Jalandhar News: ਜਲੰਧਰ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਦੇ 5 ਗੁਰਗੇ ਹਥਿਆਰਾਂ ਸਣੇ ਕੀਤੇ ਗ੍ਰਿਫਤਾਰ
Published : Jun 29, 2024, 3:40 pm IST
Updated : Jun 29, 2024, 3:40 pm IST
SHARE ARTICLE
Jalandhar police arrested 5 gang members of Sonu Khatri gang with weapons
Jalandhar police arrested 5 gang members of Sonu Khatri gang with weapons

Jalandhar News: ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਸੀ ਤਿਆਰੀ

Jalandhar police arrested 5 gang members of Sonu Khatri gang with weapons: ਜਲੰਧਰ ਦਿਹਾਤੀ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਦਿਹਾਤੀ ਪੁਲਿਸ ਨੇ ਪੰਜ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜ ਮੁਲਜ਼ਮ ਅਮਰੀਕਾ ਸਥਿਤ ਗੈਂਗਸਟਰ ਸੋਨੂੰ ਖੱਤਰੀ ਅਤੇ ਸੋਰਵ ਗੁੱਜਰ ਗੈਂਗ ਦੇ ਸੰਪਰਕ ਵਿਚ ਸਨ। ਉਨ੍ਹਾਂ ਨੂੰ ਹੁਸ਼ਿਆਰਪੁਰ ਅਤੇ ਆਦਮਪੁਰ ਵਿੱਚ ਆਪਣੇ ਵਿਰੋਧੀ ਗਿਰੋਹ ਦੇ ਕਾਰਕੁਨਾਂ ਨੂੰ ਮਾਰਨਾ ਸੀ। ਹਾਲਾਂਕਿ ਇਸ ਤੋਂ ਪਹਿਲਾਂ ਉਕਤ ਮੁਲਜ਼ਮਾਂ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ: Rajkot Airport News: ਦਿੱਲੀ ਤੋਂ ਬਾਅਦ ਰਾਜਕੋਟ ਏਅਰਪੋਰਟ 'ਤੇ ਵੀ ਹਾਦਸਾ, ਭਾਰੀ ਮੀਂਹ ਕਾਰਨ ਡਿੱਗੀ ਏਅਰਪੋਰਟ ਦੀ ਛੱਤ

ਪੁਲਿਸ ਨੇ ਮੁਲਜ਼ਮਾਂ ਕੋਲੋਂ ਕੁੱਲ ਪੰਜ ਹਥਿਆਰ ਬਰਾਮਦ ਕੀਤੇ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸ਼ਿਵ ਦਿਆਲ ਉਰਫ਼ ਬਿੱਲਾ ਵਾਸੀ ਹੁਸ਼ਿਆਰਪੁਰ, ਜਸਵਿੰਦਰ ਸਿੰਘ ਉਰਫ਼ ਕਾਲਾ ਵਾਸੀ ਆਦਮਪੁਰ, ਹਰਜੀਤ ਸਿੰਘ ਉਰਫ਼ ਗੋਰਾ, ਚੰਦਰ ਸ਼ੇਖਰ ਉਰਫ਼ ਪੰਡਤ ਵਾਸੀ ਹੁਸ਼ਿਆਰਪੁਰ ਅਤੇ ਗੁਰਵਿੰਦਰ ਸਿੰਘ ਉਰਫ਼ ਸੁੱਚਾ ਉਰਫ਼ ਗਿੰਦੂ ਵਾਸੀ ਕਪੂਰਥਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Famous Actor Charanjit Sandhu Death: ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ, ਪ੍ਰਸਿੱਧ ਕਾਮੇਡੀ ਅਦਾਕਾਰ ਦੀ ਹੋਈ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਹਥਿਆਰਾਂ ਦਾ ਆਰਡਰ ਅਮਰੀਕਾ ਵਿੱਚ ਬੈਠੇ ਇੱਕ ਗੈਂਗਸਟਰ ਨੇ ਦਿੱਤਾ ਸੀ। ਮੁਲਜ਼ਮ ਖੁਦ ਮੱਧ ਪ੍ਰਦੇਸ਼ ਤੋਂ ਹਥਿਆਰ ਲੈ ਕੇ ਆਏ ਸਨ। ਪੁਲਿਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਮਗਰੋਂ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਫਿਲੌਰ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਫਿਲੌਰ ਨੇੜਿਓਂ ਉਪਰੋਕਤ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਫਿਲੌਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 ਦੱਸ ਦੇਈਏ ਕਿ ਪੁਲਿਸ ਨੇ ਮੱਧ ਪ੍ਰਦੇਸ਼ ਦੇ ਹਥਿਆਰ ਸਪਲਾਈ ਕਰਨ ਵਾਲਿਆਂ ਦੇ ਸਬੰਧਾਂ 'ਤੇ ਜਾਂਚ ਸ਼ੁਰੂ ਕਰ ਦਿਤੀ ਹੈ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮਾਂ ਨੇ ਸਿਰਫ਼ ਹਥਿਆਰਾਂ ਦੀ ਡਲਿਵਰੀ ਲਈ ਸੀ, ਉਕਤ ਹਥਿਆਰਾਂ ਦੇ ਪੈਸੇ ਵੀ ਵਿਦੇਸ਼ ਤੋਂ ਸਿੱਧੇ ਸਪਲਾਇਰ ਨੂੰ ਭੇਜੇ ਸਨ।
ਪੁਲਿਸ ਨੇ ਮੁਲਜ਼ਮਾਂ ਕੋਲੋਂ 4 ਪਿਸਤੌਲ, 8 ਜ਼ਿੰਦਾ ਕਾਰਤੂਸ, 8 ਮੈਗਜ਼ੀਨ, ਇੱਕ ਦੇਸੀ ਪਿਸਤੌਲ, ਇੱਕ ਜ਼ਿੰਦਾ ਕਾਰਤੂਸ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਸਾਰੀਆਂ ਵਸਤੂਆਂ ਮੁਲਜ਼ਮਾਂ ਵੱਲੋਂ ਜੁਰਮ ਵਿਚ ਵਰਤਣੀਆਂ ਸਨ। ਕਾਲਾ ਅਤੇ ਗੋਰਾ ਖਿਲਾਫ ਪਹਿਲਾਂ ਵੀ ਲੁੱਟ-ਖੋਹ ਦਾ ਇਕ ਮਾਮਲਾ ਦਰਜ ਹੈ।

(For more news apart from Jalandhar police arrested 5 gang members of Sonu Khatri gang with weapons, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement