Jalandhar News : ਮਾਂ ਨੇ PubG ਖੇਡਣ ਤੋਂ ਕੀਤਾ ਮਨ੍ਹਾ , 17 ਸਾਲਾ ਬੇਟੇ ਨੇ ਚੁੱਕਿਆ ਖੌਫਨਾਕ ਕਦਮ
Published : Jun 29, 2024, 2:17 pm IST
Updated : Jun 29, 2024, 2:17 pm IST
SHARE ARTICLE
 17-year-old boy Suicide
17-year-old boy Suicide

ਹਾਲਾਂਕਿ ਜਲੰਧਰ ਪੁਲਿਸ ਦੇ ਏਸੀਪੀ ਨੇ ਕੀਤਾ ਇਨਕਾਰ, ਕਿਹਾ- ਲੜਕਾ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ

Jalandhar News : ਜਲੰਧਰ ਦੇ ਮਾਡਲ ਟਾਊਨ 'ਚ ਆਪਣੀ ਮਾਂ ਵੱਲੋਂ PubG ਖੇਡਣ ਤੋਂ ਰੋਕਣ 'ਤੇ ਇਕ 17 ਸਾਲਾ ਲੜਕੇ ਨੇ ਖੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ ਵਜੋਂ ਹੋਈ ਹੈ ,ਜੋ 12ਵੀਂ ਜਮਾਤ ਵਿੱਚ ਪੜ੍ਹਦਾ ਸੀ। ਬੇਟੇ ਦੇ ਇਸ ਖੌਫਨਾਕ ਕਦਮ ਨਾਲ ਪੂਰਾ ਪਰਿਵਾਰ ਗਹਿਰੇ ਸਦਮੇ 'ਚ ਹੈ।

 ਮਾਂ ਨੇ ਗੇਮ ਖੇਡਣ ਤੋਂ ਕੀਤਾ ਸੀ ਮਨ੍ਹਾ 

ਪੀੜਤ ਰਾਮਚੰਦਰ ਨੇ ਦੱਸਿਆ ਕਿ ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਸੀਨੀਅਰ ਲਾਈਨ ਮੈਨ ਅਫਸਰ ਹੈ। ਜਦੋਂ ਉਸ ਦਾ ਬੇਟਾ ਆਪਣੇ ਮੋਬਾਈਲ 'ਤੇ ਗੇਮ ਖੇਡ ਰਿਹਾ ਸੀ ਤਾਂ ਉਸ ਦੀ ਪਤਨੀ ਨੇ ਉਸ ਨੂੰ ਝਿੜਕਿਆ ਅਤੇ ਉਸਨੂੰ ਮੋਬਾਈਲ ਰੱਖਣ ਲਈ ਕਿਹਾ। 

ਇਸ ਤੋਂ ਬੇਟਾ ਇੰਨਾ ਨਿਰਾਸ਼ ਹੋ ਗਿਆ ਕਿ ਉਸ ਨੇ ਆਪਣੇ ਕਮਰੇ 'ਚ ਜਾ ਕੇ ਫਾਹਾ ਲੈ ਲਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬੱਚੇ ਦੀ ਮੌਤ ਕਾਰਨ ਪਰਿਵਾਰ 'ਚ ਮਾਤਮ ਦਾ ਮਾਹੌਲ ਹੈ।

ਇਹ ਵੀ ਕਿਹਾ ਜਾ ਰਿਹਾ ਹੈ ਕਿ ਮ੍ਰਿਤਕ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸੀ। ਸਕੂਲ ਦੀਆਂ ਛੁੱਟੀਆਂ ਹੋਣ 'ਤੇ ਉਹ ਆਪਣਾ ਜ਼ਿਆਦਾਤਰ ਸਮਾਂ ਆਪਣੇ ਮੋਬਾਈਲ 'ਤੇ ਗੇਮ ਖੇਡ ਕੇ ਬਤੀਤ ਕਰਦਾ ਸੀ। ਇਸ ਕਾਰਨ ਮਾਂ ਨੇ ਬੀਤੀ ਰਾਤ ਬੱਚੇ ਨੂੰ ਝਿੜਕਿਆ ਅਤੇ ਉਸ ਨੇ ਕਮਰੇ ਵਿੱਚ ਜਾ ਕੇ ਫਾਹਾ ਲੈ ਲਿਆ। 

ਕਥਿਤ ਤੌਰ 'ਤੇ ਜਲੰਧਰ ਪੁਲਿਸ ਦੇ ਏਸੀਪੀ ਹਰਜਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਕੁਝ ਨਹੀਂ ਹੈ, ਬੱਚਾ ਪਰਵਾਸੀ ਪਰਿਵਾਰ ਦਾ ਸੀ। ਉਹ ਮਾਨਸਿਕ ਤੌਰ 'ਤੇ ਕਾਫੀ ਪ੍ਰੇਸ਼ਾਨ ਸੀ। ਉਹ ਮਾਡਲ ਟਾਊਨ ਵਿੱਚ ਕਿਸੇ ਦੇ ਘਰ ਕੇਅਰਟੇਕਰ ਦਾ ਕੰਮ ਕਰਦਾ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਜਲਦੀ ਹੀ ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕਰੇਗੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement