Fake Passport ’ਤੇ ਰੂਸ ਭੇਜਣ ਵਾਲਾ Punjab ਦਾ Agent 19 ਸਾਲਾਂ ਬਾਅਦ ਗ੍ਰਿਫ਼ਤਾਰ
Published : Jun 29, 2025, 11:59 am IST
Updated : Jun 29, 2025, 12:33 pm IST
SHARE ARTICLE
Punjab Agent who sent to Russia on Fake Passport Arrested after 19 Years Latest News in Punjab
Punjab Agent who sent to Russia on Fake Passport Arrested after 19 Years Latest News in Punjab

ਅਦਾਲਤ ਨੇ ਐਲਾਨਿਆ ਹੋਇਆ ਸੀ ਭਗੌੜਾ 

Punjab Agent who sent to Russia on Fake Passport Arrested after 19 Years Latest News in Punjab ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਧੋਖਾਧੜੀ ਨਾਲ ਵਿਦੇਸ਼ ਭੇਜਣ ਦੇ ਮਾਮਲੇ ਵਿਚ ਪੰਜਾਬ ਦੇ ਏਜੰਟ ਨੂੰ ਲਗਭਗ ਦੋ ਦਹਾਕਿਆਂ ਬਾਅਦ ਕਾਬੂ ਕੀਤਾ ਹੈ। ਇਹ ਜਾਅਲੀ ਪਾਸਪੋਰਟ ’ਤੇ ਰੂਸ ਦੀ ਯਾਤਰਾ ਕਰਨ ਤੋਂ ਬਾਅਦ ਲਾਪਤਾ ਹੋ ਗਿਆ ਸੀ, ਜਿਸ ਨੂੰ ਅਦਾਲਤ ਨੇ ਭਗੌੜਾ ਐਲਾਨ ਦਿਤਾ ਸੀ। 

ਦਿੱਲੀ ਪੁਲਿਸ ਦੀ ਵਿਸ਼ੇਸ਼ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਉਸ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ 2006 ਵਿਚ ਇਮੀਗ੍ਰੇਸ਼ਨ ਧੋਖਾਧੜੀ ਦੇ ਮਾਮਲੇ ਵਿਚ ਏਜੰਟ ਨੂੰ ਭਗੌੜਾ ਐਲਾਨਿਆ ਗਿਆ ਸੀ। ਜਿਸ ਦੀ ਪਛਾਣ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਗੰਡੀਵਿੰਡ ਦੇ ਬਲਦੇਵ ਸਿੰਘ ਵਜੋਂ ਹੋਈ ਹੈ, ਜੋ ਹੁਣ 64 ਸਾਲ ਦਾ ਹੈ। ਉਸ ਨੂੰ 19 ਸਾਲਾਂ ਬਾਅਦ ਕਾਬੂ ਕੀਤਾ ਗਿਆ ਹੈ। 

ਜਾਣਕਾਰੀ ਅਨੁਸਾਰ ਇਹ ਮਾਮਲਾ ਫ਼ਰਵਰੀ 2006 ਦਾ ਹੈ ਜਦੋਂ ਭਾਰਤੀ ਯਾਤਰੀ ਨੂੰ ਫ਼ਰਜ਼ੀ ਪਾਸਪੋਰਟ ਕਾਰਨ ਮਾਸਕੋ ਤੋਂ ਭਾਰਤ ਭੇਜਿਆ ਗਿਆ। ਇਸ ਤੋਂ ਬਾਅਦ ਇਸ ਭਾਰਤੀ ਯਾਤਰੀ ਨੇ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਜਾਅਲੀ ਪਾਸਪੋਰਟ ਰਾਹੀਂ ਯੂਰਪ ਜਾਣ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ਦੀ ਅਧਿਕਾਰੀਆਂ ਨੇ ਜਾਂਚ ਕੀਤੀ ਜਿਸ ਤੋਂ ਪਤਾ ਲੱਗਿਆ ਕਿ ਉਸ ਦੀ ਫ਼ੋਟੋ ਪਾਸਪੋਰਟ ਨਾਲ ਮੇਲ ਨਹੀਂ ਖਾਂਦੀ। 

ਜਿਸ ਦੀ ਵਿਅਕਤੀ ਦੀ ਪਛਾਣ ਮੋਗਾ ਦੇ ਹਰਜੀਤ ਸਿੰਘ ਵਜੋਂ ਹੋਈ ਜਿਸ ਨੇ ਪੁੱਛਗਿੱਛ ਤੋਂ ਬਾਅਦ ਖ਼ੁਲਾਸਾ ਕੀਤਾ ਕਿ ਉਸ ਨੇ ਬਲਦੇਵ ਸਿੰਘ ਨਾਂ ਦੇ ਏਜੰਟ ਨੂੰ ਵਿਦੇਸ਼ ਜਾਣ ਲਈ ਸੱਤ ਲੱਖ ਰੁਪਏ ਦਿਤੇ ਸਨ, ਜਿਸ ਨੇ ਉਸ ਨੂੰ ਕਿਸੇ ਹੋਰ ਦੇ ਪਾਸਪੋਰਟ ਰਾਹੀਂ ਯੂਰਪ ਭੇਜਣ ਦਾ ਵਾਅਦਾ ਕੀਤਾ ਸੀ ਪਰ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹਰਜੀਤ ਨੂੰ ਕਾਬੂ ਕਰ ਲਿਆ ਗਿਆ ਅਤੇ ਜੇਲ ਭੇਜ ਦਿਤਾ ਗਿਆ ਸੀ। 

ਜਿਸ ਤੋਂ ਬਾਅਦ ਬਲਦੇਵ ਸਿੰਘ ਰੂਪੋਸ਼ ਹੋ ਗਿਆ ਸੀ, ਜਿਸ ਦੀ ਭਾਲ ਲਈ ਪੰਜਾਬ ਭਰ ਵਿਚ ਕਈ ਥਾਈਂ ਛਾਪੇ ਮਾਰੇ ਗਏ ਪਰ ਇਸ ਏਜੰਟ ਦਾ ਕੋਈ ਸੁਰਾਗ ਨਹੀਂ ਮਿਲਿਆ। ਇਸ ਤੋਂ ਬਾਅਦ ਬਲਦੇਵ ਨੂੰ ਭਗੌੜਾ ਐਲਾਨਿਆ ਗਿਆ ਸੀ।
 

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement