Punjab News: CM ਭਗਵੰਤ ਮਾਨ ਨੇ ਧੂਰੀ ਦੇ ਲੋਕਾਂ ਨੂੰ ਦਿੱਤੀ ਵੱਡੀ ਸੌਗ਼ਾਤ, ਰੇਲਵੇ ਓਵਰ-ਬਰਿੱਜ ਨੂੰ ਦਿੱਤੀ ਮਨਜ਼ੂਰੀ
Published : Jun 29, 2025, 1:56 pm IST
Updated : Jun 29, 2025, 4:21 pm IST
SHARE ARTICLE
CM Bhagwant Mann gave a big gift to the people of Dhuri news in punjabi News
CM Bhagwant Mann gave a big gift to the people of Dhuri news in punjabi News

ਕਿਹਾ- ਇੱਕ ਲੱਖ ਆਬਾਦੀ ਨੂੰ ਮਿਲੇਗਾ ਲਾਭ

CM Bhagwant Mann gave a big gift to the people of Dhuri news: ਪੰਜਾਬ ਦੇ ਲੋਕਾਂ ਖਾਸ ਕਰਕੇ ਧੂਰੀ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਧੂਰੀ ਵਿਖੇ ਦੋ ਮਾਰਗੀ ਰੇਲਵੇ ਓਵਰਬ੍ਰਿਜ (ਆਰ.ਓ.ਬੀ.) ਦਾ ਨਿਰਮਾਣ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਲਗਾਤਾਰ ਯਤਨਾਂ ਤੋਂ ਬਾਅਦ ਰੇਲਵੇ ਮੰਤਰਾਲੇ ਵੱਲੋਂ ਲੋੜੀਂਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਆਰ.ਓ.ਬੀ. ਲੈਵਲ ਕਰਾਸਿੰਗ (ਫਾਟਕ) ਨੰਬਰ 62ਏ 'ਤੇ ਬਣਾਇਆ ਜਾਵੇਗਾ ਅਤੇ ਮਾਲਵਾ ਖੇਤਰ ਦੇ ਲੋਕਾਂ, ਖਾਸ ਕਰ ਕੇ ਧੂਰੀ ਹਿੱਸੇ ਦੇ ਵਸਨੀਕਾਂ ਨੂੰ ਦਰਪੇਸ਼ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਪ੍ਰਾਜੈਕਟ ਦੀ ਕੁੱਲ ਲਾਗਤ ₹54.76 ਕਰੋੜ ਹੈ, ਜਿਸ ਦਾ ਪੂਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਪ੍ਰਾਜੈਕਟ 18 ਮਹੀਨਿਆਂ ਦੇ ਅੰਦਰ ਪੂਰਾ ਹੋ ਜਾਵੇਗਾ। ਭਗਵੰਤ ਸਿੰਘ ਮਾਨ ਨੇ ਜ਼ਿਕਰ ਕੀਤਾ ਕਿ ਪ੍ਰਾਜੈਕਟ ਲਈ ਮੁੱਢਲਾ ਕੰਮ 2024 ਵਿੱਚ ਸ਼ੁਰੂ ਹੋਇਆ ਸੀ ਪਰ ਮਾਰਚ 2025 ਵਿੱਚ ਰੇਲਵੇ ਦੀ ਮਨਜ਼ੂਰੀ/ਐਨ.ਓ.ਸੀ. ਕਾਰਨ ਕੰਮ ਵਿੱਚ ਦੇਰੀ ਹੋਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਮਾਮਲੇ ਦੀ ਪੂਰੀ ਸਿਰੜ ਨਾਲ ਪੈਰਵੀ ਕੀਤੀ ਹੈ ਅਤੇ ਰੇਲਵੇ ਅਧਿਕਾਰੀਆਂ ਤੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਹੋਣ ਦੇ ਨਾਲ ਪ੍ਰਾਜੈਕਟ 'ਤੇ ਕੰਮ ਜਲਦੀ ਸ਼ੁਰੂ ਹੋ ਜਾਵੇਗਾ।

ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੇ ਦ੍ਰਿੜ੍ਹ ਯਤਨਾਂ ਸਦਕਾ ਪੰਜਾਬ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦਾ ਗਵਾਹ ਬਣ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਰੰਗਲਾ ਪੰਜਾਬ ਬਣਾਉਣ ਲਈ ਪਹਿਲਾਂ ਹੀ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੋਈ ਹੈ ਅਤੇ ਇਹ ਪ੍ਰਾਜੈਕਟ ਇਸੇ ਦਾ ਪ੍ਰਤੀਕ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM
Advertisement