Punjab News : ‘ਯੁੱਧ ਨਸ਼ਿਆਂ ਵਿਰੁੱਧ’ ਦੇ 120ਵੇਂ ਦਿਨ ਪੰਜਾਬ ਪੁਲਿਸ ਵੱਲੋਂ 114 ਨਸ਼ਾ ਤਸਕਰ ਗ੍ਰਿਫ਼ਤਾਰ

By : BALJINDERK

Published : Jun 29, 2025, 8:23 pm IST
Updated : Jun 29, 2025, 8:23 pm IST
SHARE ARTICLE
ਡੀਜੀਪੀ ਗੌਰਵ ਯਾਦਵ
ਡੀਜੀਪੀ ਗੌਰਵ ਯਾਦਵ

Punjab News : 4.1 ਕਿਲੋ ਹੈਰੋਇਨ, 9.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ, ਪੁਲਿਸ ਟੀਮਾਂ ਵੱਲੋਂ 6 ਜ਼ਿਲ੍ਹਿਆਂ ’ਚ 332 ਮੈਡੀਕਲਾਂ ਦੁਕਾਨਾਂ ਦੀ ਕੀਤੀ ਜਾਂਚ

Punjab News in Punjabi : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 120ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 114 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ ਅਤੇ 9.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 120 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 19,735 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 367 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 399  ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 54  ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਇਸਦੇ ਨਾਲ ਹੀ ਪੁਲਿਸ ਟੀਮਾਂ ਵੱਲੋਂ ਅੱਜ ਕਮਿਸ਼ਨਰੇਟ ਜਲੰਧਰ, ਹੁਸ਼ਿਆਰਪੁਰ, ਐਸਬੀਐਸ ਨਗਰ, ਜਲੰਧਰ ਦਿਹਾਤੀ, ਕਪੂਰਥਲਾ ਅਤੇ ਰੂਪਨਗਰ ਸਮੇਤ ਛੇ ਜ਼ਿਲ੍ਹਿਆਂ ਵਿੱਚ 332 ਦਵਾਈਆਂ ਦੀਆਂ ਦੁਕਾਨਾਂ (ਮੈਡੀਕਲਾਂ) ਦੀ ਜਾਂਚ ਵੀ ਕੀਤੀ ਗਈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਵੱਲੋਂ ਕਿਤੇ ਕੋਈ ਨਸ਼ੀਲੀਆਂ ਗੋਲੀਆਂ ਜਾਂ ਹੋਰ ਆਦਤ ਪਾਉਣ ਵਾਲੀਆਂ ਦਵਾਈਆਂ ਤਾਂ ਨਹੀਂ ਵੇਚੀਆਂ ਜਾ ਰਹੀਆਂ ਅਤੇ ਉਹ ਦਵਾਈਆਂ ਦੀ ਵਿਕਰੀ ਸਬੰਧੀ ਨਿਰਧਾਰਤ ਨੇਮਾਂ ਦੀ ਪਾਲਣਾ ਕਰ ਰਹੀਆਂ ਹਨ ਜਾਂ ਨਹੀਂ।

(For more news apart from Punjab Police arrests 114 drug smugglers on 120th day of ‘War on Drugs’ News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement