Punjab News : ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : ਹਰਭਜਨ ਸਿੰਘ ਈ.ਟੀ.ਓ
Published : Jun 29, 2024, 7:15 pm IST
Updated : Jun 29, 2024, 7:15 pm IST
SHARE ARTICLE
Harbhajan Singh ETO
Harbhajan Singh ETO

''ਇਹ ਸ਼ਾਨਦਾਰ ਪ੍ਰਾਪਤੀ ਰਾਜ ਦੇ ਮਜ਼ਬੂਤ ਬਿਜਲੀ ਬੁਨਿਆਦੀ ਢਾਂਚੇ ਅਤੇ ਕੁਸ਼ਲ ਪ੍ਰਬੰਧਨ ਨੂੰ ਦਰਸਾਉਂਦੀ ਹੈ''

Punjab News : ਪੰਜਾਬ ਨੇ 19 ਜੂਨ, 2024 ਨੂੰ ਦਰਜ਼ ਕੀਤੇ 15933 ਮੈਗਾਵਾਟ ਦੇ ਪਿਛਲੇ ਰਿਕਾਰਡ ਨੂੰ ਪਛਾੜਦਿਆਂ 29 ਜੂਨ ਨੂੰ 16089 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਬਿਜਲੀ ਦੀ ਸਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਸਥਾਪਤ ਕੀਤਾ ਹੈ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ  ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਰਾਜ ਦੇ ਮਜ਼ਬੂਤ ਬਿਜਲੀ ਬੁਨਿਆਦੀ ਢਾਂਚੇ ਅਤੇ ਕੁਸ਼ਲ ਪ੍ਰਬੰਧਨ ਨੂੰ ਦਰਸਾਉਂਦੀ ਹੈ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ, "ਪੰਜਾਬ ਵਿੱਚ ਜੂਨ 2024 ਦੀ ਦੂਸਰੇ ਅੱਧ ਦੌਰਾਨ ਲਗਾਤਾਰ 15000 ਮੈਗਾਵਾਟ ਤੋਂ 15800 ਮੈਗਾਵਾਟ ਤੱਕ ਦੀ ਬਿਜਲੀ ਦੀ ਉੱਚ ਸਿਖਰ ਦੀ ਮੰਗ ਪੂਰੀ ਕੀਤੀ ਹੈ, ਜੋ ਪਿਛਲੇ ਸਾਲ ਦੇ ਇਸ ਸਮੇਂ ਦੇ ਮੁਕਾਬਲੇ ਕਾਫ਼ੀ ਜ਼ਿਆਦਾ ਹੈ।"  ਖਾਸ ਤੌਰ 'ਤੇ 26 ਜੂਨ, 2024 ਨੂੰ ਪੰਜਾਬ ਨੇ 9 ਸਤੰਬਰ, 2023 ਨੂੰ ਸਥਾਪਤ ਕੀਤੇ ਗਏ 3427 ਲੱਖ ਯੂਨਿਟ ਦੇ ਪਿਛਲੇ ਰਿਕਾਰਡ ਨੂੰ ਪਾਰ ਕਰਦਿਆਂ ਇੱਕ ਦਿਨ ਵਿੱਚ ਆਪਣੀ ਹੁਣ ਤੱਕ ਦੀ ਸਭ ਤੋਂ ਵੱਧ 3563 ਲੱਖ ਯੂਨਿਟ ਬਿਜਲੀ ਦੀ ਮੰਗ ਨੂੰ ਪੂਰਾ ਕੀਤਾ।

ਬਿਜਲੀ ਮੰਤਰੀ ਨੇ ਇਸ ਸਫਲਤਾ ਦਾ ਸਿਹਰਾ ਪੀ.ਐਸ.ਪੀ.ਸੀ.ਐਲ. ਦੁਆਰਾ ਚੁੱਕੇ ਗਏ ਠੋਸ ਕਦਮਾਂ ਨੂੰ ਦਿੱਤਾ, ਜਿਸ ਦੇ ਨਤੀਜੇ ਵਜੋਂ ਜੂਨ 2024 ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਬਿਜਲੀ ਦੀ ਮੰਗ ਵਿੱਚ ਹੋਏ 28% ਦੇ ਵਾਧੇ ਨੂੰ ਪੂਰਾ ਕੀਤਾ ਗਿਆ (26 ਜੂਨ 2023 ਤੱਕ ਦੇ 5853 ਐਮ.ਯੂ. ਦੇ ਮੁਕਾਬਲੇ 26 ਜੂਨ, 2024 ਤੱਕ 7464 ਐਮ.ਯੂ.)।  ਇਸੇ ਤਰ੍ਹਾਂ ਮਈ 2024 ਵਿੱਚ ਪੀ.ਐਸ.ਪੀ.ਸੀ.ਐਲ ਨੇ 7231 ਐਮ.ਯੂ ਦੀ ਸਪਲਾਈ ਕੀਤੀ, ਜੋ ਕਿ ਮਈ 2023 ਵਿੱਚ ਕੀਤੀ ਗਈ 5270 ਐਮ.ਯੂ. ਸਪਲਾਈ ਤੋਂ 37% ਵੱਧ ਹੈ।

 ਮੰਤਰੀ ਹਰਭਜਨ ਸਿੰਘ ਨੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ 'ਤੇ ਬਿਜਲੀ ਕੱਟ ਲਗਾਏ ਬਿਨਾਂ ਇਹ ਸ਼ਾਨਦਾਰ ਪ੍ਰਾਪਤੀ ਕੀਤੀ ਹੈ, ਨਾਲ ਹੀ ਸੂਬੇ ਦੇ ਖੇਤੀਬਾੜੀ ਖਪਤਕਾਰਾਂ ਨੂੰ ਵੱਧ ਤੋਂ ਵੱਧ ਏ.ਪੀ. ਦੀ ਸਪਲਾਈ ਨੂੰ ਯਕੀਨੀ ਬਣਾਇਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement