Punjab: ਬਿਜਲੀ ਠੀਕ ਕਰਦੇ ਸਮੇਂ ਬੀਤੇ ਦਿਨ ਲਾਈਨਮੈਨ ਨੂੰ ਲਗਿਆ ਸੀ ਕਰੰਟ

By : JUJHAR

Published : Jun 29, 2025, 1:36 pm IST
Updated : Jun 29, 2025, 1:36 pm IST
SHARE ARTICLE
Punjab: Lineman electrocuted while repairing electricity yesterday
Punjab: Lineman electrocuted while repairing electricity yesterday

ਇਲਾਜ ਦੌਰਾਨ 7 ਦਿਨਾਂ ਬਾਅਦ ਸਤਨਾਮ ਸਿੰਘ ਦੀ ਹੋਈ ਮੌਤ

ਬੀਤੇ ਦਿਨੀ ਬਿਜਲੀ ਠੀਕ ਕਰਦੇ ਸਮੇਂ ਲਾਈਨਮੈਨ ਨੂੰ ਕਰੰਟ ਲੱਗ ਗਿਆ ਸੀ। ਜਿਸ ਦਾ ਨਾਮ ਸਤਨਾਮ ਸਿੰਘ ਹੈ। ਜੋ ਪਿਛਲੇ 8 ਸਾਲ ਤੋਂ ਪਾਵਰਕਾਮ ਵਿਭਾਗ ’ਚ ਠੇਕੇ ’ਤੇ ਲਾਈਨਮੈਨ ਵਜੋਂ ਸੇਵਾ ਨਿਭਾ ਰਿਹਾ ਸੀ। ਸਤਨਾਮ ਸਿੰਘ ਪੁੱਤਰ ਸਨਵਿੰਦਰ ਸਿੰਘ ਨਿਵਾਸੀ ਪਿੰਡ ਬੁਲਦਪੁਰ ਜਦੋਂ 20 ਜੂਨ ਨੂੰ ਪਿੰਡ ਬੁਲੰਦਪੁਰ ਵਿਚ ਡਿਊਟੀ ਸਮੇਂ ਖੰਭੇ ’ਤੇ ਚੜ੍ਹ ਕੇ ਬਿਜਲੀ ਠੀਕ ਕਰ ਰਿਹਾ ਸੀ ਤਾਂ ਉਸ ਨੂੰ ਕਰੰਟ ਲੱਗ ਗਿਆ ਸੀ ਤੇ ਉਹ ਖੰਭੇ ਤੋਂ ਹੇਠਾਂ ਡਿੱਗ ਗਿਆ। ਨਾਜੁਕ ਹਾਲਤ ਨੂੰ ਦੇਖਦੇ ਹੋਏ ਸਤਨਾਮ ਸਿੰਘ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਕੁਝ ਦਿਨਾਂ ਬਾਅਦ ਉਸ ਨੂੰ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਸੀ। 27 ਜੂਨ ਨੂੰ ਉਸ ਦੀ ਹਾਲਤ ਫਿਰ ਖ਼ਰਾਬ ਹੋ ਗਈ ਤੇ ਉਸ ਦੀ ਮੌਤ ਹੋ ਗਈ। ਲਾਈਨਮੈਨ ਸਤਨਾਮ ਸਿੰਘ ਦੀ ਮੌਤ ਦੀ ਖ਼ਬਰ ਥਾਣਾ ਮਕਸੂਦਾਂ ਦੀ ਪੁਲਿਸ ਨੂੰ ਦਿਤੀ ਗਈ ਅਤੇ ਸਤਨਾਮ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਵਿਚ ਰਖਵਾ ਦਿਤਾ ਸੀ ਅਤੇ ਸ਼ਨੀਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿਤੀ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement