Kulwant Rauke News: ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ ਕੁਲਵੰਤ ਰਾਊਕੇ ਜੇਲ ਤੋਂ ਲੜੇਗਾ ਚੋਣ, NSA ਤਹਿਤ ਡਿਬਰੂਗੜ੍ਹ ਜੇਲ 'ਚ ਹਨ ਬੰਦ
Published : Jun 29, 2024, 12:30 pm IST
Updated : Jun 29, 2024, 1:00 pm IST
SHARE ARTICLE
Kulwant Rauke Election News
Kulwant Rauke Election News

Kulwant Rauke Election News: ਬਰਨਾਲਾ ਵਿਧਾਨ ਸਭਾ ਉਪ ਚੋਣ 'ਚ ਨਾਮਜ਼ਦਗੀ ਦਾਖਲ ਕਰਨਗੇ

Kulwant Rauke will contest the election from jail News : ਅੰਮ੍ਰਿਤਪਾਲ ਸਿੰਘ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਕੁਲਵੰਤ ਸਿੰਘ ਰਾਊਕੇ ਹੁਣ ਬਰਨਾਲਾ ਵਿਧਾਨ ਸਭਾ ਉਪ ਚੋਣ ਲੜਨਗੇ। ਉਨ੍ਹਾਂ ਦੇ ਭਰਾ ਮਹਾ ਸਿੰਘ ਨੇ ਸ਼ੁੱਕਰਵਾਰ ਨੂੰ ਮੀਡੀਆ ਨਾਲ ਇਹ ਜਾਣਕਾਰੀ ਸਾਂਝੀ ਕੀਤੀ। ਜੇਲ ਤੋਂ ਚੋਣ ਲੜਨ ਵਾਲੇ ਅੰਮ੍ਰਿਤਪਾਲ ਨੇ ਹਾਲ ਹੀ ਵਿਚ ਪੰਜਾਬ ਦੀ ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਵੱਡੇ ਫਰਕ ਨਾਲ ਜਿੱਤੀ ਸੀ।

 ਇਹ ਵੀ ਪੜ੍ਹੋ: Kulwant Rauke Election News: ਅੰਮ੍ਰਿਤਪਾਲ ਸਿੰਘ ਦਾ ਸਾਥੀ ਕੁਲਵੰਤ ਰਾਊਕੇ ਜੇਲ ਤੋਂ ਲੜੇਗਾ ਚੋਣ, NSA ਤਹਿਤ ਡਿਬਰੂਗੜ੍ਹ ਜੇਲ 'ਚ ਬੰਦ

ਮਹਾ ਸਿੰਘ ਨੇ ਕਿਹਾ- ਮੈਂ ਸ਼ੁੱਕਰਵਾਰ ਨੂੰ ਆਪਣੇ ਭਰਾ ਨਾਲ ਫ਼ੋਨ 'ਤੇ ਗੱਲ ਕੀਤੀ ਸੀ। ਉਨ੍ਹਾਂ ਜੇਲ ਵਿੱਚ ਰਹਿੰਦਿਆਂ ਹੀ ਬਰਨਾਲਾ ਉਪ ਚੋਣ ਲੜਨ ਦਾ ਫੈਸਲਾ ਕੀਤਾ ਹੈ। ਅਸੀਂ ਉਸ ਦਾ ਪੂਰਾ ਸਾਥ ਦੇਵਾਂਗੇ। ਮੋਗਾ ਜ਼ਿਲ੍ਹੇ ਦੇ ਪਿੰਡ ਰਾਊਕੇ ਕਲਾਂ ਦਾ ਰਹਿਣ ਵਾਲਾ ਰਾਊਕੇ (38) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵਿੱਚ ਕਲਰਕ ਵਜੋਂ ਕੰਮ ਕਰਦਾ ਹੈ।

 ਇਹ ਵੀ ਪੜ੍ਹੋ: Dera Baba Nanak News: ਛੁੱਟੀ 'ਤੇ ਆਏ ਸਿੱਖ ਫੌਜੀ ਦੀ ਭੇਤਭਰੇ ਹਾਲਾਤ 'ਚ ਮਿਲੀ ਲਾਸ਼, ਅੱਜ ਜਾਣਾ ਸੀ ਡਿਊਟੀ 'ਤੇ ਵਾਪ

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਗਰਮ ਖਿਆਲੀ ਗਤੀਵਿਧੀਆਂ ਵਿੱਚ ਭਾਗ ਲੈਣ ਦੇ ਦੋਸ਼ ਹੇਠ ਪੰਜਾਬ  ਦੇ ਮੈਂਬਰਾਂ ਵਿਰੁੱਧ ਕੀਤੀ ਕਾਰਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਉਸ ਦੇ ਘਰੋਂ ਹਿਰਾਸਤ ਵਿੱਚ ਲਿਆ ਸੀ। ਰਾਊਕੇ ਦੇ ਪਿਤਾ ਚੜ੍ਹਤ ਸਿੰਘ ਨੂੰ ਵੀ ਪੰਜਾਬ ਵਿੱਚ ਬਗਾਵਤ ਦੇ ਦੌਰ ਵਿੱਚ 25 ਮਾਰਚ 1993 ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ। ਉਹ ਕਦੇ ਘਰ ਨਹੀਂ ਪਰਤੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮਹਾ ਸਿੰਘ ਨੇ ਕਿਹਾ-ਅੱਜ ਤੱਕ ਸਾਨੂੰ ਇਹ ਨਹੀਂ ਪਤਾ ਕਿ ਉਸ ਦੇ ਪਿਤਾ ਨੂੰ ਝੂਠੇ ਮੁਕਾਬਲੇ ਵਿੱਚ ਮਾਰਿਆ ਗਿਆ  ਜਾਂ ਉਹ ਅਜੇ ਜ਼ਿੰਦਾ ਹਨ। ਸਾਡੇ ਕੋਲ ਉਨ੍ਹਾਂ ਦੀ ਮੌਤ ਦਾ ਕੋਈ ਸਬੂਤ ਨਹੀਂ ਹੈ। ਉਨ੍ਹਾਂ ਨੂੰ ਪੁਲਿਸ ਚੁੱਕ ਕੇ ਲੈ ਗਈ ਅਤੇ ਕਦੇ ਵਾਪਸ ਨਹੀਂ ਆਏ। ਉਸ ਦੇ ਪਿਤਾ ਨੂੰ ਵੀ 1987 ਵਿੱਚ ਐਨਐਸਏ ਤਹਿਤ ਜੇਲ ਭੇਜਿਆ ਗਿਆ ਸੀ।

ਮਹਾ ਸਿੰਘ ਨੇ ਕਿਹਾ- ਉਹ ਯੂਥ ਅਕਾਲੀ ਦਲ ਦੇ ਆਗੂ ਸਨ ਅਤੇ ਉਨ੍ਹਾਂ ਨੂੰ ਪੰਜਾਬ ਵਿਚ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਖਾਲਿਸਤਾਨ ਪੱਖੀ ਲਹਿਰ ਦਾ ਸਮਰਥਨ ਕਰਨ ਕਰਕੇ ਹਿਰਾਸਤ ਵਿਚ ਲਿਆ ਗਿਆ ਸੀ। ਬਾਅਦ ਵਿਚ ਉਹ ਸਾਡੇ ਪਿੰਡ ਦਾ ਸਰਪੰਚ ਵੀ ਬਣਿਆ ਅਤੇ 25 ਮਾਰਚ 1993 ਨੂੰ ਪੁਲਿਸ ਨੇ ਉਸ ਨੂੰ ਸਾਡੇ ਘਰੋਂ ਜ਼ਬਰਦਸਤੀ ਚੁੱਕ ਲਿਆ। ਮਹਾ ਸਿੰਘ ਨੇ ਕਿਹਾ- ਸਾਨੂੰ ਨਹੀਂ ਪਤਾ ਕਿ ਉਸ ਨਾਲ ਕੀ ਹੋਇਆ, ਕਿਉਂਕਿ ਸਾਨੂੰ ਉਸ ਦੀ ਲਾਸ਼ ਕਦੇ ਨਹੀਂ ਮਿਲੀ।

ਭਗਵੰਤ ਸਿੰਘ ਉਰਫ ਪ੍ਰਧਾਨ ਬਾਜੇਕੇ ਅਤੇ ਹੁਣ ਰਾਊਕੇ ਨੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਭਗਵੰਤ ਸਿੰਘ ਪ੍ਰਧਾਨ ਬਾਜੇਕੇ ਨੇ ਇਸ ਹਫਤੇ ਦੇ ਸ਼ੁਰੂ ਵਿੱਚ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਗਿੱਦੜਬਾਹਾ ਸੀਟ ਤੋਂ ਉਪ ਚੋਣ ਲੜਨ ਦਾ ਐਲਾਨ ਕੀਤਾ ਸੀ। ਇਹ ਐਲਾਨ ਬਾਜੇਕੇ ਦੇ ਨਾਬਾਲਗ ਪੁੱਤਰ ਨੇ ਕੀਤਾ। ਸੰਗਰੂਰ ਤੋਂ 'ਆਪ' ਦੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੇ ਜਿੱਤਣ ਤੋਂ ਬਾਅਦ ਬਰਨਾਲਾ ਸੀਟ 'ਤੇ ਜ਼ਿਮਨੀ ਚੋਣ ਹੋਣੀ ਹੈ।

(For more news apart from Kulwant Rauke Election News stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement