Punjab News : ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਤੋਂ ਮੁਅੱਤਲ ਕਰਨ ’ਤੇ ‘‘ਆਪ’’ ਨੇਤਾ ਨੀਲ ਗਰਗ ਦਾ ਬਿਆਨ

By : BALJINDERK

Published : Jun 29, 2025, 3:16 pm IST
Updated : Jun 29, 2025, 3:16 pm IST
SHARE ARTICLE
ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਤੋਂ ਮੁਅੱਤਲ ਕਰਨ ’ਤੇ ‘‘ਆਪ’’ ਨੇਤਾ ਨੀਲ ਗਰਗ ਦਾ ਬਿਆਨ
ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਤੋਂ ਮੁਅੱਤਲ ਕਰਨ ’ਤੇ ‘‘ਆਪ’’ ਨੇਤਾ ਨੀਲ ਗਰਗ ਦਾ ਬਿਆਨ

Punjab News : ‘‘ਸਾਰਾ ਪੰਜਾਬ ਮਜੀਠੀਆ ਵਿਰੁੱਧ ਕੀਤੀ ਗਈ ਕਾਰਵਾਈ ਦੀ ਪ੍ਰਸ਼ੰਸਾ ਕਰ ਰਿਹਾ ਹੈ, ਵਿਜੇ ਪ੍ਰਤਾਪ ਲਈ ਅਜਿਹੇ ਸਵਾਲ ਉਠਾਉਣਾ ਠੀਕ ਨਹੀਂ

Punjab News in Punjabi : ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਤੋਂ ਮੁਅੱਤਲ ਕਰਨ ’ਤੇ ‘‘ਆਪ’’ ਨੇਤਾ ਨੀਲ ਗਰਗ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ  ਜਿਥੇ ਸਾਰਾ ਪੰਜਾਬ ਮਜੀਠੀਆ ਵਿਰੁੱਧ ਕੀਤੀ ਗਈ ਕਾਰਵਾਈ ਦੀ ਪ੍ਰਸ਼ੰਸਾ ਕਰ ਰਿਹਾ ਹੈ,  ਉਥੇ ਹੀ ਵਿਜੇ ਪ੍ਰਤਾਪ ਨਸ਼ਿਆਂ ਖ਼ਿਲਾਫ਼ ਕਾਰਵਾਈ 'ਤੇ ਸਵਾਲ ਖੜ੍ਹੇ ਕਰ ਰਹੇ ਹਨ।  ਵਿਜੇ ਪ੍ਰਤਾਪ ਲਈ ਅਜਿਹੇ ਸਵਾਲ ਉਠਾਉਣਾ ਠੀਕ ਨਹੀਂ ਹੈ। ਉਹ ਆਪਣੀ ਗੱਲ ਪਾਰਟੀ ਪਲੇਟਫ਼ਾਰਮ 'ਤੇ ਜਾਂ ਸੀਐਮ ਨੂੰ ਮਿਲ ਕੇ ਆਪਣੀ ਗੱਲ ਕਹਿ ਸਕਦੇ ਸੀ। ਇਸੇ ਲਈ ਪੀਏਸੀ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਤੋਂ 5 ਸਾਲਾਂ ਲਈ ਮੁਅੱਤਲ ਕਰ ਦਿੱਤਾ ਹੈ। ਇਹ ਸਭ ਅਸਹਿਣਯੋਗ ਸੀ। 

ਨੀਲ ਗਰਗ ਨੇ ਕਿਹਾ ਕਿ ਪਿਛਲੀਆਂ ਸਰਕਾਰ ਨੇ ਨਸ਼ਿਆ ਨੂੰ ਠੱਲ੍ਹ ਪਾਉਣ ਦੇ ਬਜਾਏ ਉਨ੍ਹਾਂ ਦੀ ਪੁਸ਼ਤਪੁਨਾਹੀ ਕੀਤੀ ਹੈ। ਸਾਡਾ ਸੁਨੇਹਾ ਬਹੁਤ ਸਪੱਸ਼ਟ ਹੈ, ਜੋ ਵੀ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਰੁਕਾਵਟ ਬਣਦਾ ਹੈ ਉਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਨੇ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਤੋਂ 5 ਸਾਲਾਂ ਲਈ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ‘ਤੇ ਅਨੁਸ਼ਾਸਨਹੀਣਤਾ ਅਤੇ ਪਾਰਟੀ ਦੇ ਵਿਰੁੱਧ ਜਾਣ ਦਾ ਦੋਸ਼ ਲਗਾਇਆ ਗਿਆ ਹੈ। ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਨੇ ਇਹ ਫੈਸਲਾ ਲਿਆ ਹੈ।

ਜ਼ਿਕਰਯੋਗ ਹੈ ਕਿ 2022 ਵਿੱਚ ‘ਆਪ’ ਦੀ ਟਿਕਟ ‘ਤੇ ਜਿੱਤਣ ਵਾਲੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਵਿਚਾਰ ਪਾਰਟੀ ਨਾਲ ਮੇਲ ਨਹੀਂ ਖਾਂਦੇ ਸਨ। ਇੰਨਾ ਹੀ ਨਹੀਂ, ਉਹ ਅੰਮ੍ਰਿਤਸਰ ਵਿੱਚ ‘ਆਪ’ ਦੇ ਪ੍ਰੋਗਰਾਮਾਂ ਵਿੱਚ ਵੀ ਨਹੀਂ ਦਿਖਾਈ ਦਿੱਤੇ। ਉਨ੍ਹਾਂ ਨੇ ਆਈਜੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਚੋਣ ਲੜੀ ਸੀ। ਉਹ ਮੂਲ ਰੂਪ ਵਿੱਚ ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ ਦੇ ਰਹਿਣ ਵਾਲੇ ਹਨ।

(For more news apart from  AAP leader Neil Garg's statement on suspension MLA Kunwar Vijay Pratap from Aam Aadmi Party News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement