Jalalabad News : ਪਿੰਡ ਟਿਵਾਣਾ ਕਲਾ ’ਚ ਚਿੱਟੇ ਨੇ ਇੱਕ ਹੋਰ ਘਰ ’ਚ ਵਿਛਾਏ ਸੱਥਰ, ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

By : BALJINDERK

Published : Jun 29, 2025, 2:23 pm IST
Updated : Jun 29, 2025, 3:23 pm IST
SHARE ARTICLE
ਮ੍ਰਿਤਕ ਦੀ ਫਾਈਲ ਫੋਟੋ
ਮ੍ਰਿਤਕ ਦੀ ਫਾਈਲ ਫੋਟੋ

Jalalabad News : ਡੀ.ਐਸ.ਪੀ ਸਬ ਡਵੀਜਨ ਨੇ ਪੁਲਿਸ ਨੂੰ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਕਾਰਵਾਈ ਕਰਨ ਦੇ ਦਿੱਤੇ ਆਦੇਸ਼ 

ਜਲਾਲਾਬਾਦ (ਪਿੰਡ ਟਿਵਾਣਾ ਕਲਾ)

ਚਿੱਟੇ ਨੇ ਇੱਕ ਹੋਰ ਘਰ ’ਚ ਵਿਛਾਇਆ ਸੱਥਰ

ਮਾਪਿਆਂ ਦੇ ਇਕਲੌਤੇ ਪੁੱਤਰ ਦੀ ਹੋਈ ਮੌਤ

ਮ੍ਰਿਤਕ ਬੌਬੀ (25)

Jalalabad News in Punjabi : ਥਾਣਾ ਸਿਟੀ ਜਲਾਲਾਬਾਦ ਦੇ ਅਧੀਨ ਪੈਂਦੇ ਪਿੰਡ ਟਿਵਾਣਾ ਕਲਾਂ ’ਚ ਚਿੱਟੇ ਨਸ਼ੇ ਦੀ ਤਸਕਰੀ ਨੂੰ ਲੈ ਕੇ ਪਿੰਡ ’ਚ ਆਏ ਦਿਨੀਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਪਿੰਡ ’ਚ ਚਿੱਟਾ ਤਸਕਰਾਂ ਵੱਲੋਂ ਸ਼ਰੇਆਮ ਲੋਕਾਂ ਨਾਲ ਕੁੱਟਮਾਰ ਕਰਨ ਅਤੇ ਜਾਨਲੇਵਾ ਹਮਲੇ ਕਰਨ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਇਸੇ ਤਰ੍ਹਾਂ ਹੀ ਬੀਤੀ ਰਾਤ ਪਿੰਡ ਟਿਵਾਣਾ ਕਲਾ ਦਾ ਇੱਕ ਨੌਜਵਾਨ ਆਪਣੇ ਘਰ ਤੋਂ ਕਿਸੇ ਅਣਪਛਾਤੇ ਨੌਜਵਾਨ ਨਾਲ ਘਰ ਤੋਂ ਚੱਲਿਆ ਤਾਂ ਵਾਪਸ ਨਹੀਂ ਆਇਆ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਪੂਰੀ ਰਾਤ ਭਾਲ ਕਰਨ ’ਤੇ ਵੀ ਨਹੀਂ ਲੱਭਿਆ। ਅੱਜ ਸਵੇਰੇ ਜਦੋਂ ਪਿੰਡ ਲੋਕ ਦੇ ਲੋਕ ਤੇ ਪਰਿਵਾਰਿਕ ਮੈਂਬਰ ਭਾਲ ਕਰਦੇ ਹੋਏ ਪਿੰਡ ਬਾਰੇ ਵਾਲਾ ਰੋਡ ’ਤੇ ਗਏ ਤਾਂ ਉਨ੍ਹਾਂ ਦੇਖਿਆ ਕਿ ਪਿੰਡ ਦਾ ਇੱਕ ਅਣਵਿਆਹਿਆ ਨੌਜਵਾਨ ਬੌਬੀ (ਉਮਰ ਲਗਭਗ 25 ਸਾਲ ) ਪੁੱਤਰ ਚਿਮਨ ਸਿੰਘ ਮ੍ਰਿਤਕ ਹਾਲਤ ਵਿੱਚ ਪਿਆ ਹੋਇਆ ਸੀ ਅਤੇ ਉਸ ਦੀ ਬਾਂਹ ’ਤੇ ਇੱਕ ਟੀਕਾ ਲੱਗਿਆ ਹੋਇਆ ਸੀ ਅਤੇ ਸਰੀਰ ’ਤੇ ਵੀ ਸੱਟਾਂ ਦੇ ਨਿਸ਼ਾਨ ਸਨ ।

ਇਸ ਘਟਨਾ ਦੀ ਖ਼ਬਰ ਪਿੰਡ ’ਚ ਮਿਲਣ ’ਤੇ ਸੋਗ ਦੀ ਲਹਿਰ ਦੌੜ ਗਈ । ਇਸ ਘਟਨਾ ਦੀ ਜਾਣਕਾਰੀ ਮਿਲਣ ’ਤੇ ਸਬ ਡਵੀਜਨ ਜਲਾਲਾਬਾਦ ਦੇ ਡੀ.ਐਸ.ਪੀ ਜਤਿੰਦਰ ਸਿੰਘ ਗਿੱਲ ਸਮੇਤ ਥਾਣਾ ਸਦਰ ਪੁਲਿਸ , ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਪਾਰਟੀ ਨਾਲ ਖ਼ਾਲੀ ਪਏ ਗੋਦਾਮ ’ਚ ਘਟਨਾ ਸਥਾਨ ’ਤੇ ਪੁੱਜੇ ਅਤੇ ਜਿਨਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਮਾਮਲੇ ਮ੍ਰਿਤਕ ਦੇ ਦਾਦੇ ਚੰਨ ਸਿੰਘ ਸਣੇ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ 4 ਨੌਜਵਾਨਾਂ ’ਤੇ ਕਤਲ ਕਰਕੇ ਚਿੱਟਾ ਟੀਕਾ ਲਗਾਉਣ ਦੇ ਦੋਸ਼ ਲਗਾਏ ਗਏ ਹਨ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ’ਤੇ ਸਵਾਲ ਚੁੱਕਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਿੰਡ ’ਚ ਸ਼ਰੇਆਮ ਚਿੱਟਾ ਵਿਕ ਰਿਹਾ ਹੈ ਅਤੇ ਕਈ ਵਾਰ ਪੁਲਿਸ ਨੂੰ ਜਾਣੂ ਕਰਵਾਉਣ ਦੇ ਬਾਵਜੂਦ ਵੀ ਪੁਲਿਸ ਦੇ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਜਿਸ ਕਾਰਨ ਪਿੰਡ ਦੇ ਨੌਜਵਾਨ ਨਸ਼ੇ ਦੇ ਆਦੀ ਹੋਣ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। 

ਪਿੰਡ ਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਨਸ਼ਾ ਤਸਕਰਾਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਕੇ ਪਰਿਵਾਰ ਨੂੰ ਇਨਸਾਫ ਦੁਵਾਇਆ ਜਾਵੇ। 

1

ਉਧਰ ਦੂਜੇ ਪਾਸੇ ਮੌਕੇ ’ਤੇ ਪੁੱਜੇ ਸਬ ਡਵੀਜਨ ਜਲਾਲਾਬਾਦ ਦੇ ਡੀ.ਐਸ.ਪੀ ਜਤਿੰਦਰ ਸਿੰਘ ਗਿੱਲ ਨੇ ਘਟਨਾ ਸਥਾਨ ’ਤੇ ਪੁੱਜ ਕੇ ਸਬੰਧਿਤ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੂੰ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੀ ਗਏ ਹਨ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਤਹਿਤ ਪੋਸਟਮਾਰਟ ਕਰਵਾ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। 

(For more news apart from  Youth dies due to drug addiction in Tiwana Kala village News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement