ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement