ਲੁਧਿਆਣਾ ’ਚ ਤੇਜ਼ ਰਫ਼ਤਾਰ ਔਡੀ ਨੇ 4 ਲੋਕਾਂ ਨੂੰ ਦਰੜਿਆ

By : JUJHAR

Published : Jun 29, 2025, 2:22 pm IST
Updated : Jun 29, 2025, 2:22 pm IST
SHARE ARTICLE
Speeding Audi hits 4 people in Ludhiana
Speeding Audi hits 4 people in Ludhiana

ਇਕ ਦੀ ਮੌਤ, 3 ਜ਼ਖ਼ਮੀ, ਪੁਲਿਸ ਵਲੋਂ ਜਾਂਚ ਸ਼ੁਰੂ

ਐਤਵਾਰ ਸਵੇਰੇ ਲੁਧਿਆਣਾ ਦੇ ਭਾਮੀਆਂ ਰੋਡ ’ਤੇ ਜੀਕੇ ਅਸਟੇਟ ਦੇ ਬਾਹਰ ਇਕ ਤੇਜ਼ ਰਫ਼ਤਾਰ ਔਡੀ ਕਾਰ ਨੇ 3-4 ਲੋਕਾਂ ਨੂੰ ਦਰੜ ਦਿਤਾ। ਇਸ ਹਾਦਸੇ ਵਿਚ ਕੁਲਚੇ-ਛੋਲੇ ਵੇਚਣ ਵਾਲੇ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 3 ਹੋਰ ਜ਼ਖ਼ਮੀ ਹੋ ਗਏ। ਮੌਕੇ ’ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਕਾਰ ਦਾ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ।

ਚਸ਼ਮਦੀਦਾਂ ਦੇ ਅਨੁਸਾਰ, ਤੇਜ਼ ਰਫ਼ਤਾਰ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਪਲਟ ਗਈ, ਜਿਸ ਕਾਰਨ ਸੜਕ ਕਿਨਾਰੇ ਖੜ੍ਹੇ ਲੋਕ ਇਸ ਦੀ ਲਪੇਟ ਵਿਚ ਆ ਗਏ। ਸਥਾਨਕ ਲੋਕਾਂ ਨੇ ਤੁਰਤ ਨੌਜਵਾਨ ਨੂੰ ਫੜ ਲਿਆ, ਜੋ ਸ਼ਰਾਬੀ ਸੀ। ਉੱਥੇ ਮੌਜੂਦ ਲੋਕਾਂ ਨੇ ਉਸ ਦੀ ਵੀਡੀਉ ਵੀ ਬਣਾਈ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਪੁਲਿਸ ਨੂੰ ਦਿਤੀ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਡਰਾਈਵਰ ਵਿਰੁਧ ਕਾਰਵਾਈ ਕੀਤੀ ਜਾ ਰਹੀ ਹੈ।

ਲੋਕਾਂ ਨੇ ਦਸਿਆ ਕਿ ਪੁਲਿਸ ਘਟਨਾ ਤੋਂ ਲਗਭਗ 1 ਘੰਟੇ ਬਾਅਦ ਮੌਕੇ ’ਤੇ ਪਹੁੰਚੀ। ਪੁਲਿਸ ਦੇ ਆਉਣ ਤੋਂ ਪਹਿਲਾਂ ਹੀ, ਇਕ ਵਿਅਕਤੀ ਨੇ 1”49 ਕਾਰ ਦੇ ਡਰਾਈਵਰ ਨੂੰ ਸਵਿਫਟ ਕਾਰ ਵਿਚ ਬਿਠਾ ਲਿਆ ਅਤੇ ਭੱਜ ਗਿਆ। ਏਐਸਆਈ ਬਲਵਿੰਦਰ ਸਿੰਘ ਨੇ ਦਸਿਆ ਕਿ ਪੁਲਿਸ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਹੈ ਕਿ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਕਈ ਲੋਕਾਂ ਨੂੰ ਦਰੜ ਦਿਤਾ ਹੈ। ਪਤਾ ਲੱਗਾ ਹੈ ਕਿ ਕਾਰ ਚੰਡੀਗੜ੍ਹ ਦੀ ਹੈ। ਲੋਕਾਂ ਨੇ ਦਸਿਆ ਕਿ ਇਕ ਸਟਰੀਟ ਵਿਕਰੇਤਾ ਅਤੇ ਇਕ ਬੁਲੇਟ ਬਾਈਕ ਸਵਾਰ ਨੂੰ ਕਾਰ ਨੇ ਟੱਕਰ ਮਾਰ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement