Dera Baba Nanak News: ਛੁੱਟੀ 'ਤੇ ਆਏ ਸਿੱਖ ਫੌਜੀ ਦੀ ਭੇਤਭਰੇ ਹਾਲਾਤ 'ਚ ਮਿਲੀ ਲਾਸ਼, ਅੱਜ ਜਾਣਾ ਸੀ ਡਿਊਟੀ 'ਤੇ ਵਾਪਸ
Published : Jun 29, 2024, 12:16 pm IST
Updated : Jun 29, 2024, 12:16 pm IST
SHARE ARTICLE
Dead body of Sikh soldier Dera Baba Nanak
Dead body of Sikh soldier Dera Baba Nanak

Dera Baba Nanak News: ਮਾਪਿਆਂ ਨੇ ਦੋਸਤ ਤੇ ਹੀ ਲਗਾਏ ਮਾਰਨ ਦੇ

Dead body of Sikh soldier Dera Baba Nanak : ਡੇਰਾ ਬਾਬਾ ਨਾਨਕ ਦੇ ਨੇੜਲੇ ਪਿੰਡ ਮੰਗੀਆਂ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਛੁੱਟੀ ਆਏ ਸਿੱਖ ਫੌਜੀ ਜਵਾਨ ਦੀ ਭੇਦਭਰੇ ਹਾਲਾਤ ਵਿਚ ਮੌਤ ਹੋ ਗਈ ਹੈ। ਮ੍ਰਿਤਕ ਫੌਜੀ ਦੀ ਪਹਿਚਾਣ 24 ਸਾਲਾ ਫੌਜੀ ਨੌਜਵਾਨ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਭੇਦਭਰੇ ਹਾਲਾਤ ਵਿੱਚ ਪਿੰਡ ਸ਼ਾਹਪੁਰ ਜਾਜਨ ਦੇ ਸ਼ੱਕੀ ਨਾਲੇ ਵਿੱਚੋਂ ਲਾਸ਼ ਮਿਲਣ ਨਾਲ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Ladakh Indian Army Tank Accident: ਲੱਦਾਖ 'ਚ ਟੈਂਕ ਅਭਿਆਸ ਦੌਰਾਨ ਹਾਦਸਾ, ਦਰਿਆ ਪਾਰ ਕਰਦੇ ਸਮੇਂ ਪਾਣੀ ਦਾ ਵਧਿਆ ਪੱਧਰ, ਕਈ ਜਵਾਨ ਸ਼ਹੀਦ

ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਪ੍ਰੀਤ ਸਿੰਘ ਪੰਜ ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਤੇ ਇਹ 11 ਸਿੱਖ ਰੈਜੀਮੈਂਟ ਦੇ ਜਵਾਨ ਵਜੋਂ ਲਖਨਊ ਵਿਖੇ ਆਪਣੀ ਸੇਵਾ ਨਿਭਾ ਰਿਹਾ ਸੀ। ਬੀਤੇ ਦੋ ਮਹੀਨੇ ਪਹਿਲਾਂ ਛੁੱਟੀ ਲੈ ਕੇ ਘਰ ਆਇਆ ਹੋਇਆ ਸੀ ਤੇ ਇਸ ਨੇ 29 ਜੂਨ ਨੂੰ ਆਪਣੀ ਯੂਨਿਟ ਵਿੱਚ ਹਾਜ਼ਰ ਹੋਣਾ ਸੀ।

ਇਹ ਵੀ ਪੜ੍ਹੋ: Punjab News: ਵਿਅਕਤੀ ਨੂੰ ਸਿਨੇਮਾ ਘਰ ਤੋਂ ਬਰਗਰ ਖਾਣਾ ਪਿਆ ਮਹਿੰਗਾ; ਬਰਗਰ 'ਚੋਂ ਨਿਕਲੇ ਕੀੜੇ

ਉਨਾਂ ਦੱਸਿਆ ਕਿ 26 ਜੂਨ ਨੂੰ ਇਹ ਆਪਣੇ ਪਿੰਡ ਦੇ ਕਿਸੇ ਨੌਜਵਾਨ ਨਾਲ ਬਾਹਰ ਕੰਮ ਉਤੇ ਗਿਆ ਸੀ ਪਰ ਇਹ 26 ਜੂਨ ਸ਼ਾਮ ਤੱਕ ਘਰ ਵਾਪਸ ਨਹੀਂ ਆਇਆ ਤੇ ਸਾਡੇ ਵੱਲੋਂ ਪੁਲਿਸ ਚੌਂਕੀ ਧਰਮਕੋਟ ਰੰਧਾਵਾ ਵਿਖੇ ਗੁੰਮਸ਼ੁਦਾ ਦੀ ਰਿਪੋਰਟ ਦਰਜ ਕਰਵਾਈ ਗਈ। ਅੱਜ ਸਾਡੇ ਵੱਲੋਂ ਆਪਣੇ ਤੌਰ ਉਤੇ ਪਿੰਡ ਦੇ ਲੋਕਾਂ ਦੀ ਮਦਦ ਨਾਲ ਸ਼ਾਹਪੁਰ ਜਾਜਨ ਸ਼ੱਕੀ ਨਾਲੇ ਉਤੇ ਭਾਲ ਕੀਤੀ ਜਾ ਰਹੀ ਸੀ ਤਾਂ ਇਸ ਸ਼ੱਕੀ ਨਾਲੇ ਵਿੱਚੋਂ ਅੱਧ ਗਲੀ ਸੜੀ ਲਾਸ਼ ਬਰਾਮਦ ਹੋਈ ਹੈ।
ਪਰਿਵਾਰ ਵੱਲੋਂ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਜਿਸ ਨੌਜਵਾਨ ਦੇ ਨਾਲ ਉਹ ਘਰੋਂ ਗਿਆ ਸੀ ਉਸ ਵੱਲੋਂ ਉਸ ਨਾਲ ਕੋਈ ਮਦਭਾਗੀ ਘਟਨਾ ਕੀਤੀ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Dead body of Sikh soldier Dera Baba Nanak, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement