ਮੰਤਰੀ ਧਾਲੀਵਾਲ ਨੇ ਮਜੀਠੀਆ ਨੂੰ ਦੱਸਿਆ ਨਸ਼ਿਆਂ ਰਾਹੀਂ ਪੰਜਾਬ ਨੂੰ ਬਰਬਾਦ ਕਰਨ ਵਾਲਾ
Published : Jun 29, 2025, 11:01 pm IST
Updated : Jun 29, 2025, 11:01 pm IST
SHARE ARTICLE
Kuldeep Singh Dhaliwal
Kuldeep Singh Dhaliwal

ਧਾਲੀਵਾਲ ਨੇ ਨਸ਼ਾ ਮਾਮਲੇ 'ਚ ਮਜੀਠੀਆ ਤੇ ਸੁਖਬੀਰ ਬਾਦਲ ਨੂੰ ਲਿਆ ਨਿਸ਼ਾਨੇ 'ਤੇ

ਅੰਮ੍ਰਿਤਸਰ : ਆਰਟ ਗੈਲਰੀ ਪਹੁੰਚੇ ਪੰਜਾਬ ਦੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪੰਜ ਸਾਲ ਲਈ ਪਾਰਟੀ 'ਚੋਂ ਨਿਕਾਲਣ ਦਾ ਫੈਸਲਾ ਪਾਰਟੀ ਦੀ ਹਾਈਕਮਾਨਡ ਅਰਵਿੰਦ ਕੇਜਰੀਵਾਲ, ਭਗਵੰਤ ਮਾਨ, ਅਮਨ ਅਰੋੜਾ ਅਤੇ ਮਨੀਸ਼ ਸਿਸੋਦੀਆ ਨੇ ਲਿਆ ਹੈ। ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਪਾਰਟੀ ਦੇ ਖਿਲਾਫ ਲਗਾਤਾਰ ਬੋਲ ਰਹੇ ਸਨ। ਪਾਰਟੀ ਵਿੱਚ ਰਹਿ ਕੇ ਆਜ਼ਾਦੀ ਨਾਲ ਬੋਲਣ ਦੀ ਹੱਦ ਹੁੰਦੀ ਹੈ, ਪਰ ਨੀਤੀਆਂ ਦੇ ਉਲਟ ਜਾਣਾ ਮਨਜ਼ੂਰ ਨਹੀਂ।

ਬਿਕਰਮ ਮਜੀਠੀਆ ਬਾਰੇ ਗੱਲ ਕਰਦਿਆਂ ਕੈਬਨਟ ਮੰਤਰੀ ਨੇ ਕਿਹਾ ਕਿ ਉਹ ਉਹਨਾਂ ਲੋਕਾਂ 'ਚੋਂ ਹੈ ਜਿਸ ਨੇ ਪੰਜਾਬ ਨੂੰ ਨਸ਼ਿਆਂ ਰਾਹੀਂ ਤਬਾਹ ਕੀਤਾ। ਧਾਲੀਵਾਲ ਨੇ ਦਾਅਵਾ ਕੀਤਾ ਕਿ ਮਜੀਠੀਆ 'ਤੇ 540 ਕਰੋੜ ਦਾ ਡਰੱਗਸ ਮਾਮਲਾ ਦਰਜ ਹੋਇਆ ਅਤੇ ਉਨ੍ਹਾਂ ਦੇ ਮੰਤਰੀ ਪੀਰੀਅਡ ਦੌਰਾਨ ਨੌਜਵਾਨ ਨਸ਼ਿਆਂ ਕਾਰਨ ਮਰਦੇ ਗਏ, ਪਰਿਵਾਰ ਆਪਣੇ ਬੱਚਿਆਂ ਨੂੰ ਦੇਸ਼ ਤੋਂ ਬਾਹਰ ਭੇਜਣ 'ਤੇ ਮਜਬੂਰ ਹੋਏ।

ਸੁਖਬੀਰ ਬਾਦਲ ਦੇ ਬਿਆਨ 'ਤੇ ਉਨ੍ਹਾਂ ਨੇ ਕਿਹਾ ਕਿ ਜਦੋਂ ਸਾਬਕਾ ਡੀਜੀਪੀ ਚਟੋਪਾਧਿਆ ਅਤੇ ਈ.ਡੀ. ਮੁਖੀ ਨਿਰੰਜਨ ਸਿੰਘ ਨੇ ਮਜੀਠੀਆ ਨੂੰ ਦੋਸ਼ੀ ਕਰਾਰ ਦਿੱਤਾ, ਤਾਂ ਸੁਖਬੀਰ ਨੂੰ ਸੱਚ ਸਾਹਮਣੇ ਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਜਿਹੜੇ ਭੋਲੇ ਅਤੇ ਹੋਰ ਗਵਾਹ ਕੋਰਟ ਵਿੱਚ ਲਿਖਤੀ ਬਿਆਨ ਦੇ ਚੁੱਕੇ ਹਨ, ਉਹਨਾਂ 'ਤੇ ਜਾਂਚ ਨਾ ਕਰਨਾ ਅਕਾਲੀ-ਬੀਜੇਪੀ ਰਾਜ ਦੀ ਨਾਕਾਮੀ ਸੀ। ਉਨ੍ਹਾਂ ਆਖ਼ਰ ਵਿੱਚ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿਚ ਜੋ ਵੀ ਦੋਸ਼ੀ ਹੋਵੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ, ਚਾਹੇ ਉਹ ਕਿਸੇ ਵੀ ਪਾਰਟੀ ਦਾ ਹੋਵੇ। ਕਾਂਗਰਸ ਅਤੇ ਬੀਜੇਪੀ ਜੇ ਇਹ ਕਾਰਵਾਈ ਗਲਤ ਦੱਸ ਰਹੀਆਂ ਹਨ, ਤਾਂ ਇਹ ਸਾਫ ਹੈ ਕਿ ਇਹ ਸਾਰੇ ਅੰਦਰੋਂ ਰਲੇ ਹੋਏ ਹਨ। ਭਗਵੰਤ ਮਾਨ ਅਤੇ ਕੇਜਰੀਵਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਲੈ ਕੇ ਚੱਲ ਰਹੇ ਹਨ ਅਤੇ ਇਹ ਜੰਗ ਜਾਰੀ ਰਹੇਗੀ।

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement