ਖੰਨਾ 'ਚ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਮੌਤ ਦੇ ਕਾਰਨਾਂ ਦਾ ਨਹੀਂ ਹੋਇਆ ਖ਼ੁਲਾਸਾ 
Published : Jun 29, 2023, 2:45 pm IST
Updated : Jun 29, 2023, 2:45 pm IST
SHARE ARTICLE
File Photo
File Photo

ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਲੁਧਿਆਣਾ - ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ 'ਚ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ ਪਰ ਨੌਜਵਾਨ ਦੀ ਹਾਲਤ ਨੂੰ ਦੇਖਦੇ ਹੋਏ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੋ ਸਕਦੀ ਹੈ। ਮ੍ਰਿਤਕ ਦੀ ਪਛਾਣ 22 ਸਾਲਾ ਮਨੀਸ਼ ਵਾਸੀ ਮਾਡਲ ਟਾਊਨ ਅਮਲੋਹ ਰੋਡ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਥਾਣਾ ਸਿਟੀ-2 ਦੇ ਐਸਐਚਓ ਕੁਲਜਿੰਦਰ ਸਿੰਘ ਅਨੁਸਾਰ ਪੁਲਿਸ ਨੇ ਮਨੀਸ਼ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।  ਮੌਤ ਕਿਵੇਂ ਹੋਈ ਇਸ ਬਾਰੇ ਫਿਲਹਾਲ ਕੁਝ ਨਹੀਂ ਕਿਹਾ ਗਿਆ ਹੈ। ਇਸ ਦਾ ਅਸਲ ਕਾਰਨ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। 

ਪ੍ਰਾਪਤ ਜਾਣਕਾਰੀ ਅਨੁਸਾਰ ਮਨੀਸ਼ ਚਿਕਨ ਦੀ ਡਲਿਵਰੀ ਦਾ ਕੰਮ ਕਰਦਾ ਸੀ। ਬੇਹੋਸ਼ੀ ਦੀ ਹਾਲਤ 'ਚ ਮੰਗਲਵਾਰ ਰਾਤ ਉਸ ਦੇ ਦੋ ਦੋਸਤ ਉਸ ਨੂੰ ਸਿਵਲ ਹਸਪਤਾਲ ਲੈ ਕੇ ਆਏ। ਜਦੋਂ ਮਨੀਸ਼ ਨੂੰ ਬਾਈਕ 'ਤੇ ਲਿਆਂਦਾ ਜਾ ਰਿਹਾ ਸੀ ਤਾਂ ਉਸ ਦੀ ਇਕ ਲੱਤ ਜ਼ਮੀਨ 'ਤੇ ਘਿਸਟ ਰਹੀ ਸੀ, ਜਿਸ ਕਾਰਨ ਉਸ ਦੀ ਲੱਤ 'ਚੋਂ ਕਾਫੀ ਖੂਨ ਨਿਕਲ ਰਿਹਾ ਸੀ।  

ਡਾਕਟਰਾਂ ਨੇ ਮਨੀਸ਼ ਨੂੰ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ। ਉਸ ਦੇ ਦੋਸਤਾਂ ਨੇ ਡਾਕਟਰ ਨੂੰ ਦੱਸਿਆ ਕਿ ਨਸ਼ੇ ਦੀ ਓਵਰਡੋਜ਼ ਕਾਰਨ ਅਜਿਹਾ ਹੋਇਆ ਹੈ। ਡਾਕਟਰ ਨੇ ਸਥਿਤੀ ਨੂੰ ਦੇਖਿਆ ਅਤੇ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਮਨੀਸ਼ ਨੂੰ ਵੱਡੇ ਹਸਪਤਾਲ ਲਈ ਰੈਫਰ ਕਰ ਦਿੱਤਾ। ਇਸ ਦੌਰਾਨ ਮਨੀਸ਼ ਦੇ ਦੋਸਤਾਂ ਨੇ ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਣ ਲਈ ਕਹਿ ਕੇ ਘਰ ਛੱਡ ਦਿੱਤਾ। 

ਦੱਸਿਆ ਜਾ ਰਿਹਾ ਹੈ ਕਿ ਮਨੀਸ਼ ਰਾਤ ਭਰ ਇਸੇ ਹਾਲਤ 'ਚ ਘਰ 'ਚ ਪਿਆ ਰਿਹਾ। ਬੁੱਧਵਾਰ ਸਵੇਰੇ ਪਰਿਵਾਰਕ ਮੈਂਬਰਾਂ ਨੇ ਇਹ ਸਮਝਿਆ ਕਿ ਉਹ ਨਸ਼ਾ ਕਰ ਕੇ ਆਇਆ ਹੈ, ਸਵੇਰੇ ਉਸ ਦੀ ਦੇਖ-ਭਾਲ ਕੀਤੀ ਅਤੇ ਉਸ ਦੀ ਹਾਲਤ ਨੂੰ ਦੇਖ ਦੇ ਹੋਏ ਉਸ ਨੂੰ ਸਿਵਲ ਹਸਪਤਾਲ ਲੈ ਆਏ। ਇੱਥੇ ਡਾਕਟਰ ਤੋਂ ਸਾਰਾ ਮਾਮਲਾ ਪਤਾ ਲੱਗਾ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਉਸ ਦਾ ਸਾਰਾ ਸਰੀਰ ਨੀਲਾ ਹੋ ਗਿਆ ਸੀ।

SHARE ARTICLE

ਏਜੰਸੀ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement