Punjab Weather Update: ਪੰਜਾਬ ਵਿਚ ਹਾਲੇ ਹੋਰ ਪਵੇਗਾ ਮੀਂਹ, ਮੌਸਮ ਵਿਭਾਗ ਨੇ ਹਨ੍ਹੇਰੀ ਤੇ ਤੇਜ਼ ਮੀਂਹ ਦਾ ਅਲਰਟ ਕੀਤਾ ਜਾਰੀ

By : GAGANDEEP

Published : Jun 29, 2024, 7:48 am IST
Updated : Jun 29, 2024, 7:49 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਯੈਲੋ ਅਲਰਟ ਕੀਤਾ ਜਾਰੀ

Punjab Weather Update News in punjabi : ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਦਸਤਕ ਦੇਣ ਤੋਂ ਬਾਅਦ ਮਾਨਸੂਨ ਨੇ ਸ਼ੁੱਕਰਵਾਰ ਨੂੰ ਹਰਿਆਣਾ ਵਿੱਚ ਵੀ ਦਸਤਕ ਦਿੱਤੀ। ਆਉਣ ਵਾਲੇ 2-3 ਦਿਨਾਂ 'ਚ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ 'ਚ ਮਾਨਸੂਨ ਸਰਗਰਮ ਹੋਣ ਦਾ ਅਨੁਮਾਨ ਹੈ। ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਸ਼ ਕਾਰਨ ਉੱਤਰੀ ਭਾਰਤ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: Shiromani Akali Dal News: ਅਕਾਲੀ ਦਲ ਦਾ ਬਾਗ਼ੀ ਧੜਾ ਅਕਾਲ ਤਖ਼ਤ ਨੂੰ ਕਚਹਿਰੀ ਬਣਾਉਣ ਦੇ ਵਿਰੋਧ ’ਚ ਨਿਤਰਿਆ

ਪੰਜਾਬ ਦੀ ਗੱਲ ਕਰੀਏ ਤਾਂ IMD ਨੇ ਅੱਜ ਯੈਲੋ ਅਲਰਟ ਜਾਰੀ ਕੀਤਾ ਹੈ। ਮੀਂਹ ਦੀ ਚੇਤਾਵਨੀ ਦੇ ਨਾਲ ਪੰਜਾਬ ਲਈ ਗਰਮ ਅਤੇ ਨਮੀ ਵਾਲੇ ਦਿਨ ਦੀ ਭਵਿੱਖਬਾਣੀ ਕੀਤੀ ਗਈ ਹੈ। ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 28 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: NTA exams new dates: NTA ਨੇ ਤਿੰਨ ਮਹੱਤਵਪੂਰਨ ਪ੍ਰੀਖਿਆਵਾਂ ਲਈ ਨਵੀਆਂ ਤਰੀਕਾਂ ਦਾ ਕੀਤਾ ਐਲਾਨ

ਆਈਐਮਡੀ ਨੇ ਸੂਬੇ ਵਿਚ ਕੁਝ ਹਿੱਸਿਆਂ ਵਿੱਚ 10-15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਲਕੀ ਬਾਰਿਸ਼ ਅਤੇ ਤੂਫ਼ਾਨ ਦੀ ਵੀ ਭਵਿੱਖਬਾਣੀ ਕੀਤੀ ਹੈ।
ਭਾਰਤੀ ਮੌਸਮ ਵਿਭਾਗ (IMD) ਨੇ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਰਿਆਣਾ ਦੇ 12 ਜ਼ਿਲ੍ਹਿਆਂ ਰੇਵਾੜੀ, ਝੱਜਰ, ਗੁਰੂਗ੍ਰਾਮ, ਮੇਵਾਤ, ਪਲਵਲ, ਫਰੀਦਾਬਾਦ, ਸੋਨੀਪਤ, ਪਾਣੀਪਤ, ਪੰਚਕੂਲਾ, ਅੰਬਾਲਾ, ਯਮੁਨਾਨਗਰ ਅਤੇ ਕਰਨਾਲ ਵਿੱਚ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਹੈ।

(For more news apart from Punjab Weather Update News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement